*ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਖਰੀਦ ਕੀਤੀ ਕਣਕ ਦੀ 71 ਫ਼ੀਸਦੀ ਲਿਫਟਿੰਗ ਮੁਕੰਮਲ-ਡਿਪਟੀ ਕਮਿਸ਼ਨਰ*

0
17

ਮਾਨਸਾ, 01 ਮਈ  (ਸਾਰਾ ਯਹਾਂ/  ਮੁੱਖ ਸੰਪਾਦਕ) :  ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਕਿਸਾਨਾਂ ਦੀ ਖਰੀਦ ਕੀਤੀ ਜਿਣਸ ਦੀ ਨਾਲੋ ਨਾਲ ਲਿਫਟਿੰਗ ਕਰਵਾਉਣ ਵਿਚ ਤੇਜੀ ਲਿਆਉਣ ਲਈ ਅਧਿਕਾਰੀਆਂ ਨੂੰ ਅਦੇਸ਼ ਦਿੱਤੇ ਹੋਏ ਹਨ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਖਰੀਦ ਕੀਤੀ ਫਸਲ ਦੀ 71 ਫ਼ੀਸਦੀ ਲਿਫਟਿੰਗ ਹੋ ਚੁੱਕੀ ਹੈ।
     ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿਚ ਆਈ 545819 ਮੀਟਰਕ ਟਨ ਕਣਕ ਵਿਚੋਂ 538850 ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਵਿਚੋਂ ਪਨਗਰੇਨ ਏਜ਼ਸੀ ਵੱਲੋਂ 169994 ਮੀਟਰਕ ਟਨ, ਮਾਰਕਫੈੱਡ ਵੱਲੋਂ 139888 ਮੀਟਰਕ ਟਨ, ਪਨਸਪ ਵੱਲੋਂ 142195, ਪੰਜਾਬ ਵੇਅਰਹਾਊਸ ਵੱਲੋਂ 81818 ਅਤੇ ਵਪਾਰੀਆਂ ਵੱਲੋਂ 4955 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

NO COMMENTS