*ਜੋਗਾ ਸਕੂਲ ‘ਚ ਆਟੋ ਮੋਬਾਇਲ ਵਿਸ਼ੇ ਨਾਲ ਸਬੰਧਤ ਵਿਦਿਆਰਥੀਆਂ ਨੂੰ ਕਿੱਟਾਂ ਵੰਡੀਆਂ*

0
23

ਜੋਗਾ, 8 ਫਰਵਰੀ (ਸਾਰਾ ਯਹਾਂ/ਬੀਰਬਲ ਧਾਲੀਵਾਲ) ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਦੇ ਆਟੋ ਮੋਬਾਇਲ ਵਿਸ਼ੇ ਨਾਲ ਸਬੰਧਤ ਵਿਦਿਆਰਥੀਆਂ ਨੂੰ ਕਿੱਟਾਂ ਵੰਡੀਆਂ ਗਈਆਂ। ਆਟੋ ਮੋਬਾਇਲ ਇੰਸਟਰੱਕਟਰ ਗੁਰਵੀਰ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਭਾਰਤ ਸਰਕਾਰ ਦੁਆਰਾ ਚਲਾਏ ਜਾ ਰਹੇ ਪ੍ਰੋਗਰਾਮ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮ ਵਰਕ ਤਹਿਤ ਵਿਦਿਆਰਥੀਆਂ ਨੂੰ ਆਟੋ ਮੋਬਾਇਲ  ਵਿਸ਼ੇ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਇਹਨਾਂ ਵਿਦਿਆਰਥੀਆਂ ਨੂੰ ਆਟੋ ਮੋਬਾਇਲ ਵਿਸ਼ੇ ਨਾਲ ਸਬੰਧਤ ਸਾਜੋ–ਸਮਾਨ ਦੀਆਂ ਕਿੱਟਾਂ ਵੰਡਣ ਦੀ ਰਸਮ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਦਲਜੀਤ ਕੌਰ ਅਤੇ ਸਕੂਲ ਮੁਖੀ ਪਰਵਿੰਦਰ ਸਿੰਘ ਵੱਲੋਂ ਸਾਂਝੇ ਤੌਰ ‘ਤੇ ਨਿਭਾਈ ਗਈ। ਉਹਨਾਂ ਨੇ ਵਿਦਿਆਰਥੀਆਂ ਨੂੰ ਆਟੋ ਮੋਬਾਇਲ ਦੇ ਖੇਤਰ ਵਿੱਚ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੰਦਿਆਂ ਆਪਣਾ ਕੰਮ ਲਗਨ ਤੇ ਮਿਹਨਤ ਨਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਧਿਆਪਕਾ ਹੇਮਾ ਗੁਪਤਾ, ਰਾਜਕਮਲ, ਸ਼ਰਨਜੀਤ ਕੌਰ ਜੋਗਾ, ਵੀਰਪਾਲ ਕੌਰ, ਰਜਿੰਦਰ ਕੌਰ, ਸਰੋਜ ਰਾਣੀ, ਮਨਦੀਪ ਕੌਰ, ਪੂਜਾ ਮੰਗਲਾ, ਪੂਜਾ ਰਾਣੀ, ਹਰਜਿੰਦਰ ਕੌਰ, ਹਰਦੀਪ ਸਿੰਘ, ਹਰਪਾਲ ਸਿੰਘ, ਸੁਰਿੰਦਰ ਸਿੰਘ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

NO COMMENTS