ਜਾਗਰੂਕਤਾ ਵੈਨ ਨੂੰ ਵਿਧਾਇਕ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

0
18

ਮਾਨਸਾ 12 ਮਾਰਚ (ਸਾਰਾ ਯਹਾਂ /ਮੁੱਖ ਸੰਪਾਦਕ) : ਸਿਹਤ ਵਿਭਾਗ ਮਾਨਸਾ ਵੱਲੋਂ ਐਨ.ਪੀ.ਸੀ.ਡੀ.ਸੀ.ਐਸ (ਨੈਸ਼ਨਲ ਪ੍ਰੋਗਰਾਮ ਫਾਰ ਪ੍ਰਵੈਸ਼ਨ ਐਂਡ ਕੰਟਰੋਲ ਆਫ਼ ਕੈਂਸਰ ਡਾਇਬਟੀਜ਼ ਐਂਡ ਕਾਰਡਿਓਵਾਸਕੂਲਰ ਐਂਡ ਸਟ੍ਰੋਕ) ਤਹਿਤ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੈਨ ਨੂੰ ਰਵਾਨਾ ਕੀਤਾ ਗਿਆ।ਜਿਸਨੂੰ ਵਿਧਾਇਕ ਮਾਨਸਾ ਸ਼੍ਰੀ ਨਾਜਰ ਸਿੰਘ ਮਾਨਸ਼ਾਹੀਆ ਵੱਂਲੋਂ ਹਰੀ ਝੰਡੀ ਦੇ ਸਿਵਲ ਹਸਪਤਾਲ ਮਾਨਸਾ ਤੋਂ ਰਵਾਨਾ ਕੀਤਾ ਗਿਆ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਤੇ ਸਿਹਤ ਮੰਤਰੀ ਪੰਜਾਬ ਸ਼੍ਰੀ ਬਲਬੀਰ ਸਿੰਘ ਸਿੱਧੂ ਵੱਲੋਂ ਲੋਕਾਂ ਨੂੰ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਤੋਂ ਬਚਿਆ ਜਾ ਸਕੇ। ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਗਰੂਕਤਾ ਵੈਨ ਗੈਰ—ਸੰਚਾਰੀ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰੇਗੀ, ਜਿਸ ਵਿੱਚ ਕੈਂਸਰ, ਬਲੱਡ ਪ੍ਰੈਸ਼ਰ, ਸੂਗਰ, ਦਿਲ ਦੀਆਂ ਬਿਮਾਰੀਆਂ, ਕਾਰਡਿਓਵਾਸਕੂਲਰ ਅਤੇ ਸਟ੍ਰੋਕ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।ਉਹਨਾਂ ਕਿਹਾ ਕਿ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਲਈ ਹਰ ਇਕ ਵਿਅਕਤੀ ਨੂੰ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ, ਤਲੇ ਹੋਏ ਭੋਜ਼ਨ ਤੋਂ ਪ੍ਰਹੇਜ਼ ਕਰਨਾ, ਨਸ਼ੇ ਤੋਂ ਰਹਿਤ, ਸਰੀਰਿਕ ਵਜ਼ਨ ਨੂੰ ਕਾਬੂ ਵਿੱਚ ਰੱਖਣਾ ਅਤੇ ਸਮੇਂ—ਸਮੇਂ ਸਿਰ ਡਾਕਟਰੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ ਤਾਂ ਜ਼ੋ ਇਹਨਾਂ ਬਿਮਾਰੀਆਂ ਬਚਿਆ ਜਾ ਸਕੇ। ਜਿ਼ਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਿਜੈ ਕੁਮਾਰ ਨੇ ਕਿਹਾ ਕਿ ਇਹ ਵੈਨ ਜਿਲ੍ਹਾ ਮਾਨਸਾ ਵਿੱਚ 15 ਮਾਰਚ ਤੱਕ ਰਹੇਗੀ ਅਤੇ 12 ਮਾਰਚ ਨੂੰ ਮਾਨਸਾ ਸ਼ਹਿਰ, 13 ਮਾਰਚ ਸਰਦੂਲਗੜ੍ਹ, 14 ਮਾਰਚ ਬੁਢਲਾਡਾ ਅਤੇ 15 ਮਾਰਚ ਨੂੰ ਖਿਆਲਾ ਕਲਾਂ ਵਿਖੇ ਜਾ ਕੇ ਲੋਕਾਂ ਨੂੰ ਬਿਮਾਰੀਆਂ ਪ੍ਰਤੀ ਜਾਗਰੂਕ ਕਰੇਗੀ। ਇਸ ਮੌਕੇ ਐਸ.ਐਮ.ਓ. ਡਾ.ਹਰਚੰਦ ਸਿੰਘ, ਡਾ. ਕਮਲ, ਮਿਸ ਕਾਜ਼ਲ ਜੁਮਨਾਨੀ ਏ.ਐਚ.ਏ, ਸ੍ਰੀ ਸ਼ੀਸਨ ਚੀਫ ਫਾਰਮੇਸੀ ਅਫ਼ਸਰ, ਸ੍ਰੀ ਰਾਕੇਸ ਕੁਮਾਰ ਫਾਰਮੇਸੀ ਅਫ਼ਸਰ, ਰੋਜ਼ਲੀਨ ਨਰਸਿੰਗ ਸਿਸਟਰ ਅਤੇ ਗੁਰਵਿੰਦਰ ਕੌਰ ਨਰਸਿੰਗ ਸਿਸਟਰ ਮੌਜੂਦ ਸਨ। 

NO COMMENTS