— ਜੂਆ ਐਕਟ ਦੇ 2 ਮੁਕੱਦਮੇ ਦਰਜ਼ ਕਰਕੇ 2 ਦੋਸ਼ੀ ਕਾਬੂ ਕਰਕੇ 4500/— ਰੁਪਏ ਦੀ ਬਰਾਮਦਗੀ ਕਰਵਾਈ

0
73

ਮਾਨਸਾ, 05—06—2020 (ਸਾਰਾ ਯਹਾ / ਬਲਜੀਤ ਸ਼ਰਮਾ) : ਮਾਨਸਾ ਪੁਲਿਸ ਨੇ ਨਸਿ਼ਆ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋਂ 11
ਵਿਆਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ 9 ਮੁਕੱਦਮੇ ਦਰਜ਼ ਕੀਤੇ ਹਨ। ਗ੍ਰਿ਼ਫਤਾਰ ਕੀਤੇ ਦੋਸ਼ੀਆਂ ਪਾਸੋਂ 10 ਗ੍ਰਾਮ ਚਿੱਟਾ, 2
ਕਿਲੋਗ੍ਰਾਮ ਭੁੱਕੀ ਚੂਰਾਪੋਸਤ, 100 ਲੀਟਰ ਲਾਹਣ ਅਤੇ 40 ਬੋਤਲਾਂ ਸ਼ਰਾਬ ਸਮੇਤ 2 ਮੋਟਰਸਾਈਕਲਾਂ ਦੀ ਬਰਾਮਦਗੀ ਕੀਤੀ ਗਈ
ਹੈ। ਜੂਆ ਐਕਟ ਤਹਿਤ ਵੀ 2 ਮੁਕੱਦਮੇ ਦਰਜ਼ ਕਰਕੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਹਨਾ ਪਾਸੋਂ 4500/—ਰੁਪਏ ਦੇ
ਦੜਾ ਸਟਾ ਦੀ ਬਰਾਮਦਗੀ ਕਰਵਾਈ ਗਈ ਹੈ।

ਐਸ.ਐਸ.ਪੀ. ਮਾਨਸਾ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੀ.ਆਈ.ਏ. ਸਟਾਫ ਮਾਨਸਾ
ਦੀ ਪੁਲਿਸ ਪਾਰਟੀ ਨੇ ਗੁਰਪਰੀਤ ਸਿੰਘ ਉਰਫ ਕਾਕਾ ਪੁੱਤਰ ਅਨੋਖ ਸਿੰਘ ਵਾਸੀ ਬੁਢਲਾਡਾ ਅਤੇ ਦੀਪਕ ਸਿੰਗਲਾ ਪੁੱਤਰ ਰਾਜ ਕੁਮਾਰ
ਵਾਸੀ ਮਾਨਸਾ ਨੂੰ ਮੋਟਰਸਾਈਕਲ ਡਿਸਕਵਰ ਨੰ:ਐਚ.ਆਰ.59ਬੀ—2907 ਸਮੇਤ ਕਾਬੂ ਕਰਕੇ 10 ਗ੍ਰਾਮ ਹੈਰੋਇੰਨ (ਚਿੱਟਾ)
ਬਰਾਮਦ ਹੋਣ ਤੇ ਦੋਸ਼ੀਆਂ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕਰਵਾਇਆ
ਗਿਆ ਹੈ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਗ੍ਰਿਫਤਾਰ ਦੋਨਾਂ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼
ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹ ਨਸ਼ਾ ਕਿੱਥੋ, ਕਿਸ ਪਾਸੋਂ
ਲੈ ਕੇ ਆਏ ਸੀ ਅਤੇ ਅੱਗੇ ਕਿੱਥੇ ਵੇਚਣਾ ਸੀ। ਇਸੇ ਤਰਾ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਨੇ ਰਾਜਵਿੰਦਰ ਸਿੰਘ ਉਰਫ ਰਾਜੂ
ਪੁੱਤਰ ਬਲਦੇਵ ਸਿੰਘ ਵਾਸੀ ਝੰਡਾ ਕਲਾਂ ਨੂੰ ਮੋਟਰਸਾਈਕਲ ਬਿਨਾ ਨੰਬਰੀ ਸਮੇਤ ਕਾਬੂ ਕਰਕੇ 2 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ
ਹੋਣ ਤੇ ਦੋਸ਼ੀ ਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ਼ ਕਰਵਾ ਕੇ ਮੋਟਰਸਾਈਕਲ ਨੂੰ
ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।

ਇਸੇ ਤਰਾ ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬੂਟਾ ਸਿੰਘ ਪੁੱਤਰ ਘੋਦਰ ਸਿੰਘ ਵਾਸੀ
ਲਮਖੀਰਵਾਲਾ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਦੋਸ਼ੀ ਨੂੰ ਮੌਕਾ ਤੇ ਕਾਬੂ
ਕਰਕੇ 50 ਲੀਟਰ ਲਾਹਣ ਬਰਾਮਦ ਕੀਤਾ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਜਸਕਰਨ ਸਿੰਘ
ਪੁੱਤਰ ਮਿੱਠੂ ਸਿੰਘ ਵਾਸੀ ਦੂਲੋਵਾਲ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਦੋਸ਼ੀ ਨੂੰ
ਮੌਕਾ ਤੇ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤਾ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਬਲਵਿੰਦਰ ਸਿੰਘ ਪੁੱਤਰ ਕੁਲਵੰਤ
ਸਿੰਘ ਵਾਸੀ ਚੌਧਰੀਵਾਸ ਜਿਲਾ ਹਿਸਾਰ (ਹਰਿਆਣਾ) ਨੂੰ ਕਾਬੂ ਕਰਕੇ 12 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ
ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਅਮਰਜੀਤ ਸਿੰਘ ਪੁੱਤਰ
ਦਰਸ਼ਨ ਸਿੰਘ ਵਾਸੀ ਦੂਲੋਵਾਲ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਦਾ
ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਜੋਗਾ ਦੀ ਪੁਲਿਸ ਪਾਰਟੀ ਨੇ ਕੁਲਵੰਤ ਸਿੰਘ ਪੁੱਤਰ ਬੁੱਧ ਸਿੰਘ ਵਾਸੀ ਅਕਲੀਆਂ ਨੂੰ ਕਾਬੂ
ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।
ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਨੇ ਗੁਰਸੇਵਕ ਸਿੰਘ ਪੁੱਤਰ ਛਿੰਦਰ ਸਿੰਘ ਵਾਸੀ ਜੌੜਕੀਆ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ
ਨਜਾਇਜ ਬਰਾਮਦ ਕਰਕੇ ਦੋਸ਼ੀ ਦੇ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਸਦਰ ਮਾਨਸਾ ਦੀ
ਪੁਲਿਸ ਪਾਰਟੀ ਨੇ ਵਿੱਕੀ ਸ਼ਰਮਾ ਪੁੱਤਰ ਬੀਰਬਲ ਦਾਸ ਅਤੇ ਗੁਰਪਰੀਤ ਸਿੰਘ ਉਰਫ ਗੋਰਾ ਪੁੱਤਰ ਖਜਾਨ ਸਿੰਘ ਵਾਸੀਅਨ ਰੋੜੀ
(ਹਰਿਆਣਾ) ਨੂੰ ਮੋਟਰਸਾਈਕਲ ਹੀਰੋ ਸਪਲੈਂਡਰ ਪਲੱਸ ਨੰ:ਐਚ.ਆਰ.24ਆਰ—4615 ਸਮੇਤ ਕਾਬੂ ਕਰਕੇ 1 ਬੋਤਲ ਸ਼ਰਾਬ
ਨਜਾਇਜ ਬਰਾਮਦ ਹੋਣ ਤੇ ਦੋਨਾਂ ਦੋਸ਼ੀਆਂ ਦੇ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਮੋਟਰਸਾਈਕਲ ਨੂੰ ਕਬਜਾ
ਪੁਲਿਸ ਵਿੱਚ ਲਿਆ ਗਿਆ ਹੈ।

ਇਸੇ ਤਰਾ ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਰੋਹਿਤ ਕੁਮਾਰ ਪੁੱਤਰ ਸੁਰੇਸ਼
ਕੁਮਾਰ ਵਾਸੀ ਮਾਨਸਾ ਵਿਰੁੱਧ ਜੂਆ ਐਕਟ ਤਹਿਤ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਮੌਕਾ ਪਰ ਰੇਡ ਕਰਕੇ ਦੋਸ਼ੀ ਨੂੰ
ਦੜਾ ਸਟਾ ਲਗਾਉਦਿਆ ਮੌਕਾ ਤੇ ਕਾਬੂ ਕਰਕੇ 3500/— ਰੁਪਏ ਦੀ ਬਰਾਮਦਗੀ ਕਰਵਾਈ ਗਈ ਹੈ। ਥਾਣਾ ਸਿਟੀ—2 ਮਾਨਸਾ ਦੀ
ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਨਰੇਸ਼ ਕੁਮਾਰ ਪੁੱਤਰ ਬਚਨ ਸਿੰਘ ਵਾਸੀ ਮਾਨਸਾ ਵਿਰੁੱਧ ਜੂਆ ਐਕਟ ਤਹਿਤ ਮੁਕੱਦਮਾ
ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਮੌਕਾ ਪਰ ਰੇਡ ਕਰਕੇ ਦੋਸ਼ੀ ਨੂੰ ਦੜਾ ਸਟਾ ਲਗਾਉਦਿਆ ਮੌਕਾ ਤੇ ਕਾਬੂ ਕਰਕੇ 1000/—
ਰੁਪਏ ਦੀ ਬਰਾਮਦਗੀ ਕਰਵਾਈ ਗਈ ਹੈ। ਐਸ.ਐਸ.ਪੀ. ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਨਸਿ਼ਆ ਅਤੇ ਮਾੜੇ ਅਨਸਰਾ
ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


LEAVE A REPLY

Please enter your comment!
Please enter your name here