ਜ਼ਿਲ੍ਹਾ ਮਾਨਸਾ ਵਿੱਚ ਉੱਚੀ ਆਵਾਜ਼ ਵਾਲੇ ਪਟਾਖੇ, ਆਤਿਸ਼ਬਾਜ਼ੀ ਬਣਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ ਤੇ ਪਾਬੰਦੀ ਅਤੇ ਜ਼ਿਲ੍ਹਾ ਮੈਜਿਸਟਰੇਟ ਨੇ ਸਮਾਂ ਨਿਰਧਾਰਤ ਕਿਤਾ

0
138

ਮਾਨਸਾ, 22 ਅਕਤੂਬਰ (ਸਾਰਾ ਯਹਾ/ਹੀਰਾ ਸਿੰਘ ਮਿੱਤਲ) : ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੇ ਆਮ ਬਾਜ਼ਾਰਾਂ ਵਿਚ ਕਿਸੇ ਕਿਸਮ ਦੇ ਉੱਚੀ ਆਵਾਜ਼ ਵਾਲੇ ਪਟਾਖ਼ੇ, ਆਤਿਸ਼ਬਾਜ਼ੀ, ਜਿੰਨ੍ਹਾਂ ਵਿਚ ਬੰਬ ਅਤੇ ਮਿਜ਼ਾਇਲਾਂ ਆਦਿ ਸ਼ਾਮਲ ਹਨ, ਨੂੰ ਬਣਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ ਤੇ ਪਾਬੰਦੀ ਲਗਾਈ ਹੈ।  ਉਨ੍ਹਾਂ ਕਿਹਾ ਕਿ ਦਿਵਾਲੀ ਦਾ ਤਿਉਹਾਰ ਨਜ਼ਦੀਕ ਆ ਰਿਹਾ ਹੈ। ਇਸ ਤਿਉਹਾਰ ਨੂੰ ਮਨਾਉਣ ਲਈ ਆਮ ਤੌਰ ਤੇ ਪਬਲਿਕ ਵੱਲੋਂ ਪਟਾਖੇ, ਆਤਿਸ਼ਬਾਜ਼ੀ ਜਿਸ ਵਿਚ ਬੰਬ ਅਤੇ ਮਿਜ਼ਾਇਲਾਂ ਸ਼ਾਮਲ ਹੋਣ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਸ ਤਿਉਹਾਰ ’ਤੇ ਪਟਾਖ਼ੇ ਆਦਿ ਚਲਾਉਣ ਸਮੇਂ ਅੱਗ ਲੱਗਣ ਦੀਆਂ ਘਟਨਾਵਾਂ ਵੀ ਵਾਪਰੀਆਂ ਸਨ। ਪਾਬੰਦੀ ਅਤੇ ਸਾਵਧਾਨੀ ਤੋਂ ਬਿਨਾਂ ਹੁਣ ਵੀ ਆਮ ਜਨ ਜੀਵਨ ਅਤੇ ਜਨ ਸੰਪਤੀ ਨੂੰ ਖਤਰਾ ਹੋ ਸਕਦਾ ਹੈ। ਇਨ੍ਹਾਂ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਕਿਸੇ ਵੀ ਤਰ੍ਹਾਂ ਦੇ ਸੰਭਾਵਿਤ ਖ਼ਤਰੇ ਤੋਂ ਬਚਣ ਲਈ ਜ਼ਿਲ੍ਹਾ ਮਾਨਸਾ ਵਿਚ ਅਣਅਧਿਕਾਰਤ ਸਥਾਨਾਂ ’ਤੇ ਪਟਾਖ਼ੇ, ਆਤਿਸ਼ਬਾਜ਼ੀ, ਬੰਬ, ਮਿਜ਼ਾਇਲਾਂ ਦੇ ਬਣਾਉਣ, ਸਟੋਰ ਕਰਨ ਅਤੇ ਖਰੀਦਣ/ਵੇਚਣ ਦੀ ਰੋਕਥਾਮ ਕਰਨਾ ਅਤੀ ਜ਼ਰੂਰੀ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਮਾਨਸਾ ਅੰਦਰ ਛੋਟੇ ਪਟਾਖ਼ਿਆਂ ਨੂੰ ਵੇਚਣ ਲਈ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ, ਜਿਸ ਵਿਚ ਮਾਨਸਾ ਵਿਖੇ ਖਾਲਸਾ ਸਕੂਲ ਗਰਾਊਂਡ, ਰਮਦਿੱਤੇ ਵਾਲਾ ਰੋਡ (ਰੈੱਡ ਕਰਾਸ ਦੀ ਜਗ੍ਹਾ), ਜੋਗਾ ਵਿਖੇ ਫੋਕਲ ਪੁਆਇੰਟ ਜੋਗਾ, ਭੀਖੀ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਭੀਖੀ (ਗਰਾਊਂਡ ਵਿਚ), ਰਾਮਲੀਲਾ ਗਰਾਊਂਡ ਭੀਖੀ, ਬੁਢਲਾਡਾ ਵਿਖੇ ਰਾਮਲੀਲਾ ਗਰਾਊਂਡ, ਗੁਰੂ ਤੇਗ ਬਹਾਦਰ ਸਟੇਡੀਅਮ ਆਈ.ਟੀ.ਆਈ. ਬੁਢਲਾਡਾ, ਬਰੇਟਾ ਵਿਖੇ ਪਸ਼ੂ ਮੇਲਾ ਗਰਾਊਂਡ ਦੇ ਅੰਦਰ ਅਤੇ ਸ੍ਰੀ ਕ੍ਰਿਸ਼ਨਾ ਗਊਸ਼ਾਲਾ ਵਿਖੇ, ਬੋਹਾ ਵਿਖੇ ਪੰਜਾਬ ਮਹਾਂਵੀਰ ਦਲ ਗਰਾਊਂਡ, ਬੋਹਾ, ਸਰਦੂਲਗੜ੍ਹ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਸਰਦੂਲਗੜ੍ਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫੱਤਾ ਮਾਲੋਕਾ, ਝੁਨੀਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਨਿਰਧਾਰਤ ਕੀਤੀਆਂ ਥਾਵਾਂ ਤੋਂ ਇਲਾਵਾ ਹੋਰ ਕਿਸੇ ਥਾਂ ਦੀ ਵਰਤੋਂ ਨਹੀਂ ਕੀਤੀ ਜਾ ਸਕੇਗੀ। ਵਿੱਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਦੇ ਨਜ਼ਦੀਕ ਹਰ ਸਮੇਂ ਅਤੇ ਆਮ ਥਾਵਾਂ ’ਤੇ ਰਾਤ ਨੂੰ 10 ਵਜੇ ਤੋਂ ਸਵੇਰੇ 6 ਵਜੇ ਤੱਕ ਪਟਾਖ਼ੇ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਪਟਾਖ਼ੇ ਵੇਚਣ ਲਈ ਨਿਰਧਾਰਤ ਕੀਤੀਆਂ ਥਾਵਾਂ ’ਤੇ ਛੋਟੇ ਪਟਾਖ਼ੇ ਵੇਚਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਦੀ ਅਸਲਾ ਸ਼ਾਖਾ ਵੱਲੋਂ ਨਿਯਮਾਂ ਅਨੁਸਾਰ ਫੀਸ ਜਮ੍ਹਾਂ ਕਰਵਾ ਕੇ ਦੁਕਾਨਦਾਰਾਂ ਨੂੰ ਆਰਜ਼ੀ ਲਾਇਸੰਸ ਜਾਰੀ ਕੀਤੇ ਜਾਣਗੇ। ਇਹ ਹੁਕਮ 14 ਨਵੰਬਰ, 2020 ਤੱਕ ਲਾਗੂ ਰਹੇਗਾ। 

LEAVE A REPLY

Please enter your comment!
Please enter your name here