ਜੰਗਲਾਤ ਮੰਤਰੀ ਵੱਲੋਂ ਸੜਕੀ ਪ੍ਰਾਜੈਕਟਾਂ ਸਬੰਧੀ ਕਾਰਜਾਂ ‘ਚ ਤੇਜੀ ਲਿਆਉਣ ਦੇ ਆਦੇਸ਼

0
27

ਚੰਡੀਗੜ•, 11 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) : ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਸੂਬੇ ਅੰਦਰ ਚਲ ਰਹੇ ਸੜਕੀ ਪ੍ਰਾਜੈਕਟਾਂ ਸਬੰਧੀ ਕਾਰਜਾਂ ‘ਚ ਤੇਜੀ ਲਿਆਉਣ ਅਤੇ ਕਾਰਜ ਨਿਰਧਾਰਤ ਸਮੇਂ-ਸੀਮਾ ਅੰਦਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ•ਾਂ ਇਹ ਪ੍ਰਗਟਾਵਾ ਅੱਜ ਇੱਥੇ ਸਕੱਤਰੇਤ ਵਿਖੇ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੌਮੀ ਸ਼ਾਹਰਾਹ ਅਥਾਰਟੀ ਅਤੇ ਲੋਕ ਨਿਰਮਾਣ ਵਿਭਾਗ ਦੇ ਪ੍ਰਾਜੈਕਟਾਂ ਸਬੰਧੀ ਕੀਤੀ ਰੀਵਿਊ ਮੀਟਿੰਗ ਦੌਰਾਨ ਕੀਤਾ।

ਸ. ਧਰਮਸੋਤ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਰੁੱਖਾਂ ਨੂੰ ਛੇਤੀ ਕੱਟਣ ਦੀ ਜ਼ਰੂਰਤ ਵਾਲੇ ਪ੍ਰਾਜੈਕਟਾਂ ਦੇ ਮਾਮਲੇ ‘ਚ ਰੁੱਖਾਂ ਕਟਾਈ ਅਤੇ ਵੇਚਣ ਸਬੰਧੀ ਵੱਖਰੀ ਤਜਵੀਜ ਤਿਆਰ ਕਰਨ ਲਈ ਵੀ ਕਿਹਾ। ਉਨ•ਾਂ ਨੇ ਅਧਿਕਾਰੀਆਂ ਨੂੰ ਵੱਖ-ਵੱਖ ਪ੍ਰਾਜੈਕਟਾਂ ਤਹਿਤ ਕੱਟੇ ਜਾਣ ਵਾਲੇ ਰੁੱਖਾਂ ਨੂੰ ਵੇਚਣ ਅਤੇ ਰੁੱਖਾਂ ਦੀ ਰਾਖਵੀਂ ਕੀਮਤ ਨਿਰਧਾਰਤ ਕਰਨ ਸਬੰਧੀ ਹਰਿਆਣਾ, ਹਿਮਾਚਲ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਜੰਮੂ ਕਸ਼ਮੀਰ ਦੀਆਂ ਕੀਮਤਾਂ ਦੇ ਅੰਕੜੇ ਇਕੱਤਰ ਕਰਨ ਦੇ ਆਦੇਸ਼ ਵੀ ਦਿੱਤੇ।

ਸ. ਧਰਮਸੋਤ ਨੇ ਦੱਸਿਆ ਕਿ ਪੰਜਾਬ ‘ਚ ਕੌਮੀ ਸ਼ਾਹਰਾਹ ਅਥਾਰਟੀ ਦੇ ਪੰਜ ਸੜਕੀ ਪ੍ਰਾਜੈਕਟ ਪ੍ਰਗਤੀ ਅਧੀਨ ਹਨ, ਜਿਨ•ਾਂ ਵਿੱਚ ਅੰਮ੍ਰਿਤਸਰ ਤੋਂ ਖੇਮਕਰਨ, ਰਾਮਸਰ ਤੋਂ ਡੇਰਾ ਬਾਬਾ ਨਾਨਕ, ਡੇਰਾ ਬਾਬਾ ਨਾਨਕ ਤੋਂ ਭਾਰਤ-ਪਾਕਿਸਤਾਨ ਸਰਹੱਦੀ ਕਾਰੀਡੋਰ, ਤਲਵੰਡੀ ਭਾਈ ਤੋਂ ਫਿਰੋਜਪੁਰ ਅਤੇ ਲੁਧਿਆਣਾ-ਤਲਵੰਡੀ ਮਾਰਗ ਆਦਿ ਸ਼ਾਮਲ ਹਨ। ਉਨ•ਾਂ ਦੱਸਿਆ ਕਿ ਇਨ•ਾਂ ਪ੍ਰਾਜੈਕਟਾਂ ਅਧੀਨ ਕੁੱਲ 23, 682 ਵਿੱਚੋਂ 20,038 ਰੁੱਖਾਂ ਦੀ ਕਟਾਈ ਹੋ ਚੁੱਕੀ ਹੈ ਜਦਕਿ ਬਾਕੀ 3,644 ਰੁੱਖਾਂ ਦੀ ਕਟਾਈ ਵੀ ਜਲਦ ਮੁਕੰਮਲ ਹੋ ਜਾਵੇਗੀ।

ਜੰਗਲਾਤ ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ‘ਚ ਲੋਕ ਨਿਰਮਾਣ ਵਿਭਾਗ ਦੇ ਅੱਠ ਸੜਕੀ ਪ੍ਰਾਜੈਕਟ ਪ੍ਰਗਤੀ ਅਧੀਨ ਹਨ, ਜਿਨ•ਾਂ ਵਿੱਚ ਪੱਟੀ ਤੋਂ ਖੇਮਕਰਨ, ਪੱਟੀ ਤੋਂ ਤਰਨ ਤਾਰਨ, ਬਾਘਾ ਪੁਰਾਣਾ ਤੋਂ ਮੁਦਕੀ ਜਵਾਹਰ ਸਿੰਘ ਵਾਲਾ, ਮੋਗਾ ਤੋਂ ਮੱਖੂ ਮਾਰਗ, ਅਬੋਹਰ ਤੋਂ ਡੱਬਵਾਲੀ, ਹਰੀਕੇ ਤੋਂ ਖਹਿਰਾ, ਭਾਮਿਆਲ ਤੋਂ ਜਾਮਿਆਲ ਅਤੇ ਲੁਧਿਆਣਾ-ਫਿਰੋਜਪੁਰ ਮਾਰਗ ਆਦਿ ਪ੍ਰਗਤੀ ਅਧੀਨ ਹਨ। ਉਨ•ਾਂ ਦੱਸਿਆ ਕਿ ਇਨ•ਾਂ ਮਾਰਗਾਂ ਤਹਿਤ 21,244 ਵਿੱਚੋਂ 18,993 ਰੁੱਖਾਂ ਦੀ ਕਟਾਈ ਹੋ ਚੁੱਕੀ ਹੈ ਜਦਕਿ ਬਾਕੀ 4,675 ਰੁੱਖਾਂ ਦੀ ਕਟਾਈ ਵੀ ਛੇਤੀ ਹੀ ਹੋ ਜਾਵੇਗੀ।

ਇਸ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਜੰਗਲਾਤ ਸ੍ਰੀਮਤੀ ਰਵਨੀਤ ਕੌਰ, ਵਿਸ਼ੇਸ਼ ਸਕੱਤਰ ਜੰਗਲਾਤ ਸ੍ਰੀ ਕਰਨੇਸ਼ ਸ਼ਰਮਾ, ਪ੍ਰਧਾਨ ਮੁੱਖ ਵਣਪਾਲ ਸ੍ਰੀ ਜਤਿੰਦਰ ਸ਼ਰਮਾ, ਜੰਗਲਾਤ ਕਾਰਪੋਰੇਸ਼ਨ ਤੇ ਐਮ.ਡੀ. ਸ੍ਰੀ ਐਚ.ਐਸ. ਗਰੇਵਾਲ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।

LEAVE A REPLY

Please enter your comment!
Please enter your name here