*ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਖਟਕੜ ਕਲਾਂ ‘ਚ ਹੋਵੇਗਾ ਸਹੁੰ ਚੁੱਕ ਸਮਾਗਮ*

0
128

 10,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) : ਸੰਗਰੂਰ ਵਿੱਚ ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਨੇ ਵੱਡੀ ਜਿੱਤ ਹਾਸਲ ਕੀਤੀ। ਧੂਰੀ ਸੀਟ ਤੋਂ  ਜਿੱਤ ਦਰਜ ਕਰਨ ਤੋਂ ਬਾਅਦ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਪੰਜਾਬੀਆਂ ਦਾ ਧੰਨਵਾਦ ਕੀਤਾ । ਇਸ ਦੌਰਾਨ ਉਹਨਾਂ ‘ਆਪ’ ਦੀ ਸਰਕਾਰ ਦੇ ਮੰਤਰੀ ਰਾਜਭਵਨ’ਚ ਨਹੀਂ ਬਲਕਿ ਖਟਕੜਕਲਾਂ ‘ਚ ਸਹੁੰ ਚੁੱਕਣਗੇ। ਉਹਨਾਂ ਕਿਹਾ ਕਿ ਕਿਸੇ ਵੀ ਦਫਤਰ ‘ਚ ਆਗੂਆਂ ਦੀ ਫੋਟੋ ਨਹੀਂ ਲੱਗੇਗੀ ਬਲਕਿ ਭਗਤ ਸਿੰਘ ਅਤੇ ਬਾਬਾ ਸਾਹਿਬ ਦੀਆਂ ਫੋਟੋਆਂ ਲੱਗਣਗੀਆਂ। 

ਪਾਰਟੀ ਵਰਕਰਾਂ ਨਾਲ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਭਗਵੰਤ ਮਾਨ ਭਾਵੁਕ ਹੋ ਕੇ ਆਪਣੀ ਮਾਂ ਨੂੰ ਜੱਫੀ ਪਾਉਂਦੇ ਵੀ ਨਜ਼ਰ ਆਏ। ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਦਾ ਨਾਂ ਮੁੱਖ ਮੰਤਰੀ ਵਜੋਂ ਰੱਖਿਆ ਗਿਆ ਸੀ, ਜਿਸ ਨੂੰ ਲੋਕਾਂ ਨੇ ਪ੍ਰਵਾਨ ਕਰ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪ੍ਰਕਾਸ਼ ਚੰਦਰ ਗਰਗ ਅਤੇ ਭਾਜਪਾ ਨੇ ਰਣਦੀਪ ਸਿੰਘ ਨੂੰ ਮੈਦਾਨ ਵਿਚ ਉਤਾਰਿਆ ਸੀ।

ਪੰਜਾਬ ਵਿੱਚ ਚੱਲ ਰਹੀ ਚੋਣ ਘਮਾਸਾਨ ਵਿੱਚ ਅੱਜ ਨਤੀਜਿਆਂ ਦੀ ਵਾਰੀ । ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਚੋਣ ਪ੍ਰਚਾਰ ਦੌਰਾਨ ਪੰਜਾਬ ਦੀ ਸੱਤਾਧਾਰੀ ਕਾਂਗਰਸ ਨੂੰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਤੋਂ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪਿਆ। 

NO COMMENTS