ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨੂੰ ਕੀਤਾ ਜਾਗਰੂਕ

0
5

ਮਾਨਸਾ, 21 ਸਤੰਬਰ  (ਸਾਰਾ ਯਹਾ / ਹੀਰਾ ਸਿੰਘ ਮਿੱਤਲ) : ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਰਘਬੀਰ ਸਿੰਘ ਮਾਨ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਅਨੁਸਾਰ ਮਿਸ਼ਨ ਫ਼ਤਿਹ ਅਧੀਨ ਯੁਵਕ ਸੇਵਾਵਾਂ ਵਿਭਾਗ ਵੱਲੋਂ ਕੋਵਿਡ-19 ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿੱਢੀ ਹਫ਼ਤਾਵਰੀ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਕੋਵਿਡ-19 ਦੇ ਲੱਛਣਾ ਅਤੇ ਬਚਾਅ ਤੋਂ ਜਾਣੂ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਐਨ.ਐਸ.ਐਸ. ਵਲੰਟੀਅਰਾਂ ਅਤੇ ਕਲੱਬਾਂ ਵੱਲੋਂ ਪਿੰਡ ਭੁਪਾਲ ਕਲਾਂ, ਭੁਪਾਲ ਖੁਰਦ, ਗੁਰਨੇ ਕਲਾਂ, ਗੁਰਨੇ ਖੁਰਦ, ਬੁਢਲਾਡਾ, ਬਹਾਦਰਪੁਰ, ਤਾਲਬਵਾਲਾ, ਕਣਕਵਾਲਾ, ਬਰ੍ਹੇ, ਰੰਘੜਿਆਲ, ਭਾਦੜਾ, ਦੋਦੜਾ, ਬੀਰੋਕੇ ਕਲਾਂ, ਖੁਰਦ, ਮੱਤੀ, ਜੋਗਾ, ਅਕਲੀਆ, ਰੜ੍ਹ, ਖੜਕ ਸਿੰਘ ਵਾਲਾ, ਝੁਨੀਰ, ਮੌਜੀਆ, ਕੱਲੋਂ, ਕੋਟਲੀ, ਅੱਕਾਵਾਲੀਂ, ਬੀਰੇਵਾਲਾ, ਖੋਖਰ ਕਲਾਂ, ਕੋੜੀਵਾਲਾ, ਲਖਵੀਰ ਵਾਲਾ ਵਿਖੇ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ। ਉਨ੍ਹਾਂ ਵੱਲੋਂ ਲੋਕਾਂ ਨੂੰ ਦੱਸਿਆ ਗਿਆ ਕਿ ਘਰੋਂ ਬਾਹਰ ਤਾਂ ਹੀ ਨਿਕਲੋ ਜੇਕਰ ਜ਼ਰੂਰੀ ਹੋਵੇ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਪੀੜ੍ਹਤ ਵਿਅਕਤੀ ਦੇ ਸੰਪਰਕ ਜਾਂ ਖਾਂਸੀ ਤੇ ਨਿੱਛਾ ਵੇਲੇ ਛਿੱਟਿਆਂ ਦੇ ਸੰਪਰਕ ਵਿੱਚ ਆਉਣ ਨਾਲ ਫੈਲਦਾ ਹੈ।
ਬੁਖ਼ਾਰ, ਖਾਂਸੀ, ਸਾਹ ਲੈਣ ਵਿੱਚ ਤਕਲੀਫ਼, ਥਕਾਵਟ, ਸਰੀਰਕ ਦਰਦ, ਦਸਤ, ਨੱਕ ਵੱਗਣਾ, ਗਲੇ ਵਿੱਚ ਖਰਾਸ਼, ਸਵਾਦ ਅਤੇ ਸੁੰਘਣ ਸ਼ਕਤੀ ਦਾ ਘੱਟਣਾ ਕੋਰੋਨਾ ਬਿਮਾਰੀ ਦੇ ਲੱਛਣ ਹਨ। ਉਨ੍ਹਾਂ ਦੱਸਿਆ ਕਿ ਵਾਰ-ਵਾਰ ਹੱਥਾਂ ਨੂੰ ਸਾਬਣ ਅਤੇ ਪਾਣੀ ਨਾਲ ਚੰਗੀ ਤਰ੍ਹਾਂ ਧੋਵੇ ਜਾਂ ਅਲਕੋਹਲ ਯੁਕਤ ਹੈਂਡ ਸੈਨੇਟਾਇਜ਼ਰ ਦੀ ਵਰਤੋਂ ਕਰਨੀ ਚਾਹੀਦੀ ਹੈ।
ਵਲੰਟੀਅਰਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਭੀੜ-ਭਾੜ ਵਾਲੀਆਂ ਜਗ੍ਹਾਂ ‘ਤੇ ਨਾ ਜਾਇਆ ਜਾਵੇ ਅਤੇ ਹਰੇਕ ਵਿਅਕਤੀ ਤੋਂ 6 ਫੁੱਟ ਦੀ ਦੂਰੀ ਬਣਾ ਕੇ ਰੱਖੋ। ਉਨ੍ਹਾਂ ਦੱਸਿਆ ਕਿ ਖਾਂਸੀ ਕਰਦੇ ਜਾਂ ਛਿੱਕਣ ਵੇਲੇ ਨੱਕ ਅਤੇ ਮੂੰਹ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਗਲੇ ਨਾ ਮਿਲੋ ਅਤੇ ਹੱਥ ਨਾ ਮਿਲਾਓ। ਇਸ ਤੋਂ ਇਲਾਵਾ ਜਨਤਕ ਥਾਵਾਂ ‘ਤੇ ਆਮ ਵਰਤੋਂ ਵਾਲੀਆਂ ਵਸਤੂਆਂ ਨੂੰ ਛੂਹਣ ਤੋਂ ਪਰਹੇਜ਼ ਕਰੋ।

NO COMMENTS