*ਜੀ.ਆਰ.ਡੀ. ਕਾਲਜ ਫਗਵਾੜਾ ‘ਚ ਉਤਸ਼ਾਹ ਨਾਲ ਮਨਾਇਆ ਰਾਸ਼ਟਰੀ ਅਧਿਆਪਕ ਦਿਵਸ*

0
84

ਫਗਵਾੜਾ 8 ਸਤੰਬਰ (ਸਾਰਾ ਯਹਾਂ/ਸ਼ਿਵ ਕੋੜਾ) ਜੀ.ਆਰ.ਡੀ. ਕੋ-ਐਜੂਕੇਸ਼ਨਲ ਕਾਲਜ ਫਗਵਾੜਾ ਵੱਲੋਂ ਮਹਾਨ ਸਿੱਖਿਆ ਸ਼ਾਸਤਰੀ ਅਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਐੱਸ. ਰਾਧਾਕ੍ਰਿਸ਼ਨਨ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਅਧਿਆਪਕ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਦੇ ਹੋਣਹਾਰ ਵਿਦਿਆਰਥੀ ਗੌਰਵ, ਰੌਬਿਨ ਅਤੇ ਬੀ.ਐਸ.ਸੀ. ਫੈਸ਼ਨ ਡਿਜ਼ਾਈਨਿੰਗ ਵਿਭਾਗ ਦੇ ਪ੍ਰੋਫੈਸਰ ਅਮਰਜੋਤੀ ਦੀ ਦੇਖ-ਰੇਖ ਹੇਠ ਕਰਵਾਏ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕਾਲਜ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਯੂ.ਸੀ. ਸਰੋਆ ਅਤੇ ਵਿੱਤ ਸਕੱਤਰ ਲੇਖਰਾਜ ਨੇ ਸ਼ਿਰਕਤ ਕੀਤੀ। ਜਿਹਨਾਂ ਦਾ ਸਵਾਗਤ ਕਾਲਜ ਦੇ ਡਾਇਰੈਕਟਰ ਐਜੁਕੇਸ਼ਨ ਡਾ: ਨੀਲਮ ਸੇਠੀ ਦੀ ਅਗਵਾਈ ‘ਚ ਸਮੂਹ ਸਟਾਫ਼ ਵੱਲੋਂ ਗੁਲਦਸਤੇ ਭੇਂਟ ਕਰਕੇ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਕਰਕੇ ਕੀਤੀ ਗਈ। ਉਪਰੰਤ ਵਿਦਿਆਰਥੀ ਗੌਰਵ ਨੇ ਜੀਵਨ ਵਿੱਚ ਅਧਿਆਪਕ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਆਪਣੇ ਅਧਿਆਪਕਾਂ ਦੇ ਸਨਮਾਨ ਵਿੱਚ ਇੱਕ ਪ੍ਰਭਾਵਸ਼ਾਲੀ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਵਿਦਿਆਰਥਣ ਮਨੀਸ਼ਾ ਵੱਲੋਂ ਅਧਿਆਪਕਾਂ ਦੇ ਸਨਮਾਨ ਵਿੱਚ ਪੜ੍ਹੀ ਗਈ ਕਵਿਤਾ ਨੂੰ ਭਰਪੂਰ ਹੁੰਗਾਰਾ ਮਿਲਿਆ। ਗੌਰਵ, ਪ੍ਰਭਲੀਨ, ਗੁਰਕੀਰਤ ਨੇ ਵੀ ਖ਼ੂਬਸੂਰਤ ਕਵਿਤਾਵਾਂ ਪੜ੍ਹੀਆਂ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਲਈ ਖੇਡ ਮੁਕਾਬਲੇ ਵੀ ਕਰਵਾਏ ਜਿਸ ਵਿੱਚ ਸਾਰੇ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਜੇਤੂ ਅਧਿਆਪਕਾਂ ਨੂੰ ਵਿਦਿਆਰਥੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਅਧਿਆਪਕ ਦਿਵਸ ਦਾ ਕੇਕ ਵੀ ਕੱਟਿਆ ਗਿਆ। ਡਾ: ਨੀਲਮ ਸੇਠੀ ਨੇ ਅਧਿਆਪਕ ਦਿਵਸ ’ਤੇ ਵੱਡਮੁੱਲੇ ਵਿਚਾਰ ਪੇਸ਼ ਕੀਤੇ ਅਤੇ ਡਾ: ਰਾਧਾਕ੍ਰਿਸ਼ਨਨ ਦੇ ਜੀਵਨ ਅਤੇ ਅਧਿਆਪਕ ਦਿਵਸ ਦੀ ਮਹੱਤਤਾ ’ਤੇ ਵਿਸਥਾਰਪੂਰਵਕ ਚਾਨਣਾ ਪਾਇਆ। ਮੁੱਖ ਮਹਿਮਾਨ ਯੂ.ਸੀ. ਸਰੋਆ ਨੇ ਅਧਿਆਪਕ ਦਿਵਸ ਦੀਆਂ ਅਧਿਆਪਕਾਂ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ ਅਤੇ ਕਿਹਾ ਕਿ ਅਧਿਆਪਕ ਅਤੇ ਵਿਦਿਆਰਥੀ ਦਾ ਰਿਸ਼ਤਾ ਬਹੁਤ ਹੀ ਪਵਿੱਤਰ ਹੁੰਦਾ ਹੈ ਅਤੇ ਇਹ ਹਮੇਸ਼ਾ ਅਜਿਹਾ ਹੀ ਰਹਿਣਾ ਚਾਹੀਦਾ ਹੈ। ਅੰਤ ਵਿੱਚ ਕਾਲਜ ਪ੍ਰਿੰਸੀਪਲ ਗੁਰਜੀਤ ਕੌਰ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

LEAVE A REPLY

Please enter your comment!
Please enter your name here