*ਜ਼ਿਲ੍ਹੇ ਅੰਦਰ ਨੁੱਕੜ ਨਾਟਕਾਂ ਰਾਹੀਂ ਏਡਜ਼ ਬਾਰੇ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ-ਡਾ.ਰਣਜੀਤ ਸਿੰਘ ਰਾਏ*

0
63

ਮਾਨਸਾ, 28 ਨਵੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਮਾਨਸਾ ਵਲੋਂ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਅਗਵਾਈ ਹੇਠ ਜ਼ਿਲ੍ਹਾ ਏਡਜ਼ ਕੰਟਰੋਲ ਸੋਸਾਇਟੀ ਅਤੇ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਕਲੱਸਟਰ ਵੱਲੋਂ ‘ਵਿਸ਼ਵ ਏਡਜ਼ ਦਿਵਸ’ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਇਸੇ ਸਬੰਧ ਵਿਚ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਇੱਕ ਨੁੱਕੜ ਨਾਟਕ ‘ਸਹੀ ਰਸਤਾ ਚੁਣੋ’ ਵਿਸ਼ੇ ਅਧੀਨ ਕਰਵਾਇਆ ਗਿਆ।
      ਸਿਵਲ ਸਰਜਨ ਨੇ ਇਸ ਨੁੱਕੜ ਨਾਟਕ ਦੌਰਾਨ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਮੂਲੀਅਤ ਕੀਤੀ ਅਤੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵਿਸ਼ਵ ਏਡਜ਼ ਦਿਵਸ ਜਾਗਰੂਕਤਾ ਹਫਤਾ ਮਨਾਉਣ ਦਾ ਮੁੱਖ ਮੰਤਵ ਸਾਲ 2030 ਤੱਕ ਏਡਜ਼ ਦੇ ਨਵੇਂ ਮਰੀਜ਼ ਨਾ ਆਉਣ ਦਾ ਟੀਚਾ ਲੈ ਕੇ ਅਤੇ ਨਵੀਂ ਪੀੜ੍ਹੀ ਅਤੇ ਆਮ ਲੋਕਾਂ ਨੂੰ ਏਡਜ਼ ਬਿਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਏਡਜ਼ ਇਕ ਐਚ.ਆਈ.ਵੀ. ਵਾਇਰਸ ਨਾਲ ਹੁੰਦੀ ਹੈ, ਜੋ ਸਾਡੇ ਸਰੀਰ ’ਤੇ ਹਮਲਾ ਕਰਕੇ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਨੂੰ ਖਤਮ ਕਰ ਦਿੰਦਾ ਹੈ। ਕਿਸੇ ਵੀ ਵਿਅਕਤੀ ਨੂੰ ਖਾਂਸੀ, ਜੁਕਾਮ, ਬੁਖਾਰ, ਦਸਤ, ਉਲਟੀਆਂ, ਭਾਰ ਦਾ ਘਟਣਾ, ਕਮਜ਼ੋਰੀ ਆਦਿ ਲੱਛਣ ਲੰਬੇ ਸਮੇਂ ਤੋਂ ਹੋਣ ਅਤੇ ਠੀਕ ਨਾ ਹੋ ਰਿਹਾ ਹੋਵੇ, ਤਾਂ ਉਸ ਵਿਅਕਤੀ ਨੂੰ ਆਪਣੇ ਸਰੀਰ ਦੇ ਟੈਸਟ ਜਲਦੀ ਤੋਂ ਜਲਦੀ ਕਰਵਾ ਲੈਣੇ ਚਾਹੀਦੇ ਹਨ, ਤਾਂ ਜੋ ਸਮਾਂ ਰਹਿੰਦਿਆਂ ਉਸ ਦੀ ਬਿਮਾਰੀ ਦਾ ਪਤਾ ਲਗਾਇਆ ਜਾ ਸਕੇ। ਇਸ ਲਈ ਉਸ ਨੂੰ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਤੋ ਟੈਸਟ ਕਰਵਾਉਣਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਦੇ ਆਈ.ਸੀ.ਟੀ.ਸੀ. ਸੈਂਟਰਾਂ ਵਿਚ ਐੱਚ.ਆਈ.ਵੀ. ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਸਿਵਲ ਹਸਪਤਾਲ ਮਾਨਸਾ ਵਿਖੇ ਏ.ਆਰ.ਟੀ. ਸੈਂਟਰ ਬਣਿਆ ਹੋਇਆ ਹੈ, ਜਿਥੇ ਮਰੀਜ਼ਾਂ ਦਾ ਇਲਾਜ ਅਤੇ ਕਾਊਂਸÇਲੰਗ ਮਾਹਿਰ ਡਾਕਟਰਾਂ ਦੁਆਰਾ ਮੁਫ਼ਤ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਹ ਬਿਮਾਰੀ ਦੂਸ਼ਿਤ ਵਿਅਕਤੀ ਦੀਆਂ ਸੂਈਆਂ ਤੇ ਸਰਿੰਜਾਂ ਵਰਤਣ ਨਾਲ, ਗਰਭਵਤੀ ਮਰੀਜ਼ ਮਾਂ ਤੋਂ ਬੱਚੇ ਨੂੰ, ਦੂਸ਼ਿਤ ਖੂਨ ਚੜ੍ਹਾਉਣ ਨਾਲ, ਅਣ-ਸੁਰੱਖਿਅਤ ਸਰੀਰਕ ਸਬੰਧ ਬਨਾਉਣ ਨਾਲ, ਟੈਟੂ ਬਣਵਾਉਣ ਨਾਲ ਇਕ ਮਨੁੱਖ ਤੋਂ ਦੂਸਰੇ ਮਨੁੱਖ ਨੂੰ ਫੈਲਦੀ ਹੈ। ਇਹ ਬਿਮਾਰੀ ਹੱਥ ਮਿਲਾਉਣ, ਇਕੱਠੇ ਬੈਠਣ, ਇਕੱਠੇ ਸੌਣ, ਇਕੱਠੇ ਖਾਣਾ ਖਾਣ ਕਾਰਨ ਨਾਲ ਨਹੀਂ ਫੈਲਦੀ।
         ਵਿਜੈ ਕੁਮਾਰ ਜਿਲਾ ਸਮੂਹ ਸਿਖਿਆ ਤੇ ਸੂਚਨਾ ਅਫਸਰ ਮਾਨਸਾ ਨੇ ਦੱਸਿਆ ਕਿ ਏਡਜ਼ ਵਾਲੇ ਮਰੀਜਾਂ ਨੂੰ ਟੀ.ਬੀ. ਦੀ ਬਿਮਾਰੀ ਹੋਣ ਦਾ ਵੀ ਖਤਰਾ ਵੱਧ ਹੁੰਦਾ ਹੈ। ਜਦੋਂ ਕੋਈ ਵਿਅਕਤੀ ਐਚ.ਆਈ.ਵੀ. ਗ੍ਰਸਤ ਹੋ ਜਾਂਦਾ ਹੈ ਤਾਂ ਉਸ ਨੂੰ ਬਿਮਾਰੀਆਂ ਘੇਰਾ ਪਾ ਲੈਂਦੀਆਂ ਹਨ। ਨਸ਼ਾ ਵਰਤਣ ਵਾਲੇ ਲੋਕ ਨਸ਼ੇ ਦੇ ਟੀਕੇ ਇੱਕੋ ਸਰਿੰਜ ਨਾਲ ਲਗਾ ਲੈਂਦੇ ਹਨ, ਜਿਸ ਨਾਲ ਏਡਜ਼ ਫੈਲਨ ਦਾ ਜ਼ਿਆਦਾ ਖਤਰਾ ਹੈ। ਉਨ੍ਹਾਂ ਨਸ਼ਾ ਵਰਤਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਛੁਡਾਓ ਕੇਂਦਰਾਂ ਅਤੇ ਮੁੜ ਵਸੇਵਾ ਕੇਂਦਰਾਂ ਵਿਖੇ ਦਾਖਲ ਹੋ ਕੇ ਨਸ਼ਾ ਛੱਡ ਸਕਦੇ ਹਨ। ਉਨ੍ਹਾਂ ਕਿਹਾ ਕਿ ਏਡਜ਼ ਦੇ ਮਰੀਜ਼ ਨਾਲ ਭੇਦਭਾਵ ਨਹੀਂ ਕਰਨਾ ਚਾਹੀਦਾ ਅਤੇ ਏਡਜ਼ ਮਰੀਜ਼ ਨਾਲ ਵਧੀਆ ਤਰੀਕੇ ਨਾਲ ਵਿਵਹਾਰ ਕਰਨਾ ਚਾਹੀਦਾ ਹੈ, ਸਗੋਂ ਮਰੀਜਾਂ ਦਾ ਇਲਾਜ ਕਰਵਾਉਣ ਵਿਚ ਸਹਾਇਤਾ ਕਰਨੀ ਚਾਹੀਦੀ ਹੈ।
ਇਸ ਮੌਕੇ ਡਾ. ਆਸ਼ੂ ਮੈਡੀਕਲ ਅਫਸਰ ਏ.ਆਰ.ਟੀ. ਸੈਂਟਰ ਮਾਨਸਾ, ਦਰਸ਼ਨ ਸਿੰਘ ਉਪ ਸਮੂਹ ਸਿੱਖਿਆ ਤੇ ਸੂਚਨਾ ਅਫਸਰ, ਮਨੋਜ ਕੁਮਾਰ ਇੰਗਲਿਸ਼ ਲੈਕਚਰਾਰ, ਗੁਰਸਿਮਰ ਕੌਰ ਪ੍ਰਿੰਸੀਪਲ, ਸੁਸ਼ੀਲ ਕੁਮਾਰ ਇਕਨੋਮਿਕਸ ਲੈਕਚਰਾਰ, ਕਿਰਨਜੀਤ ਕੌਰ ਹੈਲਥ ਕੋਆਰਡੀਨੇਟਰ ਤੋਂ ਇਲਾਵਾ ਸਕੂਲ ਦੇ ਅਧਿਆਪਕ ਸਾਹਿਬਾਨ ਅਤੇ ਵਿਦਿਆਰਥਣਾਂ ਮੌਜੂਦ ਸਨ।

LEAVE A REPLY

Please enter your comment!
Please enter your name here