ਚੰਡੀਗੜ•,(ਸਾਰਾ ਯਹਾ, ਬਲਜੀਤ ਸ਼ਰਮਾ) 10 ਅਪਰੈਲ : ਕੋਵਿਡ-19 ਮਹਾਂਮਾਰੀ ਦੇ ਸੰਕਟ ਅਤੇ ਕਰਫਿਊ/ਲੌਕਡਾਊਨ ਦੀਆਂ ਬੰਦਸ਼ਾਂ ਕਾਰਨ ਸੂਬੇ ਦੀ ਆਰਥਿਕਤ ਨੂੰ ਲੱਗੀ ਢਾਹ ਦੇ ਚੱਲਦਿਆਂ ਜੇਲ• ਵਿਭਾਗ ਨੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ 37 ਲੱਖ ਰੁਪਏ ਦੇ ਕਰੀਬ ਰਾਸ਼ੀ ਦਾਨ ਕਰਨ ਦਾ ਫੈਸਲਾ ਕੀਤਾ।
ਜੇਲ• ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਦੇਣ ਅਤੇ ਕੋਵਿਡ-19 ਨਾਲ ਨਜਿੱਠਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਜੇਲ• ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਵੈ ਇੱਛਾ ਨਾਲ ਆਪਣੀ ਇਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਲਈ ਦਾਨ ਕਰਨ ਦਾ ਫੈਸਲਾ ਕੀਤਾ ਹੈ। ਉਨ•ਾਂ ਕਿਹਾ ਕਿ ਇਹ ਰਾਸ਼ੀ 37 ਲੱਖ ਰੁਪਏ ਦੇ ਕਰੀਬ ਬਣਦੀ ਹੈ ਜਿਸ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚ ਪਾਇਆ ਜਾਵੇਗਾ।
ਸ. ਰੰਧਾਵਾ ਨੇ ਜੇਲ• ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਇਸ ਨੇਕ ਉਪਰਾਲੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਸੰਕਟ ਦੀ ਘੜੀ ਵਿੱਚ ਉਨ•ਾਂ ਵੱਲੋਂ ਪਾਇਆ ਇਹ ਯੋਗਦਾਨ ਸੂਬਾ ਵਾਸੀ ਕਦੇ ਨਹੀਂ ਭੁੱਲਣਗੇ। ਉਨ•ਾਂ ਕਿਹਾ ਕਿ ਵਿਭਾਗ ਦੇ ਸਾਰੇ ਕਰਮੀ ਜਿੱਥੇ ਇਸ ਸੰਕਟ ਦੇ ਚੱਲਦਿਆਂ ਆਪਣੀ ਸਰਕਾਰੀ ਡਿਊਟੀ ਵੀ ਤਨਦੇਹੀ ਨਾਲ ਨਿਭਾ ਰਹੇ ਹਨ ਉਥੇ ਦਾਨ ਰਾਸ਼ੀ ਰਾਹੀਂ ਵੀ ਆਪਣਾ ਯੋਗਦਾਨ ਪਾ ਰਹੇ ਹਨ।
——–