*ਜੁਡੀਸ਼ੀਅਲ ਕੋਰਟ ਕੰਪਲੈਕਸ ਬੁਢਲਾਡਾ ਵਿਖੇ ਲਗਾਇਆ ਕੋਰੋਨਾ ਵੈਕਸੀਨੇਸ਼ਨ ਕੈਂਪ*

0
144

ਮਾਨਸਾ, 13 ਅਗਸਤ(ਸਾਰਾ ਯਹਾਂ/ਅਮਨ ਮਹਿਤਾ) : ਸਿਵਲ ਹਸਪਤਾਲ ਬੁਢਲਾਡਾ ਵੱਲੋਂ ਸਬ ਡਵੀਜਨਲ ਲੀਗਲ ਸਰਵਿਸ ਕਮੇਟੀ ਬੁਢਲਾਡਾ ਦੇ ਸਹਿਯੋਗ ਨਾਲ ਸਥਾਨਕ ਅਦਾਲਤ ਅਹਾਤੇ ਵਿੱਚ ਕੋਰੋਨਾ ਵੈਕਸੀਨ ਲਗਾਉਣ ਲਈ 10 ਅਗਸਤ ਨੂੰ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 100 ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਅਮਰਜੀਤ ਸਿੰਘ ਸਿਵਲ ਜੱਜ (ਜੁਨੀਅਰ ਡਵੀਜਨ) ਬੁਢਲਾਡਾ ਨੇ ਕਿਹਾ ਕਿ ਕੋਰੋਨਾ ਦੀ ਮਹਾਂਮਾਰੀ ਨੇ ਪੂਰੇ ਵਿਸ਼ਵ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਜਿਸ ਕਾਰਨ ਬਹੁਤ ਸਾਰੀਆਂ ਕੀਮਤੀ ਜਾਨਾਂ ਚਲੀਆਂ ਗਈਆਂ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਇੱਕੋ ਇੱਕ ਸਾਧਨ ਸਾਵਧਾਨੀਆਂ ਵਰਤਣਾ ਅਤੇ ਆਪਣੀ ਵੈਕਸੀਨੇਸ਼ਨ ਕਰਵਾਉਣਾ ਹੈ।  ਉਨ੍ਹਾਂ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਨੇ ਬਹੁਤ ਸਾਰੇ ਜਾਗਰੂਕਤਾ ਕੈਂਪ ਲਗਾਏ, ਲੋਕਾਂ ਨੂੰ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਇਸ ਸਬੰਧੀ ਕੋਰਟ ਕੰਪਲੈਕਸ ਬੁਢਲਾਡਾ ਵਿਖੇ ਵੈਕਸੀਨੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਦੇ ਫਲਸਰੂਪ ਬਹੁਤ ਸਾਰੇ ਵਕੀਲ ਸਾਹਿਬਾਨ, ਸਟਾਫ ਅਤੇ ਆਮ ਲੋਕਾਂ ਦੇ ਵੈਕਸੀਨ ਲਗਵਾ ਕੇ ਇਸ ਘਾਤਕ ਬਿਮਾਰੀ ਤੋਂ ਸੁਰੱਖਿਆ ਪ੍ਰਦਾਨ ਕੀਤੀ ਗਈ।

NO COMMENTS