*ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਫੀਲਡ ਅਸਿਸਟੈਂਟ ਟਰੇਨੀ ਦੀ ਭਰਤੀ ਲਈ 09 ਜੁਲਾਈ ਨੂੰ ਲੱਗੇਗਾ ਪਲੇਸਮੈਂਟ ਕੈਂਪ*

0
16

ਮਾਨਸਾ, 08 ਜੁਲਾਈ:(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ ਵਿਖੇ 09 ਜੁਲਾਈ 2024 ਦਿਨ ਮੰਗਲਵਾਰ ਨੂੰ ਭਾਰਤ ਫਾਈਨਾਂਸ਼ੀਅਲ ਇਨਕਲੂਜ਼ਨ ਲਿਮਟਡ (ਇੰਡਸਇੰਡ ਬੈਂਕ) ਵੱਲੋਂ ਫੀਲਡ ਅਸਿਸਟੈਂਟ ਟਰੇਨੀ  ਦੀ ਭਰਤੀ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਕੇਵਲ ਲੜਕੇ ਹੀ ਭਾਗ ਲੈ ਸਕਦੇ ਹਨ। ਭਾਗ ਲੈਣ ਲਈ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ 10ਵੀਂ ਪਾਸ ਅਤੇ ਉਮਰ ਸੀਮਾ 18 ਤੋਂ 28 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 12500/-ਪ੍ਰਤੀ ਮਹੀਨਾ ਮਿਲਣਯੋਗ ਹੋਵੇਗੀ। ਚਾਹਵਾਨ ਪ੍ਰਾਰਥੀ ਸਾਦੇ ਕੱਪੜਿਆਂ ਵਿਚ ਆਪਣੀ ਯੋਗਤਾ ਦਾ ਵੇਰਵਾ (ਰਜ਼ਿਊਮ),  ਅਧਾਰ ਕਾਰਡ, ਯੋਗਤਾ ਦੇ ਸਰਟੀਫਿਕੇਟ ਦੀਆਂ ਕਾਪੀਆਂ ਲੈ ਕੇ ਕੈਂਪ ਵਾਲੇ ਦਿਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚ ਸਕਦੇ ਹਨ।  
ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਹੋਵੇਗਾ।   ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 90230-70700, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

NO COMMENTS