*ਜੇ ਜਰੂਰੀ ਕੰਮ ਹੈ ਤਾਂ ਹੀ ਨਿਕਲੋ ਬਾਹਰ, ਅਗਲੇ ਦੋ ਦਿਨਾਂ ਤੱਕ ਪੰਜਾਬ ‘ਚ ਸਤਾਏਗੀ ਭਿਆਨਕ ਗਰਮੀ, ਮੌਸਮ ਵਿਭਾਗ ਦੀ ਚਿਤਾਵਨੀ*

0
115

04,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼ ਪੰਜਾਬ ‘ਚ ਸ਼ੁੱਕਰਵਾਰ ਤੋਂ ‘ਲੂ’ ਚੱਲਣ ਦਾ ਦੌਰ ਮੁੜ ਸ਼ੁਰੂ ਹੋ ਰਿਹਾ ਹੈ। ਦਰਅਸਲ, ਮੌਸਮ ਸਾਫ਼ ਹੋਣ ਅਤੇ ਤਾਪਮਾਨ ਵਧਣ ਕਾਰਨ ਹੀਟ ਵੇਵ ਦੀ ਸਥਿਤੀ ਬਣ ਗਈ ਹੈ। ਅਜਿਹੇ ‘ਚ ਭਾਰਤੀ ਮੌਸਮ ਵਿਭਾਗ (IMD) ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਦੱਖਣੀ ਪੰਜਾਬ ‘ਚ ‘ਲੂ’ ਚੱਲਣ ਦੀ ਸੰਭਾਵਨਾ ਜਤਾਈ ਹੈ। ਇਸ ਦਾ ਮਤਲਬ ਹੈ ਕਿ ਅਗਲੇ ਕੁਝ ਦਿਨਾਂ ਤੱਕ ਲੋਕਾਂ ਨੂੰ ਗਰਮੀ ਝੱਲਣੀ ਪਵੇਗੀ। ਇਹ ਕਹਿਰ 12-13 ਜੂਨ ਤੱਕ ਜਾਰੀ ਰਹਿ ਸਕਦਾ ਹੈ।


ਇਸ ਤੋਂ ਪਹਿਲਾਂ ਵੀਰਵਾਰ ਨੂੰ ਵੀ ਗਰਮੀ ਦਾ ਕਹਿਰ ਜ਼ੋਰਦਾਰ ਰਿਹਾ, ਜਿਸ ਕਾਰਨ ਹਾਲ ਬੇਹਾਲ ਬਣਿਆ ਰਿਹਾ। ਵੀਰਵਾਰ ਨੂੰ ਪੰਜਾਬ ‘ਚ ਸਭ ਤੋਂ ਵੱਧ ਤਾਪਮਾਨ ਬਠਿੰਡਾ ‘ਚ 44.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਪੰਜਾਬ ਵਿੱਚ ਹਵਾ ਗੁਣਵੱਤਾ ਸੂਚਕ ਅੰਕ ‘ਤਸੱਲੀਬਖ਼ਸ਼ ਤੋਂ ਦਰਮਿਆਨੇ’ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਪੰਜਾਬ ਦੇ ਪ੍ਰਮੁੱਖ ਜ਼ਿਲ੍ਹਿਆਂ ‘ਚ ਮੌਸਮ ਕਿਵੇਂ ਦਾ ਰਹਿਣ ਵਾਲਾ ਹੈ।

 ਦੂਜੇ ਪਾਸੇ ਪੰਜਾਬ ਵਿੱਚ ਮਾਰਚ ਤੇ ਅਪ੍ਰੈਲ ਦੇ ਸੁੱਕੇ ਮਹੀਨਿਆਂ ਤੋਂ ਬਾਅਦ ਮਈ ਵਿੱਚ ਆਮ ਨਾਲੋਂ 15 ਫੀਸਦੀ ਵੱਧ ਮੀਂਹ ਪਿਆ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਦਾ ਕਹਿਣਾ ਹੈ ਕਿ ਇਸ ਸਾਲ ਮਈ ਮਹੀਨੇ ਵਿੱਚ 19.9 ਮਿਲੀਮੀਟਰ ਬਾਰਿਸ਼ ਹੋਈ ਹੈ, ਜੋ ਕਿ 17.3 ਮਿਲੀਮੀਟਰ ਦੀ ਆਮ ਬਾਰਸ਼ ਨਾਲੋਂ 15 ਫੀਸਦੀ ਵੱਧ ਹੈ। ਇਸ ਤੋਂ ਇਲਾਵਾ ਮਾਨਸੂਨ ਆਮ ਤੌਰ ‘ਤੇ 1 ਜੁਲਾਈ ਤੱਕ ਪੰਜਾਬ ਪਹੁੰਚ ਜਾਂਦਾ ਹੈ ਪਰ ਇਸ ਵਾਰ ਜੂਨ ਦੇ ਆਖਰੀ ਹਫਤੇ ਪਹੁੰਚਣ ਦੀ ਸੰਭਾਵਨਾ ਹੈ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ ‘ਦਰਮਿਆਨੀ’ ਸ਼੍ਰੇਣੀ ਵਿੱਚ ਹੈ। 

NO COMMENTS