
ਮਾਨਸਾ,9 ਅਕਤੂਬਰ (ਸਾਰਾ ਯਹਾ/ਜੋਨੀ ਜਿੰਦਲ): ਜਿ਼ਲ੍ਹਾ ਮੈਜਿਸਟਰੇਟ—ਕਮ—ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਪ੍ਰਬੰਧਕੀ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ, ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਣ ਦੇਣ ਅਤੇ ਧਰਨੇ *ਤੇ ਬੈਠਣ ਤੇ ਪਾਬੰਦੀ ਲਗਾਈ ਹੈ।
ਜਿ਼ਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ/ਜਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜਿ਼ਲ੍ਹਾ ਕਚਹਿਰੀ ਕੰਪਲੈਕਸ ਵਿਚ ਲਾਊਡ ਸਪੀਕਰ ਲਗਾ ਕੇ ਭਾਸ਼ਣ ਦਿੰਦੇ ਹਨ ਜਾਂ ਧਰਨਾ ਲਗਾ ਕੇ ਬੈਠ ਜਾਂਦੇ ਹਨ, ਜਿਸ ਕਾਰਨ ਅਮਨ ਸ਼ਾਂਤੀ ਭੰਗ ਹੁੰਦੀ ਹੈ ਅਤੇ ਸਰਕਾਰੀ ਕੰਮ ਵਿਚ ਰੁਕਾਵਟ ਪੈਦਾ ਹੁੰਦੀ ਹੈ ਅਤੇ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿਚ ਦਿੱਕਤ ਪੇਸ਼ ਆਉਂਦੀ ਹੈ।
ਇਹ ਹੁਕਮ 30 ਨਵੰਬਰ 2020 ਤੱਕ ਲਾਗੂ ਰਹਿਣਗੇ।
