*ਜ਼ਿਲ੍ਹੇ ਦੇ ਐਨ.ਆਰ.ਆਈਜ਼ 16 ਫਰਵਰੀ ਨੂੰ ਸੰਗਰੂਰ ਵਿਖੇ ਹੋਣ ਵਾਲੀ ਐਨ.ਆਰ.ਆਈ. ਮਿਲਣੀ ਦਾ ਲੈ ਸਕਦੇ ਨੇ ਲਾਭ-ਡਿਪਟੀ ਕਮਿਸ਼ਨਰ*

0
35

ਮਾਨਸਾ, 08 ਫਰਵਰੀ:(ਸਾਰਾ ਯਹਾਂ/ਮੁੱਖ ਸੰਪਾਦਕ)
ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਰਵਾਈ ਜਾ ਰਹੀ ਐਨ.ਆਰ.ਆਈ. ਮਿਲਣੀ ਪ੍ਰੋਗਰਾਮ ਤਹਿਤ ਮਾਨਸਾ ਜ਼ਿਲ੍ਹੇ ਦੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸੰਗਰੂਰ ਵਿਖੇ ਹੋਣ ਵਾਲੀ ਇਸ ਐਨ.ਆਰ.ਆਈ. ਮਿਲਣੀ ਵਿੱਚ ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਸ੍ਰ. ਕੁਲਦੀਪ ਸਿੰਘ ਧਾਲੀਵਾਲ ਸ਼ਿਰਕਤ ਕਰਨਗੇ ਅਤੇ ਐਨ.ਆਰ.ਆਈਜ਼ ਨੂੰ ਆਉਂਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਨਸਾ ਨਾਲ ਸਬੰਧਤ ਐਨ.ਆਰ.ਆਈਜ਼. ਇਸ ਮਿਲਣੀ ਵਿਚ ਪਹੁੰਚ ਕੇ ਵੱਧ ਤੋਂ ਵੱਧ ਲਾਭ ਲੈਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਪ੍ਰਵਾਸੀ ਭਾਰਤੀਆਂ ਨੂੰ ਸੂਬੇ ਵਿੱਚ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਸ਼ੁਰੂ ਕੀਤੀ ਐਨ.ਆਰ.ਆਈ. ਮਿਲਣੀ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰੇਗੀ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨੂੰ ਹਰੇਕ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

NO COMMENTS