*ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 23 ਸਤੰਬਰ ਨੂੰ*

0
11

ਮਾਨਸਾ, 20 ਸਤੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਵੈ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਤਾਰਤਾ ਵਿਚ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ 23 ਸਤੰਬਰ, 2024 ਦਿਨ ਸੋਮਵਾਰ ਨੂੰ ‘ਪੇਅਟੀਐਮ’ ਵੱਲੋ ਸੇਲਜ਼ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨੌਜਵਾਨ ਲੜਕੇ ਲੜਕੀਆਂ ਨੂੰ ਅਪੀਲ ਕੀਤੀ ਕਿ ਇਸ ਪਲੇਸਮੈਂਟ ਕੈਂਪ ਦਾ ਜ਼ਰੂਰ ਲਾਹਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਸਰਕਾਰ ਵੱਲੋਂ ਕੱਢੀਆਂ ਜਾਂਦੀਆਂ ਵੱਖ ਵੱਖ ਅਸਾਮੀਆਂ ਅਤੇ ਪਲੇਸਮੈਂਟ ਕੈਂਪਾਂ ਦੀ ਜਾਣਕਾਰੀ ਲਈ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।
ਪਲੇਸਮੈਂਟ ਕੈਂਪ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ, ਸ੍ਰ. ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 35 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਭਾਗ ਲੈਣ ਵਾਲੇ ਪ੍ਰਾਰਥੀਆਂ ਕੋਲ ਆਪਣਾ ਦੋ ਪਹੀਆ ਵਾਹਨ ਅਤੇ ਡਰਾਇਵਿੰਗ ਲਾਇਸੰਸ ਹੋਣਾ ਲਾਜ਼ਮੀ ਹੈ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, ਡਰਾਇਵਿੰਗ ਲਾਇਸੰਸ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਮਾਨਸਾ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚ।
ਸ੍ਰ. ਰਵਿੰਦਰ ਸਿੰਘ ਨੇ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 15 ਹਜ਼ਾਰ ਦੇ ਕਰੀਬ ਮਿਲਣਯੋਗ ਹੋਵੇਗੀ। ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 20 ਹੈ। ਕੰਮ ਕਰਨ ਦਾ ਸਥਾਨ ਲੋਕਲ ਮਾਨਸਾ ਹੋਵੇਗਾ ਅਤੇ ਇਸ ਦੇ ਲਈ ਮਾਨਸਾ ਸ਼ਹਿਰੀ ਪ੍ਰਾਰਥੀਆਂ ਨੂੰ ਪਹਿਲ ਦਿੱਤੀ ਜਾਵੇਗੀ।  ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ  94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ

LEAVE A REPLY

Please enter your comment!
Please enter your name here