*ਜਿਲ੍ਹਾ ਮਾਨਸਾ ਦੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਆਪ੍ਰੇਸ਼ਨ “ਸ਼ਅੰਫਅ੍ਰਖ” ਤਹਿਤ ਖਿਆਲਾ ਕਲਾਂ ਵਿਖੇ ਕੀਤੀ ਪਬਲਿਕ ਮਿਲਣੀ*

0
27

ਮਾਨਸਾ 11.12.2024 (ਸਾਰਾ ਯਹਾਂ/ਮੁੱਖ ਸੰਪਾਦਕ)

ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਯੋਗ ਡਾਇਰ ੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ੀਫਸ਼ ਜੀ ਵੱਲੋਂ ਪੁਲਿਸ ਪ੍ਰਸ਼ਾਸ਼ਨ ਅਤੇ ਆਮ ਪਬਲਿਕ ਦੇ ਸਬੰਧਾ ਵਿੱਚ ਸੁਧਾਰ ਲਿਆਉੇਣ ਅਤੇ ਵਿਸ਼ਵਾਸ/ਸਹਿਯੋਗ ਵਧਾੳ ੁਣ ਲਈ ਆਪ੍ਰੇਸ਼ਨ “ਸ਼ਅੰਫਅ੍ਰਖ” ਤਹਿਤ ਲੋਕਾਂ ਤੱਕ ਸਿੱਧੀ ਪਹੁੰਚ ਕਰਕੇ ਮੀਟਿੰਗਾਂ/ਮਿਲਣੀਆਂ ਕਰਨ ਲਈ ਮੁਹਿੰਮ ਚਲਾਈ ਹੋਈ ਹੈ। ਜਿਸਦੇ ਮੱਦੇਨਜ਼ਰ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਜੀ ਦੇ ਦਿਸ਼ਾ ਨਿਰਦੇਸਾ ਹੇਠ ਅੱਜ ਜਿਲ੍ਹਾ ਮਾਨਸਾ ਦੇ ਪਿੰਡ ਖਿਆਲਾ ਕਲਾਂ, ਮਾਤਾ ਦੁਰਗਾ ਮੰਦਰ ਦੇ ਸਾਹਮਣੇ ਲੰਗਰ ਹਾਲ ਵਿਖੇ ਪਬਲਿਕ ਮੀਟਿੰਗ/ਮਿਲਣੀ ਕੀਤੀ ਗਈ। ਇਸ ਮੀਟਿੰਗ/ਮਿਲਣੀ ਦੌਰਾਨ ਐਸ.ਐਸ.ਪੀ. ਮਾਨਸਾ ਖੁਦ, ਉਪ ਕਪਤਾਨ ਪੁਲਿਸ (ਛਆਂਫ਼ਛ) ਮਾਨਸਾ, ਉਪ ਕਪਤਾਨ ਪੁਲਿਸ (ਸ.ਡ.) ਮਾਨਸਾ ,ਮੁੱਖ ਅਫਸਰ ਥਾਣਾ ਸਦਰ ਮਾਨਸਾ , ਇੰਚਾਰਜ ਚੌਕੀ ਠੁੂਠਿਆਂਵਾਲੀ ਵੱਲੋਂ ਸਾਝੇ ਤੌਰ ਪਰ ਕਰੀਬ 200 ਵਿਅਕਤੀਆ ਦੇ ਇੱਕਠ ਨੂੰ ਸੰਬੋਧਨ ਕੀਤਾ ਗਿਆ।

ਸੀਨੀਅਰ ਕਪਤਾਨ ਪੁਲਿਸ, ਮਾਨਸਾ ਜੀ ਵੱਲੋਂ ਦੱਸਿਆ ਗਿਆ ਕਿ ਇਸ ਪਬਲਿਕ ਮੀਟਿੰਗ/ਮਿਲਣੀ ਵਿੱਚ ਪਿੰਡ ਖਿਆਲਾ ਕਲਾਂ,ਖਿਆਲਾ ਖੁਰਦ, ਮਲਕਪੁਰ ਖਿਆਲਾ ਦੀਆਂ ਪੰਚਾਇਤਾਂ ,ਵਿਲੇਜ ਡਿਫੈਂਸ ਕਮੇਟੀ ਮੈਂਬਰਾਂ,

ਹੋਰ ਮੋਹਤਵਰ ਪੁਰਸ਼ਾ ਅਤੇ ਪਿੰਡ ਵਾਸੀਆਂ ਨੇ ਭਾਗ ਲਿਆ। ਇਸ ਸਮਾਗਮ ਦੌਰਾਨ ਆਮ ਪਬਲਿਕ ਨੂੰ ਆਪਣੀ ਦੁਖ- ਤਕਲੀਫਾਂ ਅਤੇ ਸੁਝਾਅ ਪ੍ਰਸ਼ਾਸ਼ਨ ਨਾਲ ਸਾਝਾਂ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਪੁਲਿਸ ਪ੍ਰਸ਼ਾਸ਼ਨ ਅਤੇ ਆਮ

ਪਬਲਿਕ ਦ ੇ ਸਬੰਧ ਗੂੜੇ ਹੋ ਸਕਣ ਅਤੇ ਸਹਿਯੋਗ ਦੀ ਭਾਵਨਾ ਵਿੱਚ ਵਾਧਾ ਹੋ ਸਕੇ। ਇਸਤੋਂ ਇਲਾਵਾ ਪਿੰਡ ਵਾਸੀਆਂ ਨ ੂੰ ਅਪੀਲ ਕੀਤੀ ਗਈ ਕਿ ੳ ੁਹ ਸਮਾਜਿਕ ਕੁਰੀਤੀਆਂ ਜਿਵੇਂ ਕਿ ਨਸ਼ੇ, ਲੁੱਟਾਂ-ਖੋਹਾਂ ਅਤੇ ਚੋਰੀਆਂ ਦੀਆਂ ਵਾਰਦਾਤਾਂ ਆਦਿ ਨੂੰ ਠੱਲ ਪਾਉਣ ਲਈ ਬਿਨ੍ਹਾਂ ਕਿਸੇ ਝਿਜਕ/ਭੈਅ/ਡਰ ਦੇ ਅੱਗੇ ਆ ਕੇ ਪੁਲਿਸ ਪ੍ਰਸ਼ਾਸ਼ਨ ਦਾ ਸਾਥ ਦੇਣ।

ਐਸ.ਐਸ਼.ਪੀ. ਮਾਨਸਾ ਜੀ ਵੱਲੋਂ ਅਖੀਰ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਲ੍ਹਾ ਅੰਦਰ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰਾਂ ਨੂੰ ਸਿਰ ਚੁੱਕਣ ਨਹੀ ਦਿੱਤਾ ਜਾਵੇਗਾ, ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here