*ਜਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਵੱਲੋਂ ਕੋਵਿਡ-19 ਵਿਰੁੱਧ ਵਿੱਢੀ ਗਈ ਮੁੰਹਿਮ ਵਿੱਚ ਹਰ ਜਿਲ੍ਹਾ ਵਾਸੀ ਕਰੇ ਸਹਿਯੋਗ: ਚੇਅਰਮੈਨ ਮਿੱਤਲ*

0
14

ਮਾਨਸਾ 19 ਅਪ੍ਰੈਲ਼  ( ਸਾਰਾ ਯਹਾਂ /ਮੁੱਖ ਸੰਪਾਦਕ)  ਦੁਨੀਆਂ ਵਿੱਚ ਫੈਲੀ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਲੋਕਾਂ ਨੂੰ ਆਪਣੇ ਘਰ ਤੋਂ ਬੇ ਮਤਲਬਾ ਬਾਹਰ ਨਹੀਂ ਜਾਣਾ ਚਾਹੀਦਾ ਤਾਂ ਕਿ ਇਸ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕੇ। ਜਿਲ੍ਹਾ ਯੋਜਨਾ ਬੋਰਡ ਮਾਨਸਾ ਦੇ ਚੇਅਰਮੈਨ ਅਤੇ ਮਾਨਸਾ ਦੇ ਸਾਬਕਾ ਵਿਧਾਇਕ ਸ਼੍ਰੀ ਪ੍ਰੇਮ ਮਿੱਤਲ ਨੇ ਅੱਜ ਆਪਣੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਵੱਲੋਂ ਕੋਵਿਡ-19 ਵਿਰੁੱਧ ਵਿੱਢੀ ਗਈ ਮੁੰਹਿਮ ਵਿੱਚ ਹਰ ਜਿਲ੍ਹਾ ਵਾਸੀ ਨੂੰ ਸਹਿਯੋਗ ਕਰਨਾ ਚਾਹੀਦਾ ਹੈ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਟੈਸਟ ਕਰਵਾਕੇ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਤਾਂ ਕਿ ਇਹ ਬਿਮਾਰੀ ਅੱਗੇ ਨਾ ਫੈਲੇ। ਉਨ੍ਹਾਂ ਕਿਹਾ ਕਿ ਜਿਲ੍ਹੇ ਦੀਆਂ ਸਮਾਜਿਕ, ਧਾਰਮਿਕ ਸੰਸਥਾਵ, ਕਲੱਬਾਂ, ਪੰਚਾਇਤਾਂ ਅਤੇ ਮੋਹਤਬਰ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਿਹਤ ਵਿਭਾਗ ਵੱਲੋਂ ਕੋਰੋਨਾ ਮਹਾਂਮਾਰੀ ਵਿਰੁੱਧ ਲਗਾਏ ਜਾ ਰਹੇ ਕੈਂਪਾਂ ਵਿੱਚ ਵੱਖ ਤੋਂ ਸਹਿਯੋਗ ਕਰਨਾ ਚਾਹੀਦਾ ਹੈ। ਇਸ ਵਿੱਚ ਮਾਨਵਤਾ ਦੀ ਭਲਾਈ ਹੈ। ਇਸ ਮੌਕੇ ਅਗਰਵਾਲ ਸਭਾ ਪੰਜਾਬ ਦੇ ਮੀਤ ਪ੍ਰਧਾਨ ਅਸ਼ੌਕ ਕੁਮਾਰ, ਵਿਨੋਦ ਕੁਮਾਰ ਭੰਮਾ, ਸਤੀਸ਼ ਕੁਮਾਰ ਵੀ ਮੌਜੂਦ ਸਨ।

NO COMMENTS