*ਜੀਵਨ ਸ਼ੈਲੀ ਵਿੱਚ ਸੁਧਾਰ ਲਿਆ ਕੇ ਗੰਭੀਰ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ*

0
51

ਮਾਨਸਾ 29 ਅਕਤੂਬਰ (ਸਾਰਾ ਯਹਾਂ/ਚਾਨਣ ਦੀਪ ਸਿੰਘ ਔਲਖ)

      ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਮੁਹਈਆ ਕਰਾਉਣ ਦੇ ਮਕਸਦ ਨਾਲ ਸਿਹਤ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਡਾਕਟਰ ਹਰਿੰਦਰ ਕੌਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਮਾਨਸਾ ਡਾ. ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਡਾ.ਮਨਜੀਤ ਕੌਰ ਐੱਸ. ਐੱਮ. ਓ. ਸਬ ਡਵੀਜ਼ਨ ਹਸਪਤਾਲ ਬੁੱਢਲਾਡਾ ਦੀ ਅਗਵਾਈ ਵਿੱਚ ਵਿਸ਼ਵ ਸਟਰੋਕ ਦਿਵਸ ਮੌਕੇ ਇਕ ਜਾਗਰੂਕਤਾ ਕੈਂਪ ਸਬ ਡਵੀਜ਼ਨ ਹਸਪਤਾਲ ਬੁਢਲਾਡਾ ਵਿਖੇ ਲਗਾਇਆ ਗਿਆ। ਇਸ ਮੌਕੇ ਬੋਲਦਿਆਂ ਡਾਕਟਰ ਅਮਿਤ ਕੁਮਾਰ ਐਮ.ਡੀ.ਮੈਡੀਸਨ ਨੇ ਦੱਸਿਆ ਕਿ ਜੀਵਨ ਸ਼ੈਲੀ ਵਿੱਚ ਸੁਧਾਰ ਲਿਆ ਕਿ ਹੀ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਸਟ੍ਰੋਕ ਇੱਕ ਖਤਰਨਾਕ ਤੇ ਲਾਚਾਰਤਾ ਵਾਲੀ ਬਿਮਾਰੀ ਹੈ ਅਤੇ ਵਿਸ਼ਵ ਪੱਧਰ ’ਤੇ ਹਰ 4 ਵਿਅਕਤੀਆਂ ਵਿਚੋਂ 1 ਇਸਦਾ ਨਾ-ਮੁਰਾਦ ਰੋਗ ਦਾ ਸ਼ਿਕਾਰ ਹੋ ਰਿਹਾ ਹੈ। ਮੈਡੀਕਲ ਮਾਹਰਾਂ ਮੁਤਾਬਕ ਚਿਹਰੇ ਵਿੱਚ ਇੱਕ ਦਮ ਟੇਢਾਪਣ ਆਉਣਾ, ਬਾਂਹ ਜਾਂ ਲੱਤਾਂ ਦੀ ਕਮਜ਼ੋਰੀ ਅਤੇ ਬੋਲਣ ਜਾਂ ਬੋਲੀ ਸਮਝਣ ਵਿੱਚ ਤਕਲੀਫ ਆਉਣਾ ਇਸਦੇ ਮੁੱਖ ਲੱਛਣ ਮੰਨੇ ਜਾਂਦੇ ਹਨ। ਸਟ੍ਰੋਕ ਇੱਕ ਮੈਡੀਕਲ ਐਮਰਜੈਂਸੀ ਹੈ ਅਤੇ ਲੱਛਣ ਪਤਾ ਲੱਗਣ ਤੋਂ ਸਾਢੇ ਚਾਰ ਘੰਟੇ ਵਿਚਕਾਰ ਇਸ ਦਾ ਇਲਾਜ ਕੀਤਾ ਜਾ ਸਕਦਾ ਹੈ, ਇਸ ਸਮੇਂ (ਪਹਿਲੇ ਸਾਢੇ ਚਾਰ ਘੰਟੇ) ਨੂੰ ਗੋਲਡਨ ਪੀਰੀਅਡ ਜਾਂ ਵਿੰਡੋ ਪੀਰੀਅਡ ਕਿਹਾ ਜਾਂਦਾ ਹੈ। ਨਾਲ ਹੀ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਇਸ ਤਰ੍ਹਾਂ ਦੀ ਸ਼ਿਕਾਇਤ ਹੁੰਦੀ ਹੈ ਘਰੇਲੂ ਇਲਾਜ ਅਤੇ ਝੋਲਾ ਝੋਲਾ ਛਾਪ ਡਾਕਟਰਾਂ ਤੋਂ ਪਰਹੇਜ ਕਰਕੇ ਚਾਰ ਘੰਟਿਆਂ ਦੇ ਅੰਦਰ ਅੰਦਰ ਮਰੀਜ਼ ਨੂੰ ਹਸਪਤਾਲ ਵਿੱਚ ਪਹੁੰਚਾਉਣ ਆਉਣ ਦੀ ਕੋਸ਼ਿਸ਼ ਕਰੋ, ਹਰ ਵਿਅਕਤੀ ਨੂੰ ਆਪਣਾ ਬੀ.ਪੀ. ਅਤੇ ਸ਼ੂਗਰ ਸਮੇਂ-ਸਮੇਂ ਤੇ ਚੈੱਕ ਕਰਾ ਕੇ ਡਾਕਟਰ ਦੀ ਸਲਾਹ ਅਨੁਸਾਰ ਦਵਾਈ ਖਾਣੀ ਚਾਹੀਦੀ ਹੈ ਅਤੇ ਕੇਸਟਰੋਲ ਵੱਧ ਹੋਣ ਦੀ ਸੂਰਤ ਵਿੱਚ (ਗਾੜਾ ਖੂਨ ਹੋਣ ਦੀ ਸੂਰਤ ਵਿੱਚ )ਚੈੱਕ ਕਰਵਾ ਕੇ ਡਾਕਟਰ ਦੀ ਸਲਾਹ ਅਨੁਸਾਰ ਦਵਾਈ ਲੈਣੀ ਚਾਹੀਦੀ ਹੈ।

          ਵਿਜੈ ਕੁਮਾਰ ਜੈਨ ਜਿਲਾ ਮਾਸ ਮੀਡੀਆ ਅਤੇ ਸੂਚਨਾ ਅਫਸਰ ਨੇ ਸਪੱਸ਼ਟ ਕੀਤਾ ਕਿ ਅੱਜ ਕੱਲ ਨਵੀਂ ਪੀੜੀ ਵਿੱਚ ਵੀ ਸਟ੍ਰੋਕ ਦੀ ਸਮੱਸਿਆ ਸਾਹਮਣੇ ਆ ਰਹੀ ਹੈ। ਉਨ੍ਹਾਂ ਸਟ੍ਰੋਕ ਤੋਂ ਬਚਣ ਲਈ ਕੁਝ ਪਰਹੇਜ਼ਾਂ ਦੀ ਸਲਾਹ ਦਿੱਤੀ ਜਿਨਾਂ ਵਿੱਚ ਰੋਜ਼ਾਨਾ ਕਸਰਤ ਕਰਨਾ, ਬਲੱਡ ਪ੍ਰੈਸ਼ਰ ਤੇ ਬਲੱਡ ਸ਼ੂਗਰ ’ਤੇ ਨਿਯੰਤਰਨ ਕਰਨਾ, ਸਿਗਰਟਨੋਸ਼ੀ ਤੋਂ ਪਰਹੇਜ਼, ਰਿਸ਼ਟ-ਪੁਸ਼ਟ ਖੁਰਾਕ ਲੈਣਾ ਅਤੇ ਤਣਾਅ ਰਹਿਤ ਜੀਵਨ ਬਤੀਤ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜੀਵਨ ਸ਼ੈਲੀ ਵਿੱਚ ਸੁਧਾਰ ਲਿਆ ਕੇ ਇਸ ਗੰਭੀਰ ਰੋਗ ਤੋਂ ਬਚਿਆ ਜਾ ਸਕਦਾ ਹੈ, 30 ਸਾਲ ਤੋਂ ਵੱਧ ਵਾਲੇ ਹਰ ਵਿਅਕਤੀ ਨੂੰ ਆਪਣਾ ਬੀ.ਪੀ., ਸ਼ੂਗਰ ਅਤੇ ਹੋਰ ਜਰੂਰੀ ਟੈਸਟ ਸਮੇਂ ਸਮੇਂ ਤੇ ਡਾਕਟਰ ਦੀ ਸਲਾਹ ਅਨੁਸਾਰ ਚੈੱਕ ਕਰਾਉਣੇ ਚਾਹੀਦੇ ਹਨ ਇਹ ਸਾਰੇ ਟੈਸਟ ਸਾਰੇ ਸਰਕਾਰੀ ਹਸਪਤਾਲਾਂ ਅਤੇ ਆਮ ਆਦਮੀ ਕਲੀਨਿਕਾਂ ਵਿੱਚ ਬਿਲਕੁਲ ਮੁਫਤ ਕੀਤੇ ਜਾਂਦੇ ਹਨ। ਇਸ ਮੌਕੇ ਹਰਬੰਸ ਲਾਲ ਬਲਾਕ ਹੈਲਥ ਐਜੂਕੇਸ਼ਨ, ਸਤਿੰਦਰ ਕੁਮਾਰ ਅਤੇ ਜੋਰਾਵਰ ਸਿੰਘ ਫਾਰਮੇਸੀ ਅਫਸਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here