*ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 06 ਸਤੰਬਰ ਨੂੰ*

0
30

ਮਾਨਸਾ, 04 ਸਤੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਮਿਤੀ 06-09-2024 ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 06 ਸਤੰਬਰ ਦਿਨ ਸ਼ੁੱਕਰਵਾਰ ਨੂੰ ‘ਫਿਊਜ਼ਨ ਮਾਈਕਰੋਫਾਈਨਾਂਸ ਲਿਮਟਡ’ ਵੱਲੋਂ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 30 ਸਾਲ ਤੱਕ ਹੋਣੀ ਚਾਹੀਦੀ ਹੈ। ਚਾਹਵਾਨ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (Resume) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 11:00 ਵਜੇ ਪਹੁੰਚਣ।  
ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 60 ਹੈ। ਇੰਟਰਵਿਊ ਦਾ ਸਮਾਂ ਸਵੇਰੇ 11:00 ਵਜੇ ਰੱਖਿਆ ਗਿਆ ਹੈ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 14800/- ਤੋਂ 20,000/- ਰੁਪਏ ਮਿਲਣਯੋਗ ਹੋਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 92056-99633, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here