ਮਾਨਸਾ, 18 ਅਪ੍ਰੈਲ (ਸਾਰਾ ਯਹਾਂ/ਹਿਤੇਸ਼ ਸ਼ਰਮਾ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 3 ਲੱਖ 18 ਹਜ਼ਾਰ 412 ਮੀਟਰਕ ਟਨ ਕਣਕ ਦੀ ਆਮਦ ਹੋਈ ਜਿਸ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਵੱਲੋਂ 2 ਲੱਖ 61 ਹਜ਼ਾਰ 535 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਵੱਲੋਂ 94 ਹਜ਼ਾਰ 780, ਐਫ.ਸੀ.ਆਈ ਵੱਲੋਂ 10 ਹਜ਼ਾਰ 365, ਮਾਰਕਫੈਡ ਵੱਲੋਂ 66 ਹਜ਼ਾਰ 775, ਪਨਸਪ ਵੱਲੋਂ 58 ਹਜ਼ਾਰ 325 ਅਤੇ ਵੇਅਰ ਹਾਊਸ ਵੱਲੋਂ 31 ਹਜ਼ਾਰ 290 ਮੀਟਰਕ ਟਨ ਕਣਕ ਖਰੀਦੀ ਗਈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਸੁਵਿਧਾ ਲਈ ਬਿਹਤਰ ਇੰਤਜ਼ਾਮ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਵੀ ਕੇਵਲ ਸੁੱਕੀ ਜਿਣਸ ਹੀ ਵੇਚਣ ਲਈ ਲਿਆਉਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਨਾਲੋ ਨਾਲ ਖਰੀਦ ਕੀਤੀ ਜਾ ਸਕੇ।