*ਜ਼ਿਲ੍ਹੇ ਮਾਨਸਾ ਅੰਦਰ ਲੋਕਾਂ ਨੂੰ ਕੋਰੋਨਾ ਜਾਂਚ ਕਰਵਾਉਣ ਦੀ ਕੀਤੀ ਅਪੀਲ

0
34

ਮਾਨਸਾ, 19 ਸਤੰਬਰ (ਸਾਰਾ ਯਹਾ, ਬਲਜੀਤ ਸ਼ਰਮਾ) : ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਫ਼ਤਿਹ ਤਹਿਤ ਸਿਹਤ ਵਿਭਾਗ ਦੀਆਂ ਕੋਸ਼ਿਸ਼ਾਂ ਦੇ ਸਦਕਾ ਜ਼ਿਲ੍ਹੇ ਅੰਦਰ ਵੱਡੇ ਪੱਧਰ ‘ਤੇ ਕੋਰੋਨਾ ਜਾਂਚ ਲਈ ਵਿਅਕਤੀਆਂ ਦੀ ਸੈਂਪਲਿੰਗ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਮੈਡੀਕਲ ਕਮਿਸ਼ਨਰ-ਕਮ-ਇੰਚਾਰਜ ਜ਼ਿਲ੍ਹਾ ਸੈਂਪਲਿੰਗ ਟੀਮ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਅਤੇ ਐਸ.ਡੀ.ਐਮ. ਮਾਨਸਾ ਸ਼੍ਰੀ ਸਾਗਰ ਸੇਤੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਬੁਢਲਾਡਾ ਵਿਖੇ ਨੰਬਰਦਾਰਾਂ ਦੇ ਕੋਰੋਨਾ ਸੈਂਪਲ ਇਕੱਤਰ ਕੀਤੇ ਗਏ।
ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਸਿਵਲ ਹਸਪਤਾਲ ਬੁਢਲਾਡਾ ਵਿਖੇ ਨੰਬਰਦਾਰ ਯੁਨੀਅਨ ਦੇ ਸਹਿਯੋਗ ਨਾਲ 20 ਦੇ ਕਰੀਬ ਨੰਬਰਦਾਰਾਂ ਦੇ ਕੋਵਿਡ ਟੈਸਟ ਕੀਤੇ ਗਏ। ਉਨ੍ਹਾਂ ਕਿਹਾ ਕਿ ਕੋਵਿਡ-19 ਵਿਰੁੱਧ ਜੰਗ ‘ਚ ਕਾਮਯਾਬੀ ਹਾਸਲ ਕਰਨ ਲਈ ਸਾਨੂੰ ਵਧੇਰੇ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਥੋੜ੍ਹੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।
ਇਸ ਮੌਕੇ ਡਾ. ਰਣਜੀਤ ਸਿੰਘ ਰਾਏ ਅਤੇ ਨਾਇਬ ਤਹਿਸੀਲਦਾਰ ਸ਼੍ਰੀ ਗੁਰਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ।

LEAVE A REPLY

Please enter your comment!
Please enter your name here