*ਜੱਚਾ ਬੱਚਾ ਹਸਪਤਾਲ ਵਿਖੇ ਥੈਲਾਸੀਮੀਆ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ*

0
114

ਮਾਨਸਾ, 17 ਮਈ  :(ਸਾਰਾ ਯਹਾਂ/ਬਿਊਰੋ ਨਿਊਜ਼)
  ਸਿਹਤ ਵਿਭਾਗ ਵੱਲੋਂ ਜੱਚਾ-ਬੱਚਾ ਹਸਪਤਾਲ ਮਾਨਸਾ ਵਿਖੇ ਥੈਲਾਸੀਮੀਆ ਸਬੰਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ 08 ਮਈ ਤੋਂ 17 ਮਈ ਤੱਕ ਜ਼ਿਲ੍ਹਾ ਵਾਸੀਆਂ ਨੂੰ ਥੈਲੀਸੀਮੀਆ ਤੋਂ ਜਾਣੂ ਕਰਵਾਉਣ ਲਈ ਵੱਖ-ਵੱਖ ਹਸਪਤਾਲਾਂ ਵਿਖੇ ਕੈਂਪ ਲਗਾਏ ਗਏ। ਉਨ੍ਹਾਂ ਦੱਸਿਆ ਕਿ ਥੈਲੇਸੀਮੀਆ ਅਤੇ ਹੀਮੋਫਿਲੀਆ ਇੱਕ ਜਿਨਸੀ ਰੋਗ ਹੈ, ਇਸ ਬਿਮਾਰੀ ਕਾਰਨ ਵਿਅਕਤੀ ਦੇ ਸਰੀਰ ਵਿੱਚ ਖ਼ੂਨ ਦੇ ਲਾਲ ਸੈੱਲ ਬਣਾਉਣ ਦੀ ਸ਼ਕਤੀ ਘੱਟ ਜਾਂ ਖ਼ਤਮ ਹੋ ਜਾਂਦੀ ਹੈ। ਇਸ ਦੇ ਪ੍ਰਮੁੱਖ ਲੱਛਣ ਸਰੀਰਿਕ ਵਾਧੇ ਤੇ ਵਿਕਾਸ ਵਿਚ ਦੇਰੀ, ਜ਼ਿਆਦਾ ਕਮਜ਼ੋਰੀ ਅਤੇ ਥਕਾਵਟ, ਚਿਹਰੇ ਦੀ ਬਨਾਵਟ ਵਿੱਚ ਬਦਲਾਅ, ਗਾੜ੍ਹਾ ਪਿਸ਼ਾਬ, ਚਮੜੀ ਦਾ ਪੀਲਾ ਪੈਣਾ, ਜਿਗਰ ਤੇ ਤਿੱਲੀ ਦਾ ਵਧਣਾ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੀ ਬੱਚੇ ਜਾਂ ਵਿਅਕਤੀ ਨੂੰ ਇਹ ਬਿਮਾਰੀ ਹੋ ਜਾਂਦੀ ਹੈ ਤਾਂ ਮਰੀਜ਼ ਨੂੰ ਹਰ 15-20 ਦਿਨਾਂ ਬਾਅਦ ਸਾਰੀ ਉਮਰ ਖ਼ੂਨ ਚੜ੍ਹਾਉਣ ਦੀ ਜ਼ਰੂਰਤ ਪੈਂਦੀ ਹੈ।
    ਡਾ.ਸਾਇਨਾ ਬਾਂਸਲ ਬੀ.ਟੀ.ਓ. ਨੇ ਦੱਸਿਆ ਕਿ ਇਸ ਦੀ ਜਾਂਚ ਰਾਜ ਦੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ, ਫ਼ਰੀਦਕੋਟ ਦੇ ਨਾਲ ਨਾਲ ਏਮਜ਼ ਬਠਿੰਡਾ, ਸਰਕਾਰੀ ਹਸਪਤਾਲ ਲੁਧਿਆਣਾ, ਜਲੰਧਰ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੀ ਪੀੜ੍ਹੀ ਨੂੰ ਇਸ ਤੋਂ ਬਚਾਅ ਲਈ ਥੈਲੀਸੀਮੀਆ ਦਾ ਟੈਸਟ ਖ਼ਾਸ ਕਰ ਗਰਭਵਤੀ ਔਰਤਾਂ ਅਤੇ ਵਿਆਹ ਯੋਗ ਅਤੇ ਵਿਆਹੀ ਜੋੜੀ ਨੂੰ ਸਮੇਂ ਸਿਰ ਕਰਵਾਉਣ ਬਹੁਤ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਅਨੀਮੀਆ ਦਾ ਇਲਾਜ ਲੈਣ ਤੋਂ ਬਾਅਦ ਖੂਨ ਦੀ ਮਾਤਰਾ ਵਧਣੀ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਇਸ ਦੀ ਰੋਕਥਾਮ ਲਈ ਟੈਸਟਿੰਗ ਅਤੇ ਕੌਂਸਲਿੰਗ, ਬਲੱਡ ਕੁਲੈਕਸ਼ਨ ਅਤੇ ਟਰਾਂਸਪੋਟੇਸ਼ਨ ਦੇ ਨਾਲ-ਨਾਲ ਥੈਲੇਸੀਮੀਆ ਮਰੀਜ਼ਾਂ ਨੂੰ ਮੁਫਤ ਖੂਨ ਚੜ੍ਹਾਉਣ ਦਾ ਪ੍ਰਬੰਧ ਹੈ। ਉਨ੍ਹਾਂ ਦੱਸਿਆ ਕਿ ਥੈਲੇਸੀਮੀਆ ਦਾ ਮਰੀਜ਼ ਅਪੰਗਤਾ ਸਰਟੀਫਿਕੇਟ ਲਈ ਵੀ ਅਪਲਾਈ ਕਰ ਸਕਦਾ ਹੈ।
ਬੱਚਿਆਂ ਦੇ ਮਾਹਿਰ ਡਾ. ਪਰਵਰਿਸ਼ ਨੇ ਦੱਸਿਆ ਕਿ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਥੈਲੇਸੀਮੀਆ ਬਾਰੇ ਜਾਣੂ ਕਰਵਾਇਆ ਜਾਂਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਸੀਂ ਵੱਖ-ਵੱਖ ਮੌਕਿਆਂ ’ਤੇ ਖੂਨ ਦਾਨ ਕਰਕੇ ਥੈਲੇਸੀਮੀਆ ਮਰੀਜਾਂ ਲਈ ਮਦਦਗਾਰ ਸਾਬਿਤ ਹੋ ਸਕਦੇ ਹਾਂ। ਇਸ ਮੌਕੇ ਮਾਤਾ ਈਸ਼ਰ ਕੌਰ ਨਰਸਿੰਗ ਸਕੂਲ ਤਾਮਕੋਟ ਅਤੇ ਮਾਲਵਾ ਨਰਸਿੰਗ ਸਕੂਲ ਖਿਆਲਾ ਕਲਾਂ ਦੇ ਬੱਚਿਆਂ ਦਾ ਪੇਂਟਿੰਗ ਮੁਕਾਬਲਾ ਵੀ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸਿਵਲ ਸਰਜਨ ਵੱਲੋਂ ਥੈਲੀਸੀਮੀਆ ਵਾਲੇ ਬੱਚਿਆਂ ਅਤੇ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਰਿਫਰੈਸ਼ਮੈਂਟ ਕਿਟਾਂ ਦਿੱਤੀਆਂ ਗਈਆਂ।
ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ, ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਜੀਤ ਕੌਰ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਵਿਜੇ ਕੁਮਾਰ ਜੈਨ, ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਦਰਸ਼ਨ ਸਿੰਘ ਧਾਲੀਵਾਲ, ਨਰਸਿੰਗ ਸਿਸਟਰ ਗੁਰਵਿੰਦਰ ਕੌਰ ਅਤੇ ਪੁਨਮ ਰਾਣੀ, ਸਟਾਫ਼ ਨਰਸ ਸੁਖਵਿੰਦਰ ਕੌਰ, ਜੈਨਕੀ ਅਤੇ ਸੰਦੀਪ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here