*ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਕਿਊਰਟੀ ਗਾਰਡਾਂ ਦੀ ਭਰਤੀ ਲਈ 29 ਅਗਸਤ ਨੂੰ ਲੱਗੇਗਾ ਪਲੇਸਮੈਂਟ ਕੈਂਪ*

0
40

ਮਾਨਸਾ, 27 ਅਗਸਤ:(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 29 ਅਗਸਤ ਦਿਨ ਵੀਰਵਾਰ ਨੂੰ ਸਕਿਊਰਟੀ ਅਤੇ ਇੰਟੈਲੀਜੈਂਟ ਸਰਵਿਸ ਲਿਮਟਡ ਵੱਲੋਂ ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ  ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਘੱਟੋ ਘੱਟ ਯੋਗਤਾ 10ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ ਜਿੰਨ੍ਹਾਂ ਦੀ ਉਮਰ ਸੀਮਾ 19 ਤੋਂ 40 ਸਾਲ ਤੱਕ, ਕੱਦ ਘੱਟ ਤੋਂ ਘੱਟ 5 ਫੁਟ 6 ਇੰਚ, ਭਾਰ 52 ਕਿਲੋ ਅਤੇ ਛਾਤੀ 80 ਸੈਟੀਮੀਟਰ  ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 1:30 ਤੱਕ ਹੋਵੇਗਾ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 17000/- ਤੋਂ 19000/- ਰੁਪਏ ਮਿਲਣਯੋਗ ਹੋਵੇਗੀ।  ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 62808-37360, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

NO COMMENTS