*ਜ਼ਿਲ੍ਹੇ ਅੰਦਰ ਹੁਣ ਸ਼ਾਮ 06 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਰਹੇਗੀ ਪਾਬੰਦੀ*

0
24

ਮਾਨਸਾ, 30 ਸਤੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਅੰਦਰ ਸ਼ਾਮ 07 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਗਿਆ ਸੀ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਤਹਿਤ ਪਹਿਲਾਂ ਜਾਰੀ ਹੁਕਮ ਵਿਚ ਤਬਦੀਲੀ ਕਰਦਿਆਂ ਜ਼ਿਲ੍ਹੇ ਅੰਦਰ ਸ਼ਾਮ 06 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾਈ ਗਈ ਹੈ।

NO COMMENTS