
29,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼) ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਖੁਲਾਸਾ ਕੀਤਾ ਹੈ ਕਿ ਪੰਚਾਇਤੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ਾ ਕਰਨ ਵਾਲੇ ਕੈਪਟਨ ਬਿਕਰਮਜੀਤ ਸਿੰਘ ਆਮ ਆਦਮੀ ਪਾਰਟੀ (ਆਪ) ਤੋਂ ਚੋਣ ਲੜ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਖਾਲੀ ਕਰਵਾਈ ਗਈ ਪੰਚਾਇਤੀ ਜ਼ਮੀਨ ਦੀ 29 ਏਕੜ ਜ਼ਮੀਨ ‘ਤੇ ‘ਆਪ’ ਆਗੂ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਵੀ ਅੱਗੇ ਆਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਬੇਸ਼ੱਕ ‘ਆਪ’ ਨੇਤਾ ਸਨ ਪਰ ਅਸੀਂ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ। ਹੁਣ ਉਹ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।
ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਸਿਸਵਾਂ ਨੇੜੇ ਬਹੁ-ਕਰੋੜੀ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ ਹੈ। ਬੱਲਿਆਂਵਾਲ ਨੇ ਕਿਹਾ ਕਿ ਕੈਪਟਨ ਬਿਕਰਮਜੀਤ ਸਿੰਘ ਤਰਨਤਾਰਨ ਨਾਲ ਸਬੰਧਤ ਹਨ। ਉਹ ਸਾਲ 2016 ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਸਨ ਤੇ ਖੇਮਕਰਨ ਸੀਟ ਤੋਂ ‘ਆਪ’ ਉਮੀਦਵਾਰ ਸਨ।
Navjot Singh Sidhu ਇੱਕ ਵਾਰ ਫਿਰ ਤੋਂ ਹੋਏ ਮਾਨ ਸਰਕਾਰ ਦੇ ਮੁਰੀਦ, ਜਾਣੋ ਕੀ ਨਵਾਂ ਮਾਮਲਾ
‘ਆਪ’ ਦੇ ਮੁੱਖ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਬਿਕਰਮਜੀਤ ਸਿੰਘ ਨੇ 2017 ਦੀਆਂ ਚੋਣਾਂ ਉਨ੍ਹਾਂ ਦੀ ਪਾਰਟੀ ਵੱਲੋਂ ਹੀ ਲੜੀਆਂ ਸਨ। ਇਸ ਮਾਮਲੇ ਵਿੱਚ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਦੇ ਇਰਾਦੇ ਸਾਫ਼ ਹਨ। ਪੰਜਾਬ ਨੂੰ ਲੁੱਟਣ ਵਾਲਾ ਕੋਈ ਵੀ ਅਧਿਕਾਰੀ, ਆਗੂ ਜਾਂ ਵਿਧਾਇਕ ਹੋਵੇ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
