*ਜੀ.ਆਰ.ਡੀ. ਕਾਲਜ ਫਗਵਾੜਾ ‘ਚ ਉਤਸ਼ਾਹ ਨਾਲ ਕਰਵਾਇਆ ਤੀਆਂ ਤੀਜ ਦੀਆਂ ਸਮਾਗਮ*

0
11

ਫਗਵਾੜਾ 13 ਅਗਸਤ  (ਸਾਰਾ ਯਹਾਂ/ਸ਼ਿਵ ਕੋੜਾ) ਜੀ.ਆਰ.ਡੀ. ਕੋ-ਐਜੂਕੇਸ਼ਨਲ ਕਾਲਜ ਫਗਵਾੜਾ ਵਿਖੇ ਸਾਉਣ ਮਹੀਨੇ ਦਾ ਪ੍ਰਸਿੱਧ ਤੀਜ ਉਤਸਵ ‘ਤੀਆਂ ਤੀਜ ਦੀਆਂ’ ਸਿਰਨਾਵੇਂ ਹੇਠ ਬੜੇ ਹੀ ਉਤਸ਼ਾਹ ਦੇ ਨਾਲ ਮਨਾਇਆ ਗਿਆ। ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਉਹਨਾਂ ਦੀ ਧਰਮ ਪਤਨੀ ਸਰਬਜੀਤ ਕੌਰ ਧਾਲੀਵਾਲ ਨੇ ਸ਼ਿਰਕਤ ਕੀਤੀ। ਗੈਸਟ ਆਫ ਆਨਰ ਵਜੋਂ ਕਾਲਜ ਟਰੱਸਟ ਦੇ ਚੇਅਰਮੈਨ ਯੂ.ਸੀ. ਸਰੋਆ ਆਪਣੀ ਪਤਨੀ ਸ਼੍ਰੀਮਤੀ ਸੰਤੋਸ਼ ਸਰੋਆ ਤੇ ਪੁੱਤਰੀ ਰੀਚਾ ਸਰੋਆ ਸਮੇਤ ਹਾਜਰ ਆਏ। ਇਸ ਤੋਂ ਇਲਾਵਾ ਕਾਲਜ ਟਰੱਸਟ ਦੇ ਜਨਰਲ ਸਕੱਤਰ ਤਾਰਾ ਚੰਦ ਚੁੰਬਰ ਅਤੇ ਗੁਰਬਖਸ਼ ਕੌਰ, ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜਰੀ ਲਗਵਾਈ। ਸਮੂਹ ਮਹਿਮਾਨਾਂ ਦਾ ਸਵਾਗਤ ਕਾਲਜ ਦੇ ਡਾਇਰੈਕਟਰ ਆਫ ਐਜੂਕੇਸ਼ਨ ਡਾ. ਨੀਲਮ ਸੇਠੀ ਦੀ ਅਗਵਾਈ ਹੇਠ ਕਾਲਜ ਸਟਾਫ ਵਲੋਂ ਗੁਲਦਸਤੇ ਭੇਂਟ ਕਰਕੇ ਕੀਤਾ ਗਿਆ। ਮੁੱਖ ਮਹਿਮਾਨ ਅਤੇ ਸਮੂਹ ਪਤਵੰਤਿਆਂ ਨੇ ਕਾਲਜ ਕੈਂਪਸ ਵਿਚ ਬੂਟੇ ਲਗਾਏ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਸਾਉਣ ਦਾ ਮਹੀਨਾ ਆਪਣੇ ਨਾਲ ਹਰਿਆਲੀ ਲੈ ਕੇ ਆਉਂਦਾ ਹੈ ਅਤੇ ਹਰਿਆਲੀ ਤੀਜ ਵੀ ਸਾਨੂੰ ਵਾਤਾਵਰਣ ਹਰਿਆ-ਭਰਿਆ ਰੱਖਣ ਦਾ ਸੰਦੇਸ਼ ਦੇ ਕੇ ਜਾਂਦੀ ਹੈ। ਸਮਾਗਮ ਦੌਰਾਨ ਪੀਂਘਾ ਪਾਈਆਂ ਗਈਆਂ ਅਤੇ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਪੇਸ਼ ਕੀਤੀ ਗਈ। ਕਾਲਜ ਦੀਆਂ ਵਿਦਿਆਰਥਣਾਂ ਵਲੋਂ ਖੂਬਸੂਰਤ ਰਵਾਇਤੀ ਪੰਜਾਬੀ ਪੋਸ਼ਾਕਾਂ ਵਿਚ ਸਜ—ਧੱਜ ਕੇ ਤੀਜ ਉਤਸਵ ਦਾ ਆਨੰਦ ਮਾਣਿਆ ਗਿਆ। ਕਾਲਜ ਦੇ ਫੈਸ਼ਨ ਡਿਜਾਇਨਿੰਗ ਵਿਭਾਗ ਦੀ ਪ੍ਰੋਫੈਸਰ ਅਮਰਜੋਤੀ ਤੇ ਇੰਦਰਜੀਤ ਕੌਰ ਨੇ ਸਟੇਜ ਦਾ ਸੰਚਾਲਨ ਕਰਦਿਆਂ ਰੰਗਾਰੰਗ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਈ। ਇਸ ਤੋਂ ਪਹਿਲਾਂ ਸ਼ਮਾ ਰੋਸ਼ਨ ਕੀਤੀ ਗਈ। ਉਪਰੰਤ ਡਾ. ਨੀਲਮ ਸੇਠੀ ਨੇ ਸਮੂਹ ਪਵੰਤਿਆਂ ਨੂੰ ਰਸਮੀ ਤੌਰ ਤੇ ਜੀ ਆਇਆਂ ਆਖਿਆ। ਜੀ.ਆਰ.ਡੀ. ਸਕੂਲ ਦੀਆਂ ਨਿੱਕੀਆਂ-ਨਿੱਕੀਆਂ ਵਿਦਿਆਰਥਣਾਂ ਨੇ ਕਈ ਤਰ੍ਹਾਂ ਦੇ ਡਾਂਸ ਪੇਸ਼ ਕਰਦਿਆਂ ਆਪਣੀ ਕਲਾ ਦੇ ਜੌਹਰ ਦਿਖਾਏ। ਇਸ ਦੌਰਾਨ ਸੈਂਟਰਲ ਐਸੋਸੀਏਸ਼ਨ ਦੀ ਚੋਣ ਵੀ ਕੀਤੀ ਗਈ। ਜਿਸ ਦੇ ਤਹਿਤ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੂੰ ਹੈੱਡ ਬੁਆਏ ਅਤੇ ਹੈੱਡ ਗਰਲ ਆਦਿ ਦੇ ਟੈਗ ਦਿੱਤੇ ਗਏ। ਬੁਲਾਰਿਆਂ ਨੇ ਸਮੂਹ ਹਾਜਰੀਨ ਅਤੇ ਵਿਦਿਆਰਥੀਆਂ ਨੂੰ ਤੀਜ ਉਤਸਵ ਦੀ ਵਧਾਈ ਦਿੰਦਿਆਂ ਆਪੋ ਆਪਣੇ ਸੰਬੋਧਨ ਵਿਚ ਕਿਹਾ ਕਿ ਸਾਨੂੰ ਆਪਣਾ ਪੰਜਾਬੀ ਵਿਰਸਾ ਨਹੀਂ ਭੁੱਲਣਾ ਚਾਹੀਦਾ। ਰੰਗਾਰੰਗ ਪ੍ਰੋਗਰਾਮ ਦਾ ਅੰਤ ਰਵਾਇਤੀ ਗਿੱਧੇ ਅਤੇ ਭੰਗੜੇ ਨਾਲ ਹੋਇਆ। ਜਿਸ ਵਿਚ ਮਹਿਮਾਨਾਂ ਨੇ ਵੀ ਹਿੱਸਾ ਲਿਆ ਅਤੇ ਪ੍ਰੋਗਰਾਮ ਨੂੰ ਸਿਖਰਾਂ ‘ਤੇ ਪਹੁੰਚਾਇਆ ਗਿਆ। ਮੁੱਖ ਮਹਿਮਾਨ ਵਿਧਾਇਕ ਧਾਲੀਵਾਲ ਅਤੇ ਗੈਸਟ ਆਫ ਆਨਰ ਯੂ.ਸੀ. ਸਰੋਆ ਚੇਅਰਮੈਨ ਕਾਲਜ ਟਰੱਸਟ ਵਲੋਂ ਰੰਗਾਰੰਗ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਵੀ ਕੀਤਾ ਗਿਆ। ਸਮਾਗਮ ਦੇ ਅਖੀਰ ਵਿਚ ਕਾਲਜ ਪਿ੍ਰੰਸੀਪਲ ਗੁਰਜੀਤ ਕੌਰ ਨੇ ਸਮੂਹ ਪਤਵੰਤਿਆਂ ਦਾ ਪਹੁੰਚਣ ਲਈ ਧੰਨਵਾਦ ਕੀਤਾ। ਇਸ ਮੌਕੇ ਸਮੂਹ ਸਕੂਲ ਸਟਾਫ, ਪਤਵੰਤੇ ਅਤੇ ਵਿਦਿਆਰਥੀ ਹਾਜਰ ਸਨ।

LEAVE A REPLY

Please enter your comment!
Please enter your name here