*ਜੇਲ੍ਹ ਮੰਤਰੀ ਦੇ ਦੌਰੇ ਮਗਰੋਂ ਪਟਿਆਲਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਦੀ ਬਦਲੀ*

0
31

ਚੰਡੀਗੜ੍ਹ 26,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼): ਪਟਿਆਲਾ ਜੇਲ ਦੇ ਸੁਪਰਡੈਂਟ  ਸ਼ਿਵਰਾਜ ਸਿੰਘ ਨੂੰ ਬਦਲ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਥਾਂ ਸੁੱਚਾ ਸਿੰਘ ਨੂੰ ਪਟਿਆਲਾ ਸੈਂਟਰਲ ਜੇਲ੍ਹ ਦਾ ਨਵਾਂ ਸੁਪਰਡੈਂਟ ਲਾਇਆ ਗਿਆ ਹੈ।ਬੀਤੇ ਕੱਲ੍ਹ ਹੀ ਨਵੇਂ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਪਟਿਆਲਾ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਸੀ।

ਪੰਜਾਬ ਵਿੱਚ ਨਵੀਂ ਸਰਕਾਰ ਬਣਨ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਸਣੇ ਮੰਤਰੀ ਮੰਡਲ ਐਕਸ਼ਨ ਵਿੱਚ ਹੈ।ਜੇਲ੍ਹ ਮੰਤਰੀ ਨੇ ਪਟਿਆਲਾ ਜੇਲ੍ਹ ਦਾ ਦੌਰਾ ਕਰਨ ਮਗਰੋਂ  ਸਖ਼ਤ ਆਦੇਸ਼ ਦਿੱਤੇ ਹਨ।ਜੇਲ ਵਿੱਚ VIP ਕਲਚਰ ਖ਼ਤਮ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਜੇਲ ਮੰਤਰੀ ਨੇ 10 ਦਿਨਾਂ ‘ਚ ਜੇਲ੍ਹ ਸੈਨੇਟਾਇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।ਉਨ੍ਹਾਂ ਕਿਹਾ ਕਿ ਜੇ ਇਸ ਦੇ ਬਾਅਦ ਵੀ ਮੋਬਾਇਲ ਜਾਂ ਡਰੱਗਜ਼  ਮਿਲੇ ਤਾਂ ਇਸ ਦਾ ਜ਼ਿੰਮੇਵਾਰ ਜੇਲ੍ਹ ਸੁਪਰਡੈਂਟ ਹੋਏਗਾ।

ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ ਕੱਲ੍ਹ ਪਟਿਆਲਾ ਦੀ ਜੇਲ੍ਹ ਵਿੱਚ ਅਚਨਚੇਤ ਪਹੁੰਚੇ ਸੀ। ਇੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਚੱਲ ਰਿਹਾ ਗੈਂਗਵਾਰ ਖਤਮ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਸੀਂ ਵਧੀਆ ਟੈਕਨੋਲਜੀ ਲੈ ਕੇ ਆਵਾਂਗਾ ਜਿਸ ਨਾਲ ਜੇਲ੍ਹਾਂ ਅੰਦਰ ਫੋਨ ਕਲਚਰ ਖਤਮ ਕਰਾਂਗੇ। ਉਨ੍ਹਾਂ ਨੇ ਭਰੋਸਾ ਦਵਾਇਆ ਕਿ ਜੇਲ੍ਹ ਵਿਭਾਗ ਨੂੰ ਜੋ ਵੀ ਚਾਹੀਦਾ ਹੈ, ਉਹ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਹੈ ਤੇ ਅਸੀਂ ਸਭ ਵਧੀਆ ਕਰਾਂਗੇ।

ਨਸ਼ਾ ਤਸਕਰੀ ਕੇਸ ਵਿੱਚ ਜੇਲ੍ਹ ਅੰਦਰ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਬਾਰੇ ਬੋਲਦੇ ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਵੀਆਈਪੀ ਟ੍ਰੀਟਮੈਂਟ ਨਹੀਂ ਦਿੱਤਾ ਜਾ ਰਿਹਾ। ਮੈਂ ਸਾਫ ਕਹਿ ਦਿੱਤਾ ਕਿ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨਹੀਂ ਸਹੀ ਜਾਏਗੀ।

ਉਨ੍ਹਾਂ ਕਿਹਾ ਕਿ ਕਿਸੇ ਨੂੰ ਦੂਸਰੀ ਵਾਰਨਿੰਗ ਨਹੀਂ ਦਿੱਤੀ ਜਾਵੇਗੀ। ਜੇਲ੍ਹਾਂ ਪ੍ਰਬੰਧਾਂ ਬਾਰੇ ਉਨ੍ਹਾਂ ਕਿਹਾ ਕਿ ਸਾਨੂੰ ਥੋੜ੍ਹਾ ਸਮਾਂ ਦਿਉ, ਅਸੀਂ ਸਭ ਵਧੀਆ ਕਰਾਂਗੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਜੋ ਗਾਣਿਆਂ ਰਾਹੀਂ ਗੈਂਗਵਾਰ ਦੀ ਗੱਲ ਹੋ ਰਹੀ ਹੈ, ਉਸ ਨੂੰ ਵੀ ਬੰਦ ਕੀਤਾ ਜਾਵੇਗਾ।

LEAVE A REPLY

Please enter your comment!
Please enter your name here