*ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ ਦੀ ਹੋਈ ਰੀਵਿਊ ਮੀਟਿੰਗ*

0
63

ਮਾਨਸਾ, 21 ਜਨਵਰੀ :(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ (ਡੀ.ਸੀ.ਡੀ.ਸੀ.) ਦੀ ਰੀਵਿਉ ਮੀਟਿੰਗ ਕੀਤੀ ਗਈ, ਜਿਸ ਦਾ ਮੁੱਖ ਏਜੰਡਾ ਸਹਿਕਾਰਤਾ ਦਾ ਅੰਤਰਾਸ਼ਟਰੀ ਸਾਲ ਰਿਹਾ। ਇਸ ਮੌਕੇ ਉਨ੍ਹਾਂ ਹਦਾਇਤ ਕੀਤੀ ਇਸ ਸਾਲ ਸਹਿਕਾਰੀ ਸਭਾਵਾਂ ਰਾਹੀਂ ਪ੍ਰਚਾਰ ਅਤੇ ਸਹਿਕਾਰੀ ਗਤੀਵਿਧੀਆ ਕਰਵਾਈਆਂ ਜਾਣ, ਤਾਂ ਜੋ ਲਾਭਪਾਤਰੀਆਂ ਨੂੰ ਇਨ੍ਹਾਂ ਸਕੀਮਾਂ ਸਬੰਧੀ ਜਾਣਕਾਰੀ ਹੋ ਸਕੇ। ਇਹ ਮੀਟਿੰਗ ਸਹਿਕਾਰਤਾ ਰਾਹੀਂ ਵਿਸ਼ਵ ਦੀ ਚੰਗੀ ਸਿਰਜਣਾ ਵਿਸ਼ੇ ਤਹਿਤ ਕੀਤੀ ਗਈ।  
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਭਾਰਤ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਮਾਡਲ ਬਾਏ ਲਾਅ ਪੀ.ਏ.ਸੀ.ਐਸ. (ਪ੍ਰਾਇਮਰੀ ਐਗਰੀਕਲਚਰ ਕਰੈਡਿਟ ਸੋਸਾਇਟੀਜ਼), ਕੰਪਿਊਟਰਾਈਜੇਸ਼ਨ ਆਫ਼ ਪੀ.ਏ.ਸੀ.ਐਸ., ਪੈਕਸ ਸਭਾਵਾਂ ਨੂੰ ਕਾਮਨ ਸਰਵਿਸ ਸੈਂਟਰ ਵਜੋਂ ਸਥਾਪਿਤ ਕਰਨਾ, ਪੈਟਰੋਲ ਅਤੇ ਡੀਜ਼ਲ ਪੰਪਜ਼ ਖੋਲ੍ਹਣਾ ਅਤੇ ਵਰਲਡ ਲਾਰਜੈਸਟ ਫੂਡ ਗਰੇਨ ਪ੍ਰੋਜੈਕਟ ਆਦਿ ਦਾ ਵੀ ਰੀਵਿਊ ਕੀਤਾ।
ਉਨ੍ਹਾਂ ਹਦਾਇਤ ਕੀਤੀ ਕਿ ਉਕਤ ਸਕੀਮਾਂ ਨੂੰ ਪ੍ਰਾਇਮਰੀ ਐਗਰੀਕਲਚਰ ਕਰੈਡਿਟ ਸੋਸਾਇਟੀਜ਼ ਵਿੱਚ ਲਾਗੂ ਕੀਤਾ ਜਾਵੇ ਤਾਂ ਜੋ ਕਿਸਾਨ ਮੈਂਬਰਾਂ ਨੂੰ ਇਸ ਦਾ ਵੱਧ ਤੋਂ ਵੱਧ ਫਾਇਦਾ ਹੋ ਸਕੇ।
ਇਸ ਮੌਕੇ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀ ਮਨਦੀਪ ਸਿੰਘ ਮਾਨ, ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸ਼੍ਰੀ ਅਨਿਲ ਕੁਮਾਰ, ਐਮ.ਡੀ. ਮਾਨਸਾ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਸ਼੍ਰੀ ਹਰਵਿੰਦਰ ਸਿੰਘ ਢਿੱਲੋਂ, ਮੈਨੇਜਰ ਪ੍ਰਕਿਊਰਮੈਂਟ ਵੇਰਕਾ ਮਿਲਕ ਪਲਾਂਟ ਬਠਿੰਡਾ ਡਾ. ਪ੍ਰਮੋਦ ਸ਼ਰਮਾ, ਡੀ.ਐਮ. ਨਾਬਾਰਡ ਸ਼੍ਰੀ ਅਸ਼ਵਨੀ ਕੁਮਾਰ, ਏ.ਡੀ. ਪਸ਼ੂ ਪਾਲਣ ਡਾ. ਮੋਹੰਮਦ ਸਲੀਮ, ਵੈਟਰਨਰੀ ਅਫ਼ਸਰ ਡਾ. ਦੁਸ਼ਯਾਂਤ ਪ੍ਰੀਤ, ਐਸ.ਏ. ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਸ਼੍ਰੀ ਅਮਨੀਸ਼ ਕੁਮਾਰ, ਡੇਅਰੀ ਡਿਵੈਲਪਮੈਂਟ ਇੰਸਪੈਕਟਰ ਮੈਡਮ ਸਤਵੀਰ ਕੌਰ ਅਤੇ ਸੀਨੀਅਰ ਫਿਸ਼ਰੀਜ਼ ਅਫ਼ਸਰ ਮੈਡਮ ਸ਼ੀਨਮ ਜਿੰਦਲ ਮੌਜੂਦ ਸਨ।

NO COMMENTS