ਫਗਵਾੜਾ 6 ਦਸੰਬਰ: (ਸਾਰਾ ਯਹਾਂ/ਸ਼ਿਵ ਕੋੜਾ) ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਪੂਰਥਲਾ ਵਲੋਂ ਅੰਗਹੀਣ ਪ੍ਰਾਰਥੀਆਂ ਨੂੰ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀਆਂ ਗਤੀਵਿਧੀਆਂ ਤੋਂ ਜਾਣੂੰ ਕਰਵਾਉਣ ਲਈ ਸੁਖਜੀਤ ਸਟਾਰਚ ਫਗਵਾੜਾ ਵਿਖੇ ਵਿਸ਼ਵ ਅੰਗਹੀਣ ਦਿਵਸ ਮਨਾਇਆ ਗਿਆ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਕਪੂਰਥਲਾ ਰਾਜਨ ਸ਼ਰਮਾ ਨੇ ਦੱਸਿਆ ਕਿ ਡਾਇਰੈਕਟਰ ਰੋਜ਼ਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵਲੋਂ ਜਾਰੀ ਹਦਾਇਤਾਂ ਮੁਤਾਬਿਕ ਵਿਸ਼ਵ ਅੰਗਹੀਣ ਦਿਵਸ ਮਨਾਇਆ ਗਿਆ ਤਾਂ ਜੋ ਅੰਗਹੀਣ ਪ੍ਰਾਰਥੀਆਂ ਨੂੰ ਉਨਾਂ ਦੀ ਯੋਗਤਾ ਅਤੇ ਕਾਰਗੁਜ਼ਾਰੀ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸੁਖਜੀਤ ਸਟਾਰਚ ਫਗਵਾੜਾ ਦੇ ਸਹਿਯੋਗ ਨਾਲ ਇਹ ਦਿਵਸ ਜਿਸ ਵਿੱਚ ਲਗਭਗ 30 ਅੰਗਹੀਣ ਪ੍ਰਾਰਥੀ ਸ਼ਾਮਲ ਹੋਏ, ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੀਆਂ ਰੋਜ਼ਗਾਰ ਸਬੰਧੀ ਗਤੀਵਿਧੀਆਂ ਜਿਵੇਂ ਰਜਿਸਟ੍ਰੇਸ਼ਨ, ਕੈਰੀਅਰ ਗਾਈਡੈਂਸ, ਪਲੇਸਮੈਂਟ ਕੈਂਪ/ ਸਵੈ-ਰੋਜ਼ਗਾਰ ਕੈਂਪ ਅਤੇ ਹੁਨਰ ਵਿਕਾਸ ਕੋਰਸਾਂ ਆਦਿ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ ਇਸ ਮੌਕੇ ਹਾਜ਼ਰ ਪ੍ਰਾਰਥੀਆਂ ਲਈ ਰਿਫਰੈਸ਼ਮੈਂਟ ਆਦਿ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਮੌਕੇ ਬਿਊਰੋ ਵਲੋਂ ਪਲੇਸਮੈਂਟ ਅਫਸਰ ਵਰੁਣ ਜੋਸ਼ੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।