*ਜ਼ਿਲ੍ਹੇ ਅੰਦਰ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਲਈ ਨਿਰਧਾਰਤ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ*

0
38

ਮਾਨਸਾ, 23 ਫਰਵਰੀ:(ਸਾਰਾ ਯਹਾਂ/ਬੀਰਬਲ ਧਾਲੀਵਾਲ)
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਲਈ ਨਿਰਧਾਰਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਕਿਹਾ ਗਿਆ ਹੈ ਕਿ ਕੇਂਦਰੀ ਬੋਰਡ ਸੈਕੰਡਰੀ ਸਿੱਖਿਆ ਨਵੀਂ ਦਿੱਲੀ ਵੱਲੋਂ ਪ੍ਰਾਪਤ ਪੱਤਰ ਅਨੁਸਾਰ ਦੇਸ਼ ਭਰ ਵਿਚ 15 ਫਰਵਰੀ ਤੋਂ 02 ਅਪ੍ਰੈਲ 2024 ਤੱਕ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਵੱਖ ਵੱਖ ਸਕੂਲਾਂ ਵਿਚ ਲਈਆਂ ਜਾ ਰਹੀਆਂ ਹਨ। ਇਸ ਦੌਰਾਨ ਜ਼ਿਲ੍ਹਾ ਮਾਨਸਾ ਦੇ ਐਸ.ਡੀ.ਕੇ.ਐਲ. ਡੀ.ਏ.ਵੀ. ਪਬਲਿਕ ਸਕੂਲ ਮਾਨਸਾ, ਲਾਲਾ ਏ. ਦਾਸ ਮੈਮੋਰੀਅਲ ਡੀ.ਏ.ਵੀ. ਪਬਲਿਕ ਸਕੂਲ, ਮਾਨਸਾ, ਮੀਰਾ ਪਬਲਿਕ ਸਕੂਲ ਸਰਦੂਲੇਵਾਲਾ, ਗਰੀਨਲੈਂਡ ਡੇਅ ਬੋਰਡਿੰਗ ਪਬਲਿਕ ਸਕੂਲ ਬੁਢਲਾਡਾ ਰੋਡ ਬਰੇਟਾ, ਐਨ.ਆਰ.ਐਮ. ਹੌਲੀ ਹਰਟ ਕਾਨਵੈਂਟ ਸਕੂਲ, ਬੁਢਲਾਡਾ, ਬਾਲ ਵਾਟਿਕਾ ਪਬਲਿਕ ਸਕੂਲ ਟਿੱਬੀ ਹਰੀ ਸਿੰਘ ਵਾਲਾ, ਦੀ ਕੈਂਬਰਿਜ ਸਕੂਲ ਨੰਗਲ ਖੁਰਦ, ਸਰਵਹਿੱਤਕਾਰੀ ਵਿੱਦਿਆ ਮੰਦਿਰ ਮੂਲਾ ਸਿੰਘ ਵਾਲਾ, ਸ੍ਰ ਚੇਤਨ ਸਿੰਘ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਿਰ ਜਵਾਹਰਕੇ ਰੋਡ ਮਾਨਸਾ ਵਿਖੇ ਪ੍ਰੀਖਿਆ ਲਈ ਜਾ ਰਹੀ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇੰਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਵਿਚ ਅਣਉਚਿਤ ਸਾਧਨਾਂ ਦਾ ਪ੍ਰਯੋਗ ਹੋਣ, ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸ਼ਰਾਰਤੀ ਅਨਸਰਾਂ ਦੇ ਇਕੱਠੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਨਾਲ ਉਨ੍ਹਾਂ ਵੱਲੋਂ ਪ੍ਰੀਖਿਆ ਕੇਂਦਰਾਂ ਵਿਚ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸ਼ਾਸਨ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ।
ਉਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ/ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜ੍ਹੇ ਹੋਣਾ, ਕਿਸੇ ਵੀ ਵਿਅਕਤੀ ਵੱਲੋਂ ਨਾਅਰੇ ਲਗਾਉਣ ਅਤੇ ਕਾਨੂੰਨ ਤੇ ਵਿਵਸਥਾ ਵਿਚ ਨੁਕਸੇ ਅਮਨ ਪੈਦਾ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

NO COMMENTS