*ਜਿਲ੍ਹਾ ਪੱਧਰ ਤੇ ਰੋਸ ਧਰਨਾ ਦੇ ਕੇ ਸੂਬਾ ਸਰਕਾਰ ਦਾ ਪਿੱਟ ਸਿਆਪਾ ਕੀਤਾ*

0
143

ਮਾਨਸਾ 13 ਅਗਸਤ (ਸਾਰਾ ਯਹਾਂ/ ਔਲਖ ) ਇੱਕ ਪਾਸੇ ਜਿੱਥੇ ਪੂਰਾ ਦੇਸ਼ ਦੇ 74 ਸਾਲਾਂ ਦੇ ਆਜਾਦੀ ਜਸ਼ਨਾਂ ਦੀ ਤਿਆਰੀ ਕਰ ਰਿਹਾ ਹੈ ਉਸ ਸਮੇਂ ਆਪਣੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਲਈ ਸ਼ੰਘਰਸ਼ ਕਰ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਵੱਲੋਂ ਉਸੇ ਸਮੇਂ ਤਿੱਖਾ ਸੰਘਰਸ਼ ਵਿੱਢ ਰੱਖਿਆ ਹੈ। ਇਸੇ ਤਹਿਤ ਠੇਕਾ ਮੁਲਾਜਮ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਮਾਨਸਾ ਵੱਲੋਂ ਜਿਲ੍ਹਾ ਪੱਧਰ ਤੇ ਰੋਸ ਧਰਨਾ ਦੇ ਕੇ ਸੂਬਾ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ। ਨੈਸ਼ਨਲ ਹੈਲਥ ਮਿਸ਼ਨ ਦੇ ਕਾਮਿਆਂ ਦਾ ਸਾਥ ਦੇਣ ਲਈ ਇਸ ਰੋਸ ਧਰਨੇ ਵਿੱਚ ਸਿਹਤ ਵਿਭਾਗ ਦੀਆਂ ਸਮੂਹ ਜਥੇਬੰਦੀਆਂ ਨੇ ਸਾਥ ਦਿੱਤਾ। ਇਸ ਮੌਕੇ ਤੇ ਬੋਲਦਿਆਂ ਐੱਨHਐੱਚHਐੱਮH ਇੰਪਲਾਈਜ਼ ਯੂਨੀਅਨ ਦੇ ਬੁਲਾਰੇ ਜਗਦੇਵ ਸਿੰਘ ਮਾਨ ਨੇ ਕਿਹਾ ਕਿ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਠੇਕਾ ਮੁਲਾਜਮਾਂ ਨਾਲ ਲਗਾਤਾਰ ਫੋਕੇ ਵਾਅਦੇ ਕਰਕੇ ਉਨਾਂ੍ਹ ਦਾ ਲਗਾਤਾਰ ਆਰਥਿਕ ਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਰੋਸ ਧਰਨੇ ਵਿੱਚ ਵਿਸ਼ੇਸ਼ ਤੌਰ ਤੇ ਆਪਣੇ ਸਾਥੀਆਂ ਸਮੇਤ ਸਮਰਥਨ ਦੇਣ ਪਹੁੰਚੇ ਪੀHਸੀHਐੱਮHਐੱਸH ਐਸੋਸੀਏਸ਼ਨ ਬਲਾਕ ਪ੍ਰਧਾਨ ਡਾH ਅਰਸ਼ਦੀਪ ਸਿੰਘ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਬਣੀਆਂ ਸਰਕਾਰਾਂ ਲਗਾਤਾਰ ਸਰਕਾਰੀ ਅਦਾਰਿਆਂ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੀ ਪੂਰੀ ਤਿਆਰੀ ਕਰ ਚੁੱਕੀ ਹੈ। ਆਗੂ ਨੇ ਕਿਹਾ ਕਿ ਠੇਕਾ ਆਧਾਰਿਤ ਸਕੀਮ ਤੇ ਮੁਲਾਜਮਾਂ ਦੀ ਭਰਤੀ ਕਰਨਾ ਅਤੇ ਉਨਾਂ੍ਹ ਦਾ ਸ਼ੋਸ਼ਣ ਕਰਨਾ ਇਸੇ ਕੜੀ ਦਾ ਹਿੱਸਾ ਹੈ, ਜੋ ਕਿ ਕਿਸੇ ਵੀ ਕੀਮਤ ਤੇ ਨਾ ਬਰਦਾਸ਼ਤਯੋਗ ਹੈ।    ਇਸ ਮੌਕੇ ਸਿਹਤ ਵਿਭਾਗ ਦੇ ਸੀਨੀਅਰ ਆਗੂ ਸ੍ਰH ਕੇਵਲ ਸਿੰਘ ਨੇ ਮੰਗ ਕੀਤੀ ਕਿ ਐਨHਐਚHਐਮH ਕਰਮਚਾਰੀਆਂ ਦੀ ਚਿਰਾਂ ਤੋਂ ਲਟਕਦੀ ਆ ਰਹੀ ਮੰਗ ਬਰਾਬਰ ਕੰਮ ਬਰਾਬਰ ਤਨਖਾਹ ਦੀ ਮੰਗ ਨੂੰ ਲਾਗੂ ਕਰਦਿਆਂ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ ਅਤੇ ਠੇਕੇਦਾਰੀ ਅਤੇ ਆਊਟਸੋਰਸ ਸਿਸਟਮ ਨੂੰ ਬੰਦ ਕੀਤਾ ਜਾਵੇ। ਸੂਬਾ ਸਰਕਾਰ ਦੀ ਲਗਾਤਾਰ ਵਾਅਦਾ ਖਿਲਾਫੀ ਦੇ ਵਿਰੋਧ ਵਿੱਚ ਇਹ ਰੋਸ ਪ੍ਰਦਰਸ਼ਨ ਸਮੂਹ ਐਨ. ਐਚ.ਐਮ. ਆਊਟਸੋਰਸ, ਆਸ਼ਾ ਵਰਕਰਾਂ, ਆਸ਼ਾ ਫੈਸੀਲੀਟੇਟਰਾਂ ਅਤੇ ਬਾਕੀ ਪ੍ਰੋਗਰਾਮਾਂ ਦੇ ਸਮੂਹ ਕਰਮਚਾਰੀ ਕਲੈਰੀਕਲ, ਮੈਡੀਕਲ, ਪੈਰਾਮੈਡੀਕਲ ਵੱਲੋਂ ਸਰਕਾਰ ਦੀਆਂ ਕੰਟਰੈਕਟ ਮੁਲਾਜਮ ਮਾਰੂ ਨੀਤੀਆਂ ਖਿਲਾਫ ਕੀਤਾ ਜਾ ਰਿਹਾ ਹੈ।ਐੱਨ. ਐੱਚ. ਐੱਮ. ਇੰਪਲਾਈਜ਼ ਯੂਨੀਅਨ, ਦੇ ਬੁਲਾਰੇ ਅਵਤਾਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਠੇਕਾ ਮੁਲਾਜਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੇ ਮਿਤੀ 15 ਅਗਸਤ 2021 ਨੂੰ ਅਜ਼ਾਦੀ ਦਿਵਸ ਮੌਕੇ ਪਟਿਆਲਾ ਵਿਖੇ ਠੇਕਾ ਮੁਲਾਜਮਾਂ ਵੱਲੋਂ ਰੋਸ ਰੈਲੀ ਕੀਤੀ ਜਾਵੇਗੀ ਅਤੇ ਸਬ ਕਮੇਟੀ ਦੇ ਚੇਅਰਮੈਨ ਸ੍ਰੀ ਬ੍ਰਹਮ ਮਹਿੰਦਰਾ ਨੂੰ ਸੰਵਿਧਾਨ ਦੀ ਕਾਪੀ ਵੀ ਦਿੱਤੀ ਜਾਵੇਗੀ। ਜਿਸ ਵਿੱਚ ਸਿਹਤ ਵਿਭਾਗ ਪੰਜਾਬ ਦੇ ਸਮੂਹ ਐਨ.ਐਚ.ਐਮ. ਕਾਮੇ ਸਮੇਤ ਆਊਟਸੋਰਸ ਕਰਮਚਾਰੀ ਵੀ ਆਪਣੀ ਸ਼ਮੂਲੀਅਤ ਕਰਨਗੇ। ਆਊਟਸੋਰਸ ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਸਬੰਧਤ ਪ੍ਰੋਗਰਾਮਾਂ ਵਿੱਚ ਲਿਆਉਣ ਅਤੇ ਆਸ਼ਾ ਵਰਕਰਾਂ ਅਤੇ ਆਸ਼ਾ ਫੈਸੀਲੀਟੇਟਰਾਂ ਨੂੰ ਬੱਝਵਾਂ ਮਾਣ ਭੱਤਾ ਦਿਵਾਉਣ ਲਈ ਉਹਨਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਵੀ ਕੀਤਾ ਗਿਆ।   ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸੰਦੀਪ ਸਿੰਘ, ਰਵਿੰਦਰ ਕੁਮਾਰ ਫਫੜੇ, ਮਨਦੀਪ ਸਿੰਘ, ਡਾ. ਵਿਸ਼ਵਜੀਤ ਸਿੰਘ, ਡਾ. ਹਰਮਨਦੀਪ ਸਿੰਘ, ਡਾ. ਨਿਸ਼ਾਤ ਸੋਹਲ, ਜਗਦੀਸ਼ ਸਿੰਘ ਰੜ੍ਹ, ਚਾਨਣ ਦੀਪ ਸਿੰਘ, ਬਰਜਿੰਦਰ ਸਿੰਘ, ਦਿਲਰਾਜ ਕੌਰ, ਮਨਦੀਪ ਕੌਰ  ਰੁਪਿੰਦਰ ਕੌਰ ਰਿੰਪੀ, ਸ਼ਿੰਦਰ ਕੌਰ, ਹਰਿੰਦਰ ਸ਼ਰਮਾਂ, ਬਲਵਿੰਦਰ ਕੌਰ ਭੈਣੀ ਬਾਘਾ ਅਤੇ ਅਤੇ ਜੁਗਰਾਜ ਸਿੰਘ ਨੇ ਸੰਬੋਧਨ ਕੀਤਾ।  

NO COMMENTS