ਝੁਨੀਰ ਵਿਖੇ ਰੋਜ਼ਗਾਰ ਮੇਲੇ ਨੂੰ ਭਰਵਾਂ ਹੁੰਗਾਰਾ, 2080 ਪ੍ਰਾਰਥੀਆਂ ਦੀ ਚੋਣ

0
59

ਮਾਨਸਾ, 29 ਸਤੰਬਰ (ਸਾਰਾ ਯਹਾ / ਮੁੱਖ ਸੰਪਾਦਕ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਅੱਜ ਇਨਲਾਈਟੈਂਟ ਗਰੁੱਪ ਆਫ਼ ਕਾਲਜਿਸ ਝੁਨੀਰ ਵਿਖੇ ਆਯੋਜਿਤ ਰੋਜ਼ਗਾਰ ਮੇਲੇ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਲਗਾਏ ਜਾ ਰਹੇ ਰੋਜ਼ਗਾਰ ਮੇਲੇ ਲੋੜਵੰਦ ਪ੍ਰਾਰਥੀਆਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਲਗਾਏ ਗਏ ਵੱਖ ਵੱਖ ਮੇਲਿਆਂ ਦੌਰਾਨ ਪ੍ਰਾਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਹੈ ਅਤੇ ਇਹ ਜ਼ਿਲ੍ਹੇ ਵਿੱਚ ਬੇਰੋਜ਼ਗਾਰੀ ਦੀ ਦਰ ਨੂੰ ਘਟਾਉਣ ਵਿੱਚ ਲਾਹੇਵੰਦ ਸਾਬਤ ਹੋਣਗੇ। ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਰੋਜ਼ਗਾਰ ਮੇਲੇ ਇੱਕ ਅਜਿਹਾ ਮੰਚ ਹਨ ਜਿਥੇ ਰੋਜ਼ਗਾਰ ਹਾਸਲ ਕਰਨ ਦੇ ਚਾਹਵਾਨ ਅਤੇ ਰੋਜ਼ਗਾਰ ਮੁਹੱਈਆ ਕਰਵਾਉਣ ਦੀਆਂ ਚਾਹਵਾਨ ਕੰਪਨੀਆਂ ਆਪੋ ਆਪਣੀ ਲੋੜ ਨੂੰ ਪੂਰਾ ਕਰਦੀਆਂ ਹਨ।


ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਇਸ ਰੋਜ਼ਗਾਰ ਮੇਲੇ ਵਿੱਚ ਤਲਵੰਡੀ ਸਾਬੋ ਪਾਵਰ ਪਲਾਂਟ, ਪ੍ਰੀਤ ਸਕਿਉਰਟੀ, ਕੈਪੀਟਲ ਟਰਸਟ ਲਿਮਿਟਡ, ਗੁਰੂ ਰੀਪਰ, ਸਤਯਮ ਮਾਇਕਰੋ ਫਾਇਨਾਂਸ, ਐਲ. ਆਈ. ਸੀ. ਇੰਡੀਆ, ਐਲ. ਐਨ. ਟੀ. ਫਾਇਨਾਂਸ, ਐਸ. ਆਈ. ਐਸ. ਸਕਿਉਰਟੀ ਆਦਿ 22 ਦੇ ਕਰੀਬ ਕੰਪਨੀਆਂ ਨੇ ਹਿੱਸਾ ਲਿਆ।ਰੋਜ਼ਗਾਰ ਮੇਲੇ ਵਿੱਚ 3319 ਦੇ ਕਰੀਬ ਪ੍ਰਾਰਥੀਆਂ ਨੇ ਹਿੱਸਾ ਲਿਆ। ਰੋਜ਼ਗਾਰ ਮੇਲੇ ਵਿੱਚ ਸ਼ਾਮਲ ਹੋਈਆਂ ਕੰਪਨੀਆਂ ਦੁਆਰਾ 2080 ઠਯੋਗ ਪ੍ਰਾਰਥੀਆਂ ਦੀ ਚੋਣ ਕੀਤੀ ਗਈ ਹੈ ਅਤੇ 53 ਸ਼ਾਰਟਲਿਸਟ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਰੋਜ਼ਗਾਰ ਮੇਲੇ ਦੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ ਅਤੇ ਪ੍ਰਾਰਥੀਆਂ ਦੀ ਹੋਂਸਲਾ ਅਫਜਾਈ ਕੀਤੀ ਗਈ। ਸ਼੍ਰੀ ਮਹਿੰਦਰ ਪਾਲ ਨੇ ਕੰਪਨੀਆਂ ਦੁਆਰਾ ਚੁਣੇ ਗਏ ਪ੍ਰਾਰਥੀਆਂ ਨੂੰ ਰੋਜ਼ਗਾਰ ਹਾਸਲ ਕਰਨ ਦੀ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ઠ

NO COMMENTS