ਮਾਨਸਾ, 20 ਨਵੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਬੀਤੀ ਸ਼ਾਮ ਤੱਕ 7 ਲੱਖ 16 ਹਜ਼ਾਰ 713.64 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 6 ਲੱਖ 58 ਹਜ਼ਾਰ 896 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਿਰਧਾਰਿਤ ਸਮੇਂ ਅੰਦਰ ਖਰੀਦੇ ਗਏ ਝੋਨੇ ਦੀ ਲਿਫਟਿੰਗ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ 6 ਲੱਖ 30 ਹਜ਼ਾਰ 373 ਮੀਟਰਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਖਰੀਦੀ ਫਸਲ ਦਾ 95.70 ਫੀਸਦੀ ਬਣਦਾ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਕਰੀਬ 1466 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਖਰੀਦੀ ਗਈ ਫਸਲ ਵਿੱਚੋਂ ਪਨਗਰੇਨ ਨੇ 2 ਲੱਖ 24 ਹਜ਼ਾਰ 330 ਮੀਟਰਕ ਟਨ, ਮਾਰਕਫੈਡ ਨੇ 1 ਲੱਖ 88 ਹਜ਼ਾਰ 422 ਮੀਟਰਕ ਟਨ, ਪਨਸਪ ਵੱਲੋਂ 1 ਲੱਖ 65 ਹਜ਼ਾਰ 838 ਮੀਟਰਕ ਟਨ ਅਤੇ ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 80 ਹਜ਼ਾਰ 306 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।