*ਜਿਲ੍ਹਾ ਪੁਲਿਸ ਪ੍ਰਸ਼ਾਸ਼ਨ ਨੂੰ ਹਰ ਪੱਖੋਂ ਸਹਿਯੋਗ ਦੇਣ ਦਾ ਰਾਜ ਕੁਮਾਰ ਨੇ ਦਿੱਤਾ ਭਰੋਸਾ*

0
44

ਬੁਢਲਾਡਾ 19 ਅਕਤੂਬਰ(ਸਾਰਾ ਯਹਾਂ/ਅਮਨ ਮਹਿਤਾ) —- ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਜਿਲ੍ਹਾ ਪੁਲਿਸ ਪ੍ਰਸ਼ਾਸ਼ਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਅਤੇ ਮਾਰਕਿਟ ਕਮੇਟੀ ਬੁਢਲਾਡਾ ਦੇ ਉੱਪ ਚੇਅਰਮੈਨ ਰਾਜ ਕੁਮਾਰ ਭੱਠਲ ਨੇ ਮਾਨਸਾ ਜਿਲ੍ਹੇ ਦੇ ਨਵ-ਨਿਯੁਕਤ ਐੱਸ.ਐੱਸ.ਪੀ ਸੰਦੀਪ ਗਰਗ ਨੂੰ ਸਨਮਾਨਿਤ ਕਰਨ ਸਮੇਂ ਕਹੇ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਅਤੇ ਯੂਥ ਕਲੱਬਾਂ, ਧਾਰਮਿਕ ਜਥੇਬੰਦੀਆਂ ਅਤੇ ਆਮ ਸ਼ਹਿਰੀਆਂ ਨੂੰ ਸਮਾਜ ਵਿੱਚ ਫੈਲੀਆਂ ਬੁਰਾਈਆਂ ਦੇ ਖਾਤਮੇ ਲਈ ਪ੍ਰਸ਼ਾਸ਼ਨ ਨੂੰ ਹਰ ਪੱਖੋਂ ਸਹਿਯੋਗ ਦੇਣ ਦਾ ਫਰਜ ਬਣਦਾ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਦੂਰ ਅੰਦੇਸ਼ੀ, ਇਮਾਨਦਾਰ ਪੁਲਿਸ ਅਫਸਰ ਮਾਨਸਾ ਜਿਲ੍ਹੇ ਵਿੱਚ ਨਿਯੁਕਤ ਕੀਤਾ ਹੈ ਜੋ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਸੋਨੀ ਗਰਗ, ਦਰਸ਼ਨ ਗਰਗ, ਸੋਨੂੰ ਕੋਹਲੀ, ਯੂਥ ਆਗੂ ਲਵਲੀ ਗਰਗ, ਰੋਹਤਾਸ਼ ਗਰਗ ਵੀ ਮੌਜੂਦ ਸਨ।

NO COMMENTS