ਜਿਲ੍ਹਾ ਯੂਥ ਕਾਂਗਰਸ ਟੀਮ ਨੇ ਹਲਕੇ ਵਿੱਚ ਲੋੜਵੰਦ ਬੇਸਹਾਰਾ ਪਰਿਵਾਰਾਂ ਨੂੰ ਵੰਡਿਆ ਰਾਸ਼ਨ

0
53

ਮਾਨਸਾ/ਜੋਗਾ, 10 ਮਈ (ਹੀਰਾ ਸਿੰਘ ਮਿੱਤਲ)-ਕੋਰੋਨਾ ਵਾਇਰਸ ਦੀ ਚੱਲ ਮਹਾਂਮਾਰੀ ਦੇ ਲਾਕਡਾਊਨ ਦੌਰਾਨ ਜਿੱਥੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਅਨੇਕਾ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਯੂਥ ਕਾਂਗਰਸ ਮਾਨਸਾ ਟੀਮ ਵੱਲੋਂ ਲੋੜਵੰਦ ਬੇਸਹਾਰਾ ਪਰਿਵਾਰਾਂ ਨੂੰ ਰਾਸ਼ਨ ਵੰਡਣ ਦੇ ਨਾਲ-ਨਾਲ ਲੋਕਾਂ ਦੀ ਭਲਾਈ ਲਈ ਦਿਨ-ਰਾਤ ਡਿਊਟੀ ਕਰ ਰਹੇ ਪੁਲਿਸ ਕਰਮਚਾਰੀਆ, ਸਿਹਤ ਵਿਭਾਗ ਤੇ ਮੀਡੀਆ ਕਰਚਮਾਰੀਆਂ ਨੂੰ ਮਾਸਕ ਤੇ ਸੈਨੈਟਾਈਜ਼ਰ ਦੀ ਵੰਡ ਕਰਕੇ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਚੁਸਪਿੰਦਰਬੀਰ ਸਿੰਘ ਚਹਿਲ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੁਆਰਾ ਭੇਜੇ ਸੁੱਕੇ ਰਾਸ਼ਨ ਦੀ ਵੰਡ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਯੋਗ ਅਗਵਾਈ ਵਿੱਚ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਗ੍ਰਾਮ ਪੰਚਾਇਤਾ ਦੇ ਸਹਿਯੋਗ ਨਾਲ ਲੋੜਵੰਦ ਬੇਸਹਾਰਾ ਪਰਿਵਾਰਾਂ ਨੂੰ ਕੀਤੀ ਗਈ, ਤਾਂ ਜੋ ਕੋਈ ਵੀ ਪਰਿਵਾਰ ਇਸ ਲਾਕਡਾਊਨ ਦੌਰਾਨ ਭੁੱਖਾ ਨਾ ਰਹਿ ਸਕੇ। ਚਹਿਲ ਨੇ ਦੱਸਿਆ ਕਿ ਕੈਪਟਨ ਸਰਕਾਰ ਵੱਲੋਂ ਭੇਜਿਆ ਸੁੱਕਾ ਰਾਸ਼ਨ ਪਾਰਟੀਬਾਜ਼ੀ ਤੋ ਉੱਪਰ ਉੱਠ ਸਿਰਫ਼ ਲੋੜਵੰਦ ਬੇਸਹਾਰਾ ਅਤੇ ਅਤਿ ਗਰੀਬ ਪਰਿਵਾਰਾਂ ਨੂੰ ਹੀ ਵੰਡਿਆਂ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਲੋਕਾਂ ਦੀ ਭਲਾਈ ਲਈ ਦਿਨ-ਰਾਤ ਡਿਊਟੀ ਕਰ ਰਹੇ ਪੁਲਿਸ ਕਰਮਚਾਰੀਆਂ, ਸਿਹਤ ਕਰਮਚਾਰੀਆਂ ਦੇ ਨਾਲ-ਨਾਲ ਮੀਡੀਆ ਕਰਮਚਾਰੀਆ ਨੂੰ N-95 ਮਾਸਕ ਤੇ ਸੈਨੈਟਾਈਜ਼ਰ ਮਹੱਈਆ ਕਰਵਾਉਣ ਦੇ ਨਾਲ-ਨਾਲ ਇਲਾਕੇ ਦੀਆ ਅਨਾਜ਼ ਮੰਡੀਆਂ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਨੂੰ ਮਾਸਕ ਤੇ ਸੈਨੈਟਾਈਜ਼ਰ ਵੰਡਣ ਦੇ ਨਾਲ-ਨਾਲ ਉਨ੍ਹਾਂ ਦੀ ਟੀਮ ਵੱਲੋਂ ਕੋਰੋਨਾ ਵਾਇਰਸ ਦੇ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਚਹਿਲ ਨੇ ਅਪੀਲ ਕਰਦਿਆ ਕਿਹਾ ਕਿ ਇਸ ਮਹਾਂਮਾਰੀ ਦੌਰਾਨ ਸਾਨੂੰ ਬੇਸਹਾਰਾ ਤੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਅੱਗੇ ਆਉਣਾ ਚਾਹੀਦਾ ਹੈ ਅਤੇ ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਯੂਥ ਕਾਂਗਰਸ ਦੀ ਟੀਮ ਇਸ ਮਹਾਂਮਾਰੀ ਦੌਰਾਨ ਸਹਿਯੋਗ ਸਦਕਾ ਲੋਕਾਂ ਦੀ ਸੇਵਾ ਕਰਦੀ ਰਹੇਗੀ। ਇਸ ਮੌਕੇ ਸੀਨੀਅਰ ਕਾਂਗਰਸੀ ਅਗੂ ਹਰਪ੍ਰੀਤ ਸਿੰਘ ਬਹਿਣੀਵਾਲ, ਯੂਥ ਕਾਂਗਰਸੀ ਆਗੂ ਰਜ਼ਨੀਸ ਸ਼ਰਮਾ ਭੀਖੀ, ਮਨਦੀਪ ਸਿੰਘ ਭੁਪਾਲ ਆਦਿ ਹਾਜ਼ਰ ਸਨ। 

NO COMMENTS