*ਜਿਲ੍ਹਾ ਮਾਨਸਾ ’ਚ 7 ਅਤੇ 8 ਜੂਨ ਨੂੰ ਡਰੋਨ ਕੈਮਰਿਆਂ ਦੀਵਰਤੋਂ ’ਤੇ ਪਾਬੰਦੀ*

0
30

ਮਾਨਸਾ, 07 ਜੂਨ – (ਸਾਰਾ ਯਹਾਂ/  ਗੁਰਪ੍ਰੀਤ ਧਾਲੀਵਾਲ) ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ  ਉਪਕਾਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ 7 ਅਤੇ 8 ਜੂਨ 2022 ਨੂੰ ਡਰੋਨ ਕੈਮਰਿਆਂ ਦੀ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਵਿਚ ਕਿਹਾ ਹੈ ਕਿ ਪਿਛਲੇ ਕੁਝ ਦਿਨਾਂ ਵਿੱਚ ਜ਼ਿਲ੍ਹਾ ਮਾਨਸਾ ਅੰਦਰ ਵਾਪਰੀਆਂ ਕੁਝ ਘਟਨਾਵਾਂ ਨਾਲ ਸਬੰਧਤ ਇਕੱਠ/ਸਮਾਗਮ ਆਯੋਜਿਤ ਕੀਤੇ ਜਾਣ ਦੀ ਸੰਭਾਵਨਾ ਹੈ। ਇਨ੍ਹਾਂ ਮੌਕਿਆਂ ’ਤੇ ਡਰੋਨ ਕੈਮਰਿਆਂ ਦੀ ਮੱਦਦ ਨਾਲ ਮੂਵੀ ਤਿਆਰ ਕੀਤੀ ਜਾ ਸਕਦੀ ਹੈ, ਪ੍ਰੰਤੂ ਡਰੋਨ ਕੈਮਰਿਆਂ ਦੀ ਮਦਦ ਨਾਲ ਮੂਵੀ ਤਿਆਰ ਕਰਨਾ ਸੁਰੱਖਿਆ ਦੇ ਮੱਦੇਨਜ਼ਰ ਕਾਫੀ ਖ਼ਤਰਨਾਕ ਹੁੰਦਾ ਹੈ, ਕਿਉਂਕਿ ਡਰੋਨ ਕੈਮਰਿਆਂ ਦਾ ਫਾਇਦਾ ਉਠਾਉਂਦੇ ਹੋਏ ਕੁਝ ਸ਼ਰਾਰਤੀ ਅਨਸਰ ਇਸ ਨਾਲ ਕਿਸੇ ਮੰਦਭਾਗੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ।ਇਹ ਹੁਕਮ 7 ਜੂਨ ਅਤੇ 8 ਜੂਨ 2022 ਲਈ ਲਾਗੂ ਰਹੇਗਾ।

NO COMMENTS