*ਜੇ.ਐਨ.ਵੀ ਵਿਖੇ ਗਿਆਰ੍ਹਵੀਂ ਜਮਾਤ ਵਿਚ ਦਾਖਲਾ ਪ੍ਰੀਖਿਆ ਲਈ ਰੋਲ ਨੰਬਰ ਜਾਰੀ*

0
9

ਮਾਨਸਾ, 12 ਜੁਲਾਈ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਜਵਾਹਰ ਨਵੋਦਿਆ ਵਿਦਿਆਲਿਆ, ਫਫੜੇ ਭਾਈ ਕੇ ਵਿਖੇ ਜਿੰਨ੍ਹਾਂ ਵਿਦਿਆਰਥੀਆਂ ਨੇ ਗਿਆਰ੍ਹਵੀਂ ਜਮਾਤ ਵਿਚ ਸਾਲ 2023-24 ਦੇ ਦਾਖਲੇ ਲਈ ਆਨਲਾਈਨ ਫਾਰਮ ਭਰੇ ਸਨ, ਉਹ ਵਿਦਿਆਰਥੀ ਆਪਣੇ ਰੋਲ ਨੰਬਰ ਜਵਾਹਰ ਨਵੋਦਿਆ ਵਿਦਿਆਲਿਆ ਦੀ ਵੈਬਸਾਈਟ www.nvsadmissionclasseleven.in ਅਤੇ www.navodaya.gov.in ਤੋਂ ਡਾਊਨਲੋਡ ਕਰ ਸਕਦੇ ਹਨ। ਇਹ ਜਾਣਕਾਰੀ ਪ੍ਰਿੰਸੀਪਲ ਸ੍ਰੀ ਰਮੇਸ਼ ਚੰਦ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਗਿਆਰ੍ਹਵੀਂ ਜਮਾਤ ਵਿਚ ਸਾਲ 2023-24 ਦੇ ਸੈਸ਼ਨ ਦੀ ਦਾਖਲਾ ਪ੍ਰੀਖਿਆ 22 ਜੁਲਾਈ ਦਿਨ ਸ਼ਨੀਵਾਰ ਨੂੰ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈ ਕੇ ਵਿਖੇ ਹੋਣੀ ਹੈ। ਵਧੇਰੇ ਜਾਣਕਾਰੀ ਲਈ 94785-47460 ਅਤੇ 98780-85025 ’ਤੇ ਸੰਪਰਕ ਕੀਤਾ ਜਾ ਸਕਦਾ ਹੈ

NO COMMENTS