*ਜਿਲ੍ਹਾ ਪੁਲਿਸ ਪ੍ਰਸਾਸ਼ਨ ਮਾਨਸਾ ਵੱਲੋਂ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਦੇ ਹੱਲ ਲਈ ਸ਼ਹਿਰ ਦੇ ਪਤਵੰਤੇ ਸੱਜਣਾ ਨਾਲ ਕੀਤੀ ਮੀਟਿੰਗ*

0
194

ਮਾਨਸਾ, 08 ਮਈ:-  (ਸਾਰਾ ਯਹਾਂ/ ਗੁਰਪ੍ਰੀਤ ਧਾਲੀਵਾਲ)ਜਿਲ੍ਹਾ ਪੁਲਿਸ ਪ੍ਰਸਾਸ਼ਨ ਮਾਨਸਾ ਵੱਲੋਂ ਸ਼ਹਿਰ ਦੇ ਪਤਵੰਤੇ ਸੱਜਣਾ ਨਾਲ ਸ਼ਹਿਰ ਵਿੱਚ ਹੋ ਰਹੀਆਂ ਚੋਰੀਅਂ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਤੇ ਠੱਲ ਪਾਉਣ ਲਈ ਸ੍ਰੀ ਲਕਸ਼ਮੀ ਨਰਾਇਣ ਮੰਦਿਰ ਵਿੱਚ ਡੀ ਐਸ ਪੀ ਗੁਰਬਿੰਦਰ ਸਿੰਘ, ਐਸ ਐਚ ਓ ਅੰਗਰੇਜ ਸਿੰਘ ਦੀ ਅਗਵਾਈ ਵਿੱਚ ਇੱਕ ਮੀਟਿੰਗ ਕੀਤੀ ਗਈ,ਇਸ ਮੀਟਿੰਗ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਕਮਲ ਗੋਇਲ ਸ਼ਹਿਰੀ ਪ੍ਰਧਾਨ ਵਪਾਰ ਮੰਡਲ ਮਾਨਸਾ ਨੇ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ ਕਾਫ਼ੀ ਸਮੇਂ ਤੋਂ ਚੋਰੀਆਂ, ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਬਹੁਤ ਜਿਆਦਾ ਹੋ ਰਹੀਆਂ ਸਨ ਜਿਸ ਕਰਕੇ ਸ਼ਹਿਰ ਨਿਵਾਸੀਆਂ ਦੀ ਨੀੰਦ ਹਰਾਮ ਹੋਈ ਪਈ ਹੈ। ਇਨ੍ਹਾਂ ਵਾਰਦਾਤਾਂ ਕਰਕੇ ਆਮ ਲੋਕਾਂ ਦਾ ਜੀਣਾ ਮੁਸ਼ਕਿਲ ਹੋਇਆ ਪਿਆ ਹੈ। ਮੈਂ ਜਿਲ੍ਹਾ ਪੁਲਿਸ ਨੂੰ ਇਹ ਬੇਨਤੀ ਕਰਦਾ ਹਾਂ ਕਿ ਜਲਦੀ ਤੋਂ ਜਲਦੀ ਇਨ੍ਹਾਂ ਮੁਜਰਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਹ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਤੇ ਆਮ ਲੋਕਾਂ ਦੀ ਸੁਰੱਖਿਆ ਦੀ ਜੁੰਮੇਵਾਰੀ ਸਰਕਾਰ ਦੀ ਮੈਂ ਮਾਨਸਾ ਵਾਸੀਆਂ ਨੂੰ ਇਹ ਭਰੋਸਾ ਦਿਵਾਉੰਦਾ ਹਾਂ ਕਿ ਪੰਜਾਬ ਸਰਕਾਰ ਹਮੇਸ਼ਾ ਆਮ ਲੋਕਾਂ ਦੇ ਨਾਲ ਖੜੀ ਹੈ।ਇਸ ਮੌਕੇ ਤੇ ਜਿਲ੍ਹਾ ਸਕੱਤਰ ਗੁਰਪ੍ਰੀਤ ਭੁੱਚਰ ਨੇ ਕਿਹਾ ਕਿ ਸ਼ਹਿਰ ਦੀਆਂ ਬਹੁਤ ਸਮੱਸਿਆਵਾਂ ਹਨ ਜੋ ਪੁਲਿਸ ਪ੍ਰਸਾਸ਼ਨ ਦੇ ਸਹਿਯੋਗ ਨਾਲ ਹੱਲ ਕੀਤੀਆਂ ਜਾ ਸਕਦੀਆਂ ਹਨ, ਜਿਵੇਂ ਕਿ ਲੁੱਟਾਂ-ਖੋਹਾਂ ਦੀਆਂ ਵਾਰਦਾਤਾ ਦੇ ਨਾਲ ਨਾਲ ਸ਼ਹਿਰ ਵਿੱਚ ਬਹੁਤ ਜਿਆਦਾ ਭੀੜ ਵਾਲੇ ਇਲਾਕਿਆਂ ਵਿੱਚ ਟਰੈਫਿਕ ਸਮੱਸਿਆ ਸਭ ਤੋਂ ਮੇਨ ਜਿਆਦਾ ਟਰੈਫਿਕ ਕਾਰਨ ਕਈ ਵਾਰੀ ਮਰੀਜ਼ ਵੀ ਰੱਸਤੇ ਵਿੱਚ ਹੀ ਦਮ ਤੋੜ ਜਾਂਦੇ ਹਨ। ਅੰਤ ਵਿੱਚ ਡੀ ਐਸ ਪੀ ਗੁਰਬਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਪ੍ਰਸਾਸ਼ਨ ਹਮੇਸ਼ਾ ਆਮ ਲੋਕਾਂ ਦੇ ਨਾਲ ਹੈ ਅਤੇ ਨਾਲ ਰਹੇਗਾ। ਕੁੱਝ ਸ਼ਰ‍ਾਰਤੀ ਅਨਸਰਾਂ ਵੱਲੋਂ ਸ਼ਹਿਰ ਦੇ ਮਹੌਲ ਨੂੰ ਖਰਾਬ ਕੀਤਾ ਜਾ ਰਿਹਾ ਹੈ ਜੋ ਜਲਦੀ ਹੀ ਕਾਬੂ ਕਰ ਲਏ ਜਾਣਗੇ, ਜਿਸ ਲਈ ਸ਼ਹਿਰ ਦੇ ਮੇਨ ਚੌੰਕਾਂ ਵਿੱਚ ਟਰੈਫਿਕ ਪੁਲਿਸ ਲਗਾਈ ਜਾਵੇਗੀ ਤੇ ਚਲਾਨ ਕੀਤੇ ਜਾਣਗੇ ਅਤੇ ਰਾਤ ਦੇ ਸਮੇਂ ਪੈਟਰੌਲਿੰਗ ਪੁਲਿਸ ਵੀ ਸਖ਼ਤਾਈ ਨਾਲ ਆਪਣੀ ਡਿਊਟੀ ਕਰੇਗੀ। ਮੈਂ ਸ਼ਹਿਰ ਦੇ ਨਿਵਾਸੀਆਂ ਨੂੰ ਵੀ ਇਹ ਬੇਨਤੀ ਕਰਦਾ ਹਾਂ ਕਿ ਉਹ ਵੀ ਪੁਲਿਸ ਪ੍ਰਸਾਸ਼ਨ ਦਾ ਸਾਥ ਦੇਣ ਤਾਂ ਜੋ ਸ਼ਹਿਰ ਨੂੰ ਇਨ੍ਹਾਂ ਘਟਨਾਵਾਂ ਤੋਂ ਬਚਾਇਆ ਜਾ ਸਕੇ। ਸ਼ਹਿਰ ਵਿੱਚ ਆਪਣੀਆਂ ਦੁਕਾਨਾਂ ਦੇ ਅੱਗੇ ਕੋਈ ਵੀ ਫਾਲਤੂ ਸਮਾਨ ਨਾ ਰੱਖਣ ਕਾਰ, ਜੀਪ, ਟਰੈਕਟਰ ਟਰਾਲੀ ਜਾਂ ਕੋਈ ਵੀ ਵਹੀਕਲ ਪਾਰਕਿੰਗ ਵਾਲੀ ਥਾਂ ਤੇ ਹੀ ਖੜ੍ਹੇ ਕੀਤੇ ਜਾਣ ਤਾਂ ਜੋ ਸੜਕਾਂ ਖੁਲੀਆਂ ਹੋ ਸਕਣ ਅਤੇ ਮਰੀਜ਼ਾਂ ਨੂੰ ਲੈ ਕੇ ਜਾਂਦੀ ਐੰਬੂਲੈੰਸ ਨੂੰ ਕੋਈ ਮੁਸ਼ਕਿਲ ਨਾ ਆਵੇ।ਜੇਕਰ ਆਮ ਲੋਕ ਹੀ ਪੁਲਿਸ ਦਾ ਸਾਥ ਦੇਣ ਤਾਂ ਮੇਰਾ ਵਾਅਦਾ ਹੈ ਕਿ ਬਹੁਤ ਜਲਦੀ ਮਾਨਸਾ ਸ਼ਹਿਰ ਨੂੰ ਸੁੰਦਰ ਅਤੇ ਅਪਰਾਧ ਮੁਕਤ ਕੀਤਾ ਜਾਵੇਗਾ। ਇਸ ਮੌਕੇ ਤੇ ਜਸਵੀਰ ਸਿੰਘ ਜੱਸੀ ਜਿਲ੍ਹਾ ਵਾਇਸ ਪ੍ਰਧਾਰ ਰਾਮਗੜ੍ਹੀਆ ਬਰਾਦਰੀ ਮਾਨਸਾ, ਸੀਨੀਅਰ ਆਗੂ ਮਨੋਜ ਗੋਇਲ, ਗੁਰਮੇਲ ਸਿੰਘ ਰਾਜੂ ਜਿਲ੍ਹਾ ਪ੍ਰਧਾਨ ਐੱਸ ਸੀ ਵਿੰਗ, ਮੈਡਮ ਪਰਮਜੀਤ ਕੌਰ, ਸੁਖਵਿੰਦਰ ਸਿੰਘ ਖੋਖਰ, ਗੁਰਪ੍ਰੀਤ ਜਟਾਣਾ, ਟੀਟੂ ਚਹਿਲ, ਤਜਿੰਦਰ ਸਿੰਘ ਰਿੰਕਲ, ਬੂਟਾ ਸਿੰਘ, ਕਰਮਜੀਤ ਸਿੰਘ, ਸੁਰੇਸ਼ ਨੰਦਗੜੀਆ, ਭੀਮ ਸੈਨ, ਸੱਤਪਾਲ ਗੋਇਲ, ਰਮੇਸ਼ ਕੁਮਾਰ ਮੇਸੀ ਅਤੇ ਅਮਨ ਸਿੰਘ ਹਾਜ਼ਰ ਸਨ। 

LEAVE A REPLY

Please enter your comment!
Please enter your name here