*ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸੁਪਰਵਾਈਜ਼ਰ ਅਤੇ ਸੇਲਜ਼ ਐਗਜ਼ੀਕਿਊਟਿਵ ਦੀ ਭਰਤੀ ਲਈ ਪਲੇਸਮੈਂਟ ਕੈਂਪ 20 ਅਗਸਤ ਨੂੰ*

0
17

ਮਾਨਸਾ, 19 ਅਗਸਤ:(ਸਾਰਾ ਯਹਾਂ/ਮੁੱਖ ਸੰਪਾਦਕ)
ਮਾਡਲ ਕਰੀਅਰ ਸੈਂਟਰ-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 20 ਅਗਸਤ, 2024 ਦਿਨ ਮੰਗਲਵਾਰ ਨੂੰ ਇਬਾਦਤ ਐਂਟਰਪ੍ਰਾਈਜਿਜ਼ ਕੰਪਨੀ ਵੱਲੋਂ ਸੁਪਰਵਾਈਜ਼ਰ ਅਤੇ ਸੇਲਜ਼ ਐਗਜ਼ੀਕਿਊਟਿਵ ਦੀ  ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ, ਉੁਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪੜ੍ਹੇ ਲਿਖੇ ਲੜਕੇ ਅਤੇ ਲੜਕੀਆਂ ਜਿੰਨ੍ਹਾਂ ਦੀ ਉਮਰ ਹੱਦ 18 ਸਾਲ ਅਤੇ ਇਸ ਤੋਂ ਵੱਧ ਹੈ, ਉਹ ਇੰਟਰਵਿਊ ਲਈ ਯੋਗ ਹਨ । ਚਾਹਵਾਨ ਉਮੀਦਵਾਰ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਮਾਡਲ ਕਰੀਅਰ ਸੈਂਟਰ-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ।  
ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 300 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 1:30 ਵਜੇ ਤੱਕ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 10000/- ਤੋਂ 15000/- ਰੁਪਏ ਪ੍ਰਤੀ ਮਹੀਨਾ ਮਿਲਣਯੋਗ ਹੋਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 78890-93649 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here