ਜਿ਼ਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ *ਚ ਸ਼ੁਰੂ ਹੋਇਆ ਕੋਵਿਡ ਸਬੰਧੀ ਟੀਕਾਕਰਨ

0
23

ਮਾਨਸਾ 1 ਅਪ੍ਰੈਲ (ਸਾਰਾ ਯਹਾਂ /ਮੁੱਖ ਸੰਪਾਦਕ): ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਤਹਿਤ ਸਿਹਤ ਵਿਭਾਗ ਮਾਨਸਾ ਵੱਲੋਂ ਕੋਵਿਡ—19 ਦੀ ਵੈਕਸੀਨੇਸ਼ਨ ਸਾਰੇ ਹੀ ਸਰਕਾਰੀ ਸਿਹਤ ਕੇਂਦਰਾਂ *ਤੇ ਸੁਰੂ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਹੁਣ 45 ਸਾਲ ਤੋਂ ਉਪਰ ਹਰ ਵਿਅਕਤੀ ਵੈਕਸੀਨ ਦੀ ਡੋਜ਼ ਲਗਵਾ ਸਕਦਾ ਹੈ।ਉਹਨਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵੈਕਸੀਨ ਦੀ ਡੋਜ਼ ਜ਼ਰੁਰ ਲਗਵਾਉਣੀ ਚਾਹੀਦੀ ਹੈ ਅਤੇ ਇਸ ਵੈਕਸੀਨ ਸਬੰਧੀ ਅਫਵਾਹਾਂ ਤੋਂ ਦੂਰ ਰਹਿ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਵੈਕਸੀਨ ਲਗਵਾਉਣ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਮੁਸਕਿਲ ਨਹੀਂ ਆਉਂਦੀ ਅਤੇ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਹੁਣ ਤੱਕ ਮਾਨਸਾ ਜਿਲ੍ਹੇ ਵਿੱਚ 8987 ਵਿਅਕਤੀਆਂ ਨੂੰ ਵੈਕਸੀਨ ਲੱਗ ਚੁੱਕੀ ਹੈ, ਜਿਸ ਵਿੱਚ 1754 ਹੈਲਥ ਕੇਅਰ ਵਰਕਰਾਂ, 3373 ਫਰੰਟ ਲਾਈਨ ਵਰਕਰਾਂ, 60 ਸਾਲ ਦੀ ਉਮਰ ਵਾਲੇ 3296 ਅਤੇ 45 ਸਾਲ ਤੋਂ ਵੱਧ ਉਮਰ ਦੇ 564 ਵਿਅਕਤੀਆਂ ਦੇ ਵੈਕਸੀਨ ਲੱਗ ਚੁੱਕੀ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ ਅਤੇ ਆਪਣੇ ਪਰਿਵਾਰ ਦੀ ਵੈਕਸੀਨੇਸ਼ਨ ਜ਼ਰੂਰ ਕਰਵਾਓ।
ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਦੋ ਦਿਨ ਤੋਂ ਜਿ਼ਆਦਾ ਬੁਖਾਰ, ਖੰਘ ਜਾਂ ਜੁਕਾਮ ਹੁੰਦਾ ਹੈ ਤਾਂ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ ਅਤੇ ਸੋਸ਼ਲ ਡਿਸਟੈਸਿੰਗ ਦੀ ਪਾਲਣਾ ਕਰਦੇ ਹੋਏ ਮਾਸਕ ਅਤੇ ਆਪਣੇ ਹੱਥਾਂ ਨੂੰ ਵਾਰ—ਵਾਰ ਧੋਣਾ ਆਦਿ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।

NO COMMENTS