*ਜਿਲ੍ਹਾ ਮਾਨਸਾ ਦੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਆਪ੍ਰੇਸ਼ਨ ਫ਼ਤੁੋਟ;ਸ਼ਅੰਫਅ੍ਰਖਫ਼ਤੁੋਟ; ਤਹਿਤ ਪਿੰਡ ਝੰਡਾ ਖੁਰਦ ਵਿਖੇ ਕੀਤੀ ਪਬਲਿਕ ਮਿਲਣੀ*

0
4

ਮਾਨਸਾ 28.11.2024 (ਸਾਰਾ ਯਹਾਂ/ਮੁੱਖ ਸੰਪਾਦਕ)

ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ੀਫਸ਼ ਜੀ ਵੱਲੋਂ ਪੁਲਿਸ ਪ੍ਰਸ਼ਾਸ਼ਨ ਅਤੇ ਆਮ ਪਬਲਿਕ ਦੇ ਸਬੰਧਾ ਵਿੱਚ ਸੁਧਾਰ ਲਿਆਉੇਣ ਅਤੇ ਵਿਸ਼ਵਾਸ/ਸਹਿਯੋਗ ਵਧਾਉਣ ਲਈ ਆਪ੍ਰੇਸ਼ਨ ਫ਼ਤੁੋਟ;ਸ਼ਅੰਫਅ੍ਰਖਫ਼ਤੁੋਟ; ਤਹਿਤ ਲੋਕਾਂ ਤੱਕ ਸਿੱਧੀ ਪਹੁੰਚ ਕਰਕੇ ਮੀਟਿੰਗਾਂ/ਮਿਲਣੀਆਂ ਕਰਨ ਲਈ ਮੁਹਿੰੰਮ ਚਲਾਈ ਹੋਈ ਹੈ। ਜਿਸਦੇ ਮੱਦੇਨਜ਼ਰ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਜੀ ਦੇ ਦਿਸ਼ਾ ਨਿਰਦੇਸਾ ਹੇਠ ਅੱਜ ਜਿਲ੍ਹਾ ਮਾਨਸਾ ਦੇ ਪਿੰਡ ਝੰਡਾ ਖੁਰਦ ਵਿਖੇ ਪਬਲਿਕ ਮੀਟਿੰਗ/ਮਿਲਣੀ ਕੀਤੀ ਗਈ। ਇਸ ਮੀਟਿੰਗ/ਮਿਲਣੀ ਦੌਰਾਨ ਐਸ.ਐਸ.ਪੀ. ਮਾਨਸਾ ਖੁਦ, ਕਪਤਾਨ ਪੁਲਿਸ (ਸਥਾਨਕ) ਮਾਨਸਾ, ਉਪ ਕਪਤਾਨ ਪੁਲਿਸ (ਸ.ਡ.) ਸਰਦੂਲਗੜ੍ਹ, ਮੁੱਖ ਅਫਸਰ ਸਰਦੂਲਗੜ੍ਹ ਅਤੇ ਨਾਇਬ ਤਹਿਸੀਲਦਾਰ ਸਰਦੂਲਗੜ੍ਹ ਵੱਲੋਂ ਸਾਝੇ ਤੌਰ ਪਰ ਕਰੀਬ 300 ਵਿਅਕਤੀਆ ਦੇ ਇੱਕਠ ਨੂੰ ਸੰਬੋਧਨ ਕੀਤਾ ਗਿਆ। ਸੀਨੀਅਰ ਕਪਤਾਨ ਪੁਲਿਸ, ਮਾਨਸਾ ਜੀ ਵੱਲੋਂ ਦੱਸਿਆ ਗਿਆ ਕਿ ਇਸ ਪਬਲਿਕ ਮੀਟਿੰਗ/ਮਿਲਣੀ ਵਿੱਚ ਪਿੰਡ ਝੰਡਾ ਖੁਰਦ ਅਤੇ ਇਸਦੇ ਨੇੜਲੇ ਪਿੰਡ ਰੋੜਕੀ ਦੀਆਂ ਪੰਚਾਇਤਾਂ, ਵਿਲੇਜ ਡਿਫੈਂਸ ਕਮੇਟੀ ਮੈਂਬਰਾਂ, ਹੋਰ ਮੋਹਤਵਰ ਪੁਰਸ਼ਾ ਅਤੇ ਪਿੰਡ ਵਾਸੀਆਂ ਨੇ ਭਾਗ ਲਿਆ। ਇਸ ਸਮਾਗਮ ਦੌਰਾਨ ਆਮ ਪਬਲਿਕ ਨੂੰ ਆਪਣੀ ਦੁਖ-ਤਕਲੀਫਾਂ ਅਤੇ ਸੁਝਾਅ ਪ੍ਰਸ਼ਾਸ਼ਨ ਨਾਲ ਸਾਝਾਂ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਪੁਲਿਸ ਪ੍ਰਸ਼ਾਸ਼ਨ ਅਤੇ ਆਮ ਪਬਲਿਕ ਦੇ ਸਬੰਧ ਗੂੜੇ ਹੋ ਸਕਣ ਅਤੇ ਸਹਿਯੋਗ ਦੀ ਭਾਵਨਾ ਵਿੱਚ ਵਾਧਾ ਹੋ ਸਕੇ। ਇਸਤੋਂ ਇਲਾਵਾ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਸਮਾਜਿਕ ਕੁਰੀਤੀਆਂ ਜਿਵੇਂ ਕਿ ਨਸ਼ੇ, ਲੁੱਟਾਂ-ਖੋਹਾਂ ਅਤੇ ਚੋਰੀਆਂ ਦੀਆਂ ਵਾਰਦਾਤਾਂ ਆਦਿ ਨੂੰ ਠੱਲ ਪਾਉਣ ਲਈ ਬਿਨ੍ਹਾਂ ਕਿਸੇ ਝਿਜਕ/ਭੈਅ/ਡਰ ਦੇ ਅੱਗੇ ਆ ਕੇ ਪੁਲਿਸ ਪ੍ਰਸ਼ਾਸ਼ਨ ਦਾ ਸਾਥ ਦੇਣ।

ਐਸ.ਐਸ਼.ਪੀ. ਮਾਨਸਾ ਜੀ ਵੱਲੋਂ ਅਖੀਰ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਲ੍ਹਾ ਅੰਦਰ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰਾਂ ਨੂੰ ਸਿਰ ਚੁੱਕਣ ਨਹੀ ਦਿੱਤਾ ਜਾਵੇਗਾ, ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS