*ਜਿ਼ਲ੍ਹਾ ਅਦਾਲਤੀ ਕੰਪਲੈਕਸ ਵਿੱਚ ਲੱਗਿਆ ਕਰੋਨਾ ਵੈਕਸੀਨ ਕੈਂਪ*

0
20

ਮਾਨਸਾ, 30 ਅਪ੍ਰੈਲ (ਸਾਰਾ ਯਹਾਂ/ਹਿਤੇਸ਼ ਸ਼ਰਮਾ) : ਸਥਾਨਕ ਜਿ਼ਲ੍ਹਾ ਅਦਾਲਤੀ ਕੰਪਲੈਕਸ ਵਿੱਚ ਤਾਇਨਾਤ ਜੱਜ ਸਾਹਿਬਾਨ ਅਤੇ ਅਦਾਲਤੀ ਸਟਾਫ ਨੂੰ ਵੈਕਸੀਨ ਲਗਾਉਣ ਲਈ ਸਿਹਤ ਵਿਭਾਗ ਦੀ ਟੀਮ ਵੱਲੋ ਕਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ, ਜਿਸ ਵਿੱਚ 80 ਜੂਡੀਸ਼ੀਅਲ ਅਧਿਕਾਰੀਆਂ ਅਤੇ ਸਟਾਫ ਨੂੰ ਕਰੋਨਾ ਵੈਕਸੀਨ ਲਗਾਈ ਗਈ।  ਇਸ ਮੋਕੇ ਗੱਲਬਾਤ ਕਰਦਿਆਂ ਜਿ਼ਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਦੇਸ਼ ਇਸ ਵੇਲੇ ਬੜੇ ਭਿਆਨਕ ਦੌਰ ਵਿਚੋਂ ਗੁਜਰ ਰਿਹਾ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਕਰੋਨਾ ਪਾਜਿ਼ਟਿਵ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਕੀਮਤੀ ਜਾਨਾਂ ਦਾ ਨੁਕਸਾਨ ਹੋ ਰਿਹਾ ਹੈ।ਇਸ ਲਈ ਹਰ ਨਾਗਰਿਕ ਨੂੰ ਆਪਣਾ ਕਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਵੈਕਸੀਨ ਲਗਵਾਉਣੀ ਚਾਹੀਦੀ ਹੈ, ਤਾਂ ਜੋ ਇਸ ਭਿਆਨਕ ਬਿਮਾਰੀ ਤੋ ਬਚਾਅ ਕੀਤਾ ਜਾ ਸਕੇ। ਵੈਕਸੀਨੇਸ਼ਨ ਦੇ ਇਸ ਕੈਂਪ ਦਾ ਪ੍ਰਬੰਧ ਸਿਹਤ ਵਿਭਾਗ ਦੀ ਟੀਮ ਵੱਲੋਂ ਕੀਤਾ ਗਿਆ, ਜਿਸ ਵਿੱਚ ਚਾਨਣਦੀਪ ਸਿੰਘ, ਪ੍ਰਭਜੋਤ ਕੋਰ, ਸੁਰਿੰਦਰ ਕੋਰ, ਕਿਰਨਜੀਤ ਕੌਰ ਸ਼ਾਮਿਲ ਸਨ।  ਇਸ ਮੋਕੇ ਵੈਕਸੀਨ ਲਗਵਾਉਣ ਅਤੇ ਸ਼ਾਮਲ ਹੋਣ ਵਾਲਿਆਂ ਵਿੱਚ ਹੋਰਨਾਂ ਤੋ ਇਲਾਵਾ ਐਡੀਸਨਲ ਸੈਸ਼ਨ ਜੱਜ  ਮੈਡਮ ਅਮੀਤਾ ਸਿੰਘ, ਚੀਫ ਜੂਡੀਸੀਅਲ ਮੈਜਿਸਟ੍ਰੇਟ—ਕਮ—ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼਼੍ਰੀਮਤੀ ਸਿ਼ਲਪਾ, ਸਿਵਲ ਜੱਜ ਸੀਨੀਅਰ ਡਵੀਜ਼ਨ ਸ਼੍ਰੀ ਸੁਮਿੱਤ ਭੱਲਾ, ਚੀਫ ਜੂਡੀਸੀਅਲ ਮੈਜਿਸਟ੍ਰੇਟ ਸ਼੍ਰੀ ਅਤੁਲ ਕੰਬੋਜ, ਐਡੀਸਨਲ ਸਿਵਲ ਜੱਜ ਸੀਨੀਅਰ ਡਵੀਜਨ ਸ਼੍ਰੀ ਹਰੀਸ਼ ਕੁਮਾਰ, ਸਿਵਲ ਜੱਜ ਜੂਨੀਅਰ ਡਵੀਜਨ ਮਿਸ. ਦਿਲਸ਼ਾਦ ਕੌਰ ਸ਼ਾਮਲ ਸਨ। 

NO COMMENTS