
ਮਾਨਸਾ 6 ਮਈ (ਸਾਰਾ ਯਹਾਂ/ਮੁੱਖ ਸੰਪਾਦਕ): ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਨਵਨੀਤ ਜੋਸ਼ੀ ਨੇ ਬਲਾਕ ਮਾਨਸਾ ਦੇ ਵੱਖ ਵੱਖ ਪਿੰਡਾਂ ਵਿਚ ਮਗਨਰੇਗਾ ਸਕੀਮ ਅਧੀਨ ਚੱਲ ਰਹੇ ਵਿਕਾਸ ਕੰਮਾਂ ਦੀ ਚੈਕਿੰਗ ਦੌਰਾਨ ਪਿੰਡ ਸੱਦਾ ਸਿੰਘ ਵਾਲਾ, ਗਾਗੋਵਾਲ, ਗੇਹਲੇ, ਮੂਸਾ, ਨੰਗਰ ਖੁਰਦ ਵਿਖੇ ਕੈਟਲ ਸ਼ੈੱਡ, ਨੰਡੇਪ ਕੰਪੋਸਟ ਪਿੱਟ, ਪਾਰਕ, ਗਲੀਆਂ ਨਾਲੀਆਂ ਆਦਿ ਦੇ ਕੰਮਾਂ ਦਾ ਜਾਇਜ਼ਾ ਲਿਆ।
ਇਸ ਦੌਰਾਨ ਉਨ੍ਹਾਂ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਅਤੇ ਕੰਮਾਂ ਦੀ ਗੁਣਵੱਤਾ ਦਾ ਧਿਆਨ ਰੱਖਿਆ ਜਾਵੇ। ਇਸ ਤੋਂ ਇਲਾਵਾ ਪਿੰਡ ਗਾਗੋਵਾਲ ਵਿਖੇ ਉਨ੍ਹਾਂ ਵੱਲੋਂ ਮਗਨਰੇਗਾ ਵਰਕਰਾਂ ਨੂੰ ਕੋਵਿਡ—19 ਦੀ ਵੈਕਸੀਨੇਸ਼ਨ ਕਰਵਾਉਣ ਸਬੰਧੀ ਜਾਗਰੂਕ ਵੀ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਪਿੰਡ ਸੱਦਾ ਸਿੰਘ ਵਾਲਾ ਵਿਖੇ ਚੱਲ ਰਹੇ ਕੋਵਿਡ—19 ਵੈਕਸੀਨੇਸ਼ਨ ਕੈਂਪ ਦਾ ਵੀ ਦੌਰਾ ਕੀਤਾ।
