ਜੋਗਿੰਦਰ ਸਿੰਘ ਉਗਰਾਹਾਂ ਕੋਰੋਨਾ ਪੌਜ਼ੇਟਿਵ

0
60

ਬਠਿੰਡਾ 20,,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਕੋਰੋਨਾ ਪੌਜ਼ੇਟਿਵ ਹੋ ਗਏ ਗਨ। ਉਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਉਹ ਦੋ ਦਿਨਾਂ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਨਾਲ ਹੀ ਡਾਕਟਰਾਂ ਮੁਤਾਬਕ 17 ਮਾਰਚ ਨੂੰ ਜੋਗਿੰਦਰ ਸਿੰਘ ਉਗਰਾਹਾਂ ਨੂੰ ਫੇਫੜਿਆਂ ‘ਚ ਇੰਫੇਕਸ਼ਨ ਦੀ ਸ਼ਿਕਾਇਤ ਦੇ ਚੈੱਕਅਪ ਲਈ ਹਸਪਤਾਲ ਲਿਆਂਦਾ ਗਿਆ ਸੀ।

ਇਸ ਦੌਰਾਨ ਹੀ ਉਨ੍ਹਾਂ ਦੇ ਕੋਵਿਡ ਸੈਂਪਲ ਵੀ ਲਏ ਗਏ। ਜਿਸ ਤੋਂ ਬਾਅਦ ਜੋਗਿੰਦਰ ਸਿੰਘ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਉਹ ਹਸਪਤਾਲ ਦੇ ਕੋਵਿਡ ਵਾਰਡ ਵਿਚ ਜ਼ੇਰੇ ਇਲਾਜ ਹਨ। ਇਸ ਦੇ ਨਾਲ ਹੀ ਦੱਸ ਦਈਏ ਕਿ ਕਿਸਾਨ ਅੰਦੋਲਨ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਨ ਨੇ ਦਿੱਲੀ ਦੇ ਟਿਕਰੀ ਬਾਰਡਰ ‘ਤੇ ਵੀ ਮੋਰਚਾ ਸੰਭਾਲਿਆ ਹੋਇਆ ਹੈ।

ਜੋਗਿੰਦਰ ਸਿੰਘ ਉਗਰਾਹਾਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਮੁਖੀ ਹਨ। ਉਗਰਾਹਾਂ ਸਮੂਹ ਪੰਜਾਬ ਦੇ ਮਾਲਵਾ ਖੇਤਰ ਨਾਲ ਸਬੰਧਤ ਹੈ ਅਤੇ ਕਿਸਾਨਾਂ ਦੀ ਸਭ ਤੋਂ ਵੱਡੀ ਭੀੜ ਵਧਾਉਣ ਲਈ ਜਾਣਿਆ ਜਾਂਦਾ ਹੈ। ਜੋਗਿੰਦਰ ਸਿੰਘ ਨੇ ਕੋਵਿਡ ਕਾਰਨ ਸ਼ਨੀਵਾਰ ਨੂੰ ਗੁਰਦਾਸਪੁਰ ਵਿੱਚ ਕਿਸਾਨ ਰੈਲੀ ਵਿੱਚ ਸ਼ਾਮਲ ਹੋਣ ਦੇ ਆਪਣੇ ਫੈਸਲੇ ਨੂੰ ਮੁਲਤਵੀ ਕਰ ਦਿੱਤਾ ਸੀ।

NO COMMENTS