ਜਿ਼ਲ੍ਹਾ ਮਾਨਸਾ ਅੰਦਰ ਨਾਈਆਂ ਦੀਆਂ ਦੁਕਾਨਾਂ ਅਤੇ ਸੈਲੂਨ ਸੋਮਵਾਰ ਤੋਂ ਸ਼ਨੀਵਾਰ ਖੁੱਲ੍ਹਣਗੇ

0
271

ਮਾਨਸਾ, 22 ਮਈ  (ਸਾਰਾ ਯਹਾ/ ਬਲਜੀਤ ਸ਼ਰਮਾ ) : ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਵਪਾਰ ਅਤੇ ਅਰਥ ਵਿਵਸਥਾ ਨੂੰ ਸੁਧਾਰਨ ਲਈ ਲਾਕਡਾਊਨ ਸਮੇਂ ਦੌਰਾਨ ਨਿਸ਼ਚਿਤ ਦਿਨਾਂ ਲਈ ਕਾਰੋਬਾਰ, ਜਰੂਰੀ ਗਤੀਵਿਧੀਆਂ ਅਤੇ ਆਵਾਜਾਈ ਵਿਚ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਦਿੱਤੀਆਂ ਗਈਆਂ ਛੋਟਾਂ ਦੀ ਲਗਾਤਾਰਤਾ ਵਿਚ ਜਿ਼ਲ੍ਹਾ ਮੈਜਿਸਟਰੇਟ—ਕਮ—ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਗੁਰਪਾਲ ਸਿੰਘ ਚਹਿਲ ਦੁਆਰਾ ਜਿ਼ਲ੍ਹੇ ਦੇ ਨਾਨ ਕੰਟੇਨਮੈਂਟ ਜੋਨ ਅੰਦਰ ਨਾਈਆਂ ਦੀਆਂ ਦੁਕਾਨਾਂ ਅਤੇ ਸੈਲੂਨ ਖੋਲ੍ਹਣ ਦੀ ਆਗਿਆ ਦਿੱਤੀ ਹੈ।
ਜਿ਼ਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਨਾਈਆਂ ਦੀਆਂ ਦੁਕਾਨਾਂ ਅਤੇ ਸੈਲੂਨ ਲਾਕਡਾਊਨ ਦੇ ਸਮੇਂ ਅਨੁਸਾਰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਸੋਮਵਾਰ ਤੋਂ ਸ਼ਨੀਵਾਰ ਤੱਕ ਖੋਲ੍ਹੇ ਜਾ ਸਕਣਗੇ। ਉਨ੍ਹਾਂ ਨਾਲ ਹੀ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਮੇਂ ਸਮੇਂ ਤੇ ਜੋ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਉਨ੍ਹਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਖਾਸ ਕਰਕੇ ਮਾਸਕ ਪਹਿਨਣਾਂ, ਸਮਾਜਿਕ ਦੂਰੀ, ਕੰਮ ਵਿਚ ਵਰਤੇ ਜਾਂਦੇ ਕੱਪੜਿਆਂ ਦੀ ਸਾਫ ਸਫਾਈ, ਦੁਕਾਨ ਵਿਚ ਦੋ ਤੋਂ ਵੱਧ ਵਿਅਕਤੀਆਂ ਦਾ ਇਕੋ ਸਮੇਂ ਇਕੱਠੇ ਨਾ ਹੋਣਾ, ਦੁਕਾਨ ਅਤੇ ਵਰਤੇ ਜਾਂਦੇ ਔਜ਼ਾਰਾਂ ਨੂੰ ਹਰ ਸਮੇਂ ਇਕ ਵਾਰ ਵਰਤਣ ਤੋਂ ਬਾਅਦ ਸੈਨੀਟਾਇਜ਼ ਕਰਕੇ ਰੱਖਣ ਆਦਿ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।

NO COMMENTS