*ਜੰਮੂ-ਕਸ਼ਮੀਰ ‘ਚੋਂ ਧਾਰਾ 370 ਹਟਾਉਣ ਪਿਛੋ 439 ਅੱਤਵਾਦੀ ਕੀਤੇ ਢੇਰ: ਕੇਂਦਰੀ ਗ੍ਰਹਿ ਰਾਜ ਮੰਤਰੀ*

0
18

ਨਵੀਂ ਦਿੱਲੀ 02 ,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਜੰਮੂ-ਕਸ਼ਮੀਰ (Jammu-Kashmir) ਤੋਂ ਸੰਵਿਧਾਨ ਦੀ ਧਾਰਾ 370 ਹਟਾਏ (Article 370) ਜਾਣ ਤੋਂ ਬਾਅਦ ਘਾਟੀ ਤੋਂ ਅੱਤਵਾਦੀਆਂ ਦੀ ਕਮਰ ਟੁੱਟ ਗਈ ਹੈ। ਘਾਟੀ ‘ਚ ਅੱਤਵਾਦੀ (Terrorist) ਜਾਂ ਤਾਂ ਮਾਰੇ ਜਾ ਰਹੇ ਹਨ ਜਾਂ ਫਿਰ ਉਨ੍ਹਾਂ ਨੂੰ ਭੱਜਣ ਲਈ ਮਜ਼ਬੂਰ ਕੀਤਾ ਗਿਆ ਹੈ। ਹਾਲਾਂਕਿ ਸੁਰੱਖਿਆ ਬਲਾਂ ਨੂੰ ਵੀ ਅੱਤਵਾਦੀਆਂ ਨੂੰ ਮਾਰਨ ਲਈ ਕੁਰਬਾਨੀਆਂ ਦੇਣੀਆਂ ਪੈਂਦੀਆਂ ਹਨ। ਅਗਸਤ 2019 ਵਿੱਚ, ਸੰਵਿਧਾਨ ਦੀ ਧਾਰਾ 370, ਜੋ ਕਿ ਪੁਰਾਣੇ ਜੰਮੂ ਅਤੇ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦਿੰਦੀ ਸੀ, ਨੂੰ ਹਟਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਕਸ਼ਮੀਰ ਘਾਟੀ ‘ਚ ਵੱਡੇ ਪੱਧਰ ‘ਤੇ ਆਪਰੇਸ਼ਨ ਚਲਾ ਕੇ ਅੱਤਵਾਦੀਆਂ ਨੂੰ ਮਾਰਿਆ ਜਾ ਰਿਹਾ ਹੈ। ਏਐਨਆਈ ਮੁਤਾਬਕ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਰਾਜ ਸਭਾ ਵਿੱਚ ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਇੱਥੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਹੁਣ ਤੱਕ 439 ਅੱਤਵਾਦੀਆਂ ਦਾ ਖਾਤਮਾ ਕੀਤਾ ਜਾ ਚੁੱਕਾ ਹੈ।

ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਰਾਜ ਸਭਾ ਵਿੱਚ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਹੁਣ ਤੱਕ 439 ਅੱਤਵਾਦੀ ਮਾਰੇ ਗਏ ਹਨ। ਇਸ ਦੌਰਾਨ ਅੱਤਵਾਦ ਨਾਲ ਸਬੰਧਤ 541 ਘਟਨਾਵਾਂ ਵਾਪਰੀਆਂ। ਹਾਲਾਂਕਿ ਇਨ੍ਹਾਂ ਘਟਨਾਵਾਂ ‘ਚ 98 ਬੇਕਸੂਰ ਨਾਗਰਿਕ ਵੀ ਮਾਰੇ ਗਏ

ਨਿਤਿਆਨੰਦ ਰਾਏ ਨੇ ਰਾਜ ਸਭਾ ‘ਚ ਦੱਸਿਆ ਕਿ ਅੱਤਵਾਦ ਦੀਆਂ ਇਨ੍ਹਾਂ ਘਟਨਾਵਾਂ ‘ਚ ਅੱਤਵਾਦੀਆਂ ਦਾ ਸਫਾਇਆ ਕਰਦੇ ਹੋਏ 109 ਸੁਰੱਖਿਆ ਕਰਮਚਾਰੀ ਵੀ ਸ਼ਹੀਦ ਹੋਏ ਹਨ। ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਨੂੰ 5 ਅਗਸਤ 2019 ਨੂੰ ਹਟਾ ਦਿੱਤਾ ਗਿਆ ਸੀ। ਅਗਸਤ 2019 ਤੋਂ ਅਗਸਤ 2021 ਤੱਕ ਆਮ ਨਾਗਰਿਕਾਂ ਦੀ ਮੌਤ ਵਿੱਚ 49 ਫੀਸਦੀ ਦੀ ਕਮੀ ਆਈ ਹੈ।

LEAVE A REPLY

Please enter your comment!
Please enter your name here