*ਜਿਲ੍ਹਾ ਮਾਨਸਾ ਸਲਾਹਕਾਰ ਕੌਸਲ ਦੀ ਮੀਟਿੰਗ ਨੌਜਵਾਨਾਂ ਰੋਜ਼ਗਾਰ ਹਾਸਲ ਕਰਨ ਅਤੇ ਕਿੱਤਿਆਂ ਦੀ ਜਾਣਕਾਰੀ ਲਈ ਰੋਜਗਾਰ ਮੇਲਿਆਂ ਵਿੱਚ ਭਾਗ ਲੈਣ *

0
45

ਮਾਨਸਾ, 27 ਅਗਸਤ(ਸਾਰਾ ਯਹਾਂ/ਮੁੱਖ ਸੰਪਾਦਕ) : ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦਿਵਾਉਣ ਅਤੇ ਉਨਾਂ ਨੂੰ ਵੱਖ-ਵੱਖ ਕਿੱਤਿਆਂ ਦੀ ਜਾਣਕਾਰੀ ਦੇਣ ਲਈ ਰੋਜ਼ਗਾਰ ਵਿਭਾਗ ਦੇ ਸਹਿਯੋਗ ਨਾਲ ਕੈਂਪ ਲਾਏ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਨਹਿਰੂ ਯੁਵਾ ਕੇਂਦਰ ਮਾਨਸਾ ਨਾਲ ਸਬੰਧਤ ਜ਼ਿਲ੍ਹਾ ਸਲਾਹਕਾਰ ਕੌਸਲ (ਯੁਵਾ ਮਾਮਲੇ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਹਿਰੂ ਯੁਵਾ ਕੇਂਦਰ ਅਤੇ ਯੁਵਕ ਸੇਵਾਵਾਂ ਵਿਭਾਗ ਦੀਆਂ ਯੂਥ ਕਲੱਬਾਂ ਨੇ ਕੋਰੋਨਾ ਦੇ ਸਮੇ ਵਿੱਚ ਸ਼ਲਾਘਾਯੋਗ ਕੰਮ ਕੀਤਾ ਹੈ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 9 ਸਤੰਬਰ ਨੂੰ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਦੀ ਸ਼ਮੂਲੀਅਤ ਲਈ ਯੂਥ ਕਲੱਬਾਂ ਰਾਹੀਂ ਮੁਹਿੰਮ ਚਲਾਈ ਜਾਵੇ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸੱਕਣ। ਉਨ੍ਹਾਂ ਦੱਸਿਆ ਕਿ ਇਸੇ ਤਰਾਂ 14 ਸਤੰਬਰ ਨੂੰ ਰੋਇਲ ਕਾਲਜ ਬੌੜਾਵਾਲ ਅਤੇ 17 ਸਤੰਬਰ ਨੂੰ ਇੰਨਲਾਈਟਡ ਕਾਲਜ ਝੁਨੀਰ ਵਿਖੇ ਲੱਗ ਰਹੇ ਮੇਲੇ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਫਿੱਟ ਇੰਡੀਆਂ ਮੁਹਿੰਮ ਤਹਿਤ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ 20 ਯੂਥ ਕਲੱਬਾਂ ਨੂੰ ਸਪੋਰਟਸ ਕਿੱਟਾਂ ਅਤੇ ਬਲਾਕ ਅਤੇ ਜ਼ਿਲ੍ਹਾ ਪੱਧਰ ਦੇ ਖੇਡ ਮੇਲੇ ਵੀ ਕਰਵਾਏ ਜਾਣਗੇ। ਉਨ੍ਹਾਂ ਨਹਿਰੂ ਯੁਵਾ ਕੇਂਦਰ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਖੇਡਾਂ ਦੀ ਸਿਖਲਾਈ ਦੇਣ ਲਈ ਕੋਚਿੰਗ ਕੈਂਪ ਲਗਾਏ ਜਾਣ ਅਤੇ ਇਸ ਲਈ ਖੇਡ ਵਿਭਾਗ ਦੇ ਕੋਚਾਂ ਦੀਆਂ ਸੇਵਾਵਾਂ ਲਈਆਂ ਜਾਣ। ਮੀਟਿੰਗ ਵਿੱਚ ਬੋਲਿਦਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਪਾਣੀ ਦੀ ਬੱਚਤ ਅਤੇ ਮੀਂਹ ਦੇ ਪਾਣੀ ਦੀ ਸਾਂਭ-ਸ਼ੰਭਾਲ ਲਈ ਵੀ ਮੁਹਿੰਮ ਚਲਾਈ ਜਾਵੇ ਅਤੇ ਇਸ ਲਈ ਪੇਂਡੂ ਵਿਕਾਸ ਏਜੰਸੀ ਅਤੇ ਮਗਨਰੇਗਾ ਦਾ ਵੀ ਸਹਿਯੋਗ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਦਿਨੋ-ਦਿਨ ਨੀਵਾਂ ਹੁੰਦਾ ਜਾ ਰਿਹਾ ਹੈ ਇਸ ਲਈ ਪਿੰਡਾਂ ਵਿੱਚ ਯੂਥ ਕਲੱਬਾਂ ਨੂੰ ਸੰਜੀਦਗੀ ਨਾਲ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਮੀਟਿੰਗ ਵਿੱਚ ਜਾਣਕਾਰੀ ਦਿਦਿੰਆਂ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜ਼ਿਲ੍ਹਾ ਯੂਥ ਅਫਸਰ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਸਾਲ ਲੜਕੀਆਂ ਨੂੰ ਕਿੱਤਾ ਮੁੱਖੀ ਕੋਰਸ ਦੀ ਜਾਣਕਾਰੀ ਦੇਣ ਲਈ ਤਿੰਨ ਸਿਲਾਈ ਕੇਂਦਰ ਚਲਾਏ ਜਾਣਗੇ। ਇਸ ਤੋ ਇਲਾਵਾ ਕਲੱਬਾਂ ਨੂੰ ਗਤੀਸ਼ੀਲ ਕਰਨ ਅਤੇ ਪਿੰਡਾਂ ਵਿੱਚ ਹੋਰ ਨੌਜਵਾਨਾਂ ਨੂੰ ਕਲੱਬਾਂ ਵਿੱਚ ਸ਼ਾਮਲ ਕਰਨ ਲਈ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਯੂਥ ਕਲੱਬ ਵਿਕਾਸ ਪ੍ਰੋਗਰਾਮ ਚੱਲ ਰਹੇ ਹਨ। ਸਵੱਛਤਾ ਮੁਹਿੰਮ ਅਤੇ ਵਾਤਾਵਰਣ ਨੂੰ ਹਰਿਆ-ਭਰਿਆ ਰੱਖਣ ਲਈ ਕਲੀਨ ਵਿਲੇਜ ਗਰੀਨ ਵਿਲੇਜ ਹੇਠ ਜ਼ਿਲ੍ਹੇ ਦੇ 100 ਨੌਜਵਾਨਾਂ ਨੂੰ ਟਰੇਨਿੰਗ ਦਿੱਤੀ ਜਾਵੇਗੀ। ਨਹਿਰੂ ਯੁਵਾ ਕੇਂਦਰ ਮਾਨਸਾ ਦੇ ਲੇਖਾ ਅਤੇ ਪ੍ਰੋਗਰਾਮ ਸੁਪਰਵਾੲਜਿਰ ਡਾ.ਸੰਦੀਪ ਘੰਡ ਨੇ ਦੱਸਿਆ ਕਿ ਪਿਛਲੇ ਸਾਲ ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋ ਕੋਵਿਡ ਟੀਕਾਕਰਣ ਅਤੇ ਕੋਵਿਡ ਦੀਆਂ ਸਾਵਧਾਨੀਆਂ ਵਰਤਣ ਲਈ  ਜਾਗਰੂਕ ਕੀਤਾ ਗਿਆ ਇਸ ਤੋ ਇਲਾਵਾ ਸਵੱਛਤਾ ਮੁਹਿੰਮ ਅਧੀਨ ਸਵੱਛਤਾ ਪੰਦਰਵਾੜਾ ਮਨਾਇਆ ਗਿਆ, ਜਿਸ ਵਿੱਚ ਯੂਥ ਕਲੱਬਾਂ ਵੱਲੋ ਪਿੰਡਾਂ ਵਿੱਚ ਸਾਫ-ਸਫਾਈ ਦੇ ਨਾਲ-ਨਾਲ ਪਿੰਡਾਂ ਵਿੱਚ ਸ਼ਹੀਦਾਂ ਦੀ ਯਾਦ ਵਿੱਚ ਬਣਾਏ ਗਏ ਬੁੱਤਾ ਦੀ ਸਾਫ-ਸਫਾਈ ਵੀ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਉਪਕਾਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨਵਨੀਤ ਜੋਸ਼ੀ, ਸਹਾਇਕ ਸਿਵਲ ਸਰਜਨ ਡਾ.ਬਲਜੀਤ ਕੌਰ, ਸਹਾਇਕ ਡਾਇਰੈਟਰ ਯੁਵਕ ਸੇਵਾਵਾਂ ਰਘਵੀਰ ਸਿੰਘ ਮਾਨ, ਸਟੇਟ ਮੀਡੀਆ ਕੋਆਰਡੀਨੇਟਰ ਸਿੱਖਿਆ ਵਿਭਾਗ ਹਰਦੀਪ ਸਿੱਧੂ, ਲੀਡ ਬੈਂਕ ਮੈਨੇਜਰ ਕਮਲ ਗਰਗ, ਸੰਤਤਰਜੋਤ ਸਿੰਘ, ਮਨਪ੍ਰੀਤ ਸਿੰਘ, ਰਵਿੰਦਰ ਸਿੰਘ, ਮਨੋਜ ਕੁਮਾਰ, ਗੁਰਪ੍ਰੀਤ ਕੌਰ ਅਤੇ ਮੰਜੂ ਰਾਣੀ ਮੌਜੂਦ ਸਨ।

LEAVE A REPLY

Please enter your comment!
Please enter your name here