ਜੋਗਾ 19 ਜੁਲਾਈ (ਸਾਰਾ ਯਹਾਂ/ਗੋਪਾਲ ਅਕਲੀਆ)-ਕਾਮਰੇਡ ਜੰਗੀਰ ਸਿੰਘ ਜੋਗਾ ਦੇ ਯਾਦਗਰੀ ਹਾਲ ਵਿੱਚ ਮੈਡੀਕਲ ਪ੍ਰੈਕਟੀਸਨਰਜ਼ ਐਸੋਸੀਏਸ਼ਨ ਪੰਜਾਬ ਵਲੋਂ ਜਿਲ੍ਹਾ ਮਮਾਨਸਾ ਦੇ ਬਲਾਕ ਜੋਗਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੇਤਨਾ ਮਾਰਚ ਕੱਢਿਆ ਤੇ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਜਥੇਬੰਦੀ ਵੱਲੋਂ ਦਿੱਤੇ ਸੰਘਰਸ਼ ਪ੍ਰੋਗਰਾਮ ਤਹਿਤ 6 ਜੁਲਾਈ ਤੋਂ 20 ਜੁਲਾਈ ਤੱਕ ਬਲਾਕ ਪੱਧਰ ਚੇਤਨਾ ਮਾਰਚਾਂ ਦੇ ਪੰਦਰਵਾੜਾ ਸਮੇਂ ਬਲਾਕ ਜੋਗਾ ਤੋਂ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਅਤੇ ਨਗਰ ਵਾਸੀਆਂ ਨੇ ਹਿੱਸਾ ਲਿਆ। ਇਸ ਮੌਕੇ ਪੰਜਾਬ ਪ੍ਰਧਾਨ ਧੰਨਾ ਮੱਲ ਗੋਇਲ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਮੈਡੀਕਲ ਪ੍ਰੈਕਟੀਸ਼ਨਰਜ਼ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਰਜਿਸਟ੍ਰੇਸ਼ਨ ਦਾ ਮਸਲਾ ਅਤੇ ਸਿਹਤ ਸੇਵਾਵਾਂ ਖੇਤਰ ਵਿੱਚ ਪਿੰਡਾਂ ਅਤੇ ਸ਼ਹਿਰਾਂ ਦੀਆਂ ਗ਼ਰੀਬ ਬਸਤੀਆਂ ਅੰਦਰ ਕੰਮ ਕਰ ਰਹੇ ਮੈਡੀਕਲ ਪ੍ਰੈਕਟੀਸ਼ਨਰਾ(ਪੇਂਡੂ ਡਾਕਟਰਾਂ) ਨਾਲ ਸਿੱਖਿਆ ਦੇ ਕੇ ਪ੍ਰਾਣ ਪੱਤਰ ਜਾਰੀ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੀਤੇ ਵਾਅਦਿਆਂ ਵੱਲ ਜਲਦ ਕੋਈ ਧਿਆਨ ਨਾ ਦਿੱਤਾ ਗਿਆ, ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਕਿਸਾਨ ਅੰਦੋਲਨ ਦੇ ਹੱਕ ਵਿੱਚ ਜਥੇਬੰਦੀ ਵੱਲੋਂ ਨਿਭਾਏ ਜਾ ਰਹੇ ਰੋਲ ਦੀ ਚਰਚਾ ਕਰਦਿਆਂ ਸੂਬਾ ਪ੍ਰਧਾਨ ਡਾ ਧੰਨਾ ਮੱਲ ਗੋਇਲ ਅਤੇ ਜਿਲ੍ਹੇ ਪ੍ਰਧਾਨ ਰਘਵੀਰ ਚੰਦ ਸ਼ਰਮਾ ਨੇ ਕਿਹਾ ਕਿ ਕਿਸਾਨ ਅੰਦੋਲਨ ਸਾਡੇ ਸਮਿਆਂ ਦਾ ਬੜਾ ਮਹਾਨ ਅਤੇ ਇਤਿਹਾਸਕ ਅੰਦੋਲਨ ਹੈ, ਕਿਉਂਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਜੋ ਕਿ ਖੇਤੀ ਉੱਪਰ ਕਾਰਪੋਰੇਟ ਦਾ ਕਬਜ਼ਾ ਕਰਾਉਣ ਵਾਲੇ ਹਨ। ਉਨ੍ਹਾ ਕਿਹਾ ਕਿ ਇਹ ਬਿਲ ਕੇਵਲ ਕਿਸਾਨੀ ਲਈ ਮੌਤ ਦੇ ਵਾਰੰਟ ਹੀ ਨਹੀਂ, ਬਲਕਿ ਸਮੁੱਚੇ ਮਜ਼ਦੂਰਾਂ, ਮਿਹਨਤਕਸ਼ ਅਤੇ ਆਮ ਲੋਕਾਂ ਦੇ ਰੁਜ਼ਗਾਰ ਨੂੰ ਉਜਾੜਨ ਵਾਲੇ ਹਨ, ਇਸ ਲਈ ਲੋਕਾਂ ਨੂੰ ਕਿਸਾਨਾਂ ਨਾਲ ਜੁੜ ਕੇ ਸਾਂਝੇ ਸੰਘਰਸ਼ਾਂ ਦੇ ਰਾਹ ਪੈਣ ਦੀ ਜ਼ਰੂਰਤ ਹੈ। ਇਸ ਮੋਕੇ ਨਗਰ ਪੰਚਾਇਤ ਜੋਗਾ ਦੇ ਪ੍ਰਧਾਨ ਕਾਮਰੇਡ ਗੁਰਮੀਤ ਸਿੰਘ ਜੋਗਾ, ਸਮੂਹ ਕੌਂਸਲਰ, ਆਸ਼ਾ ਵਰਕਰ ਯੂਨੀਅਨ ਤੇ ਹੋਰ ਜਥੇਬੰਦੀਆਂ ਆਗੂਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਸੰਬੰਧੀ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਐਸੋਸੀਏਸ਼ਨ ਨੂੰ ਪੂਰਨ ਸਮਰਥਨ ਦੇਣ ਦੀ ਗੱਲ ਆਖੀ। ਇਸ ਮੌਕੇ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ, ਕਿਸਾਨ ਆਗੂ ਇੰਦਰਜੀਤ ਸਿੰਘ ਝੱਬਰ, ਸੱਤਪਾਲ ਰਿਸ਼ੀ, ਹਰਚੰਦ ਮੱਤੀ, ਸਤਿੰਦਰ ਸਿੰਘ, ਰਾਜਵਿੰਦਰ ਦਾਸ, ਹਰਮੇਲ ਉੱਭਾ, ਹੇਮਰਾਜ ,ਅਮਰਚੰਦ, ਆਸਾ ਵਰਕਰ ਪਰਮਜੀਤ ਕੋਰ, ਰਾਜਵਿੰਦਰ ਕੋਰ ਆਦਿ ਹਾਜ਼ਰ ਸਨ।